ਅਕਾਲੀ ਦਲ ਵਾਰਸ ਪੰਜਾਬ ਦੇ ਪਰਿਵਾਰ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਪਾਰਟੀ ਦੀ ਵਿਦੇਸ਼ ਇਕਾਈ ਨੂੰ ਉਸ ਸਮੇਂ ਇੱਕ ਵੱਡੀ ਸਫਲਤਾ ਪ੍ਰਾਪਤ ਹੋਈ ਜਦੋਂ ਸਪੇਨ ਦੇ ਸ਼ਹਿਰ ਵਲੈਨਸੀਆ ਵਿੱਚ ਕਈ ਪ੍ਰਮੁੱਖ ਸਿੱਖ ਆਗੂਆਂ ਅਤੇ ਸਮਾਜ ਸੇਵਕਾਂ ਨੇ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅਕਾਲੀ ਦਲ ਵਾਰਸ ਪੰਜਾਬ ਵਿੱਚ ਸ਼ਮੂਲੀਅਤ ਕੀਤੀ।