ਹਰੇਕ ਸਕੂਲ ਹਰ ਇਕ ਵੰਨਗੀ ਵਿੱਚ ਦੋ-ਦੋ ਵਿਦਿਆਰਥੀਆਂ ਦੀਆਂ ਐਂਟਰੀਆਂ ਭੇਜ ਸਕਦਾ ਹੈ। ਐਂਟਰੀ ਫਾਰਮ ਸਕੂਲ ਮੁਖੀ ਤੋਂ ਤਸਦੀਕ ਹੋਣਾ ਚਾਹੀਦਾ ਹੈ। ਇਨ੍ਹਾਂ ਮੁਕਾਬਲਿਆਂ ਲਈ ਰਜਿਸਟ੍ਰੇਸ਼ਨ ਫ਼ਾਰਮ 31.8.2026 ਤੱਕ ਦਸਤੀ ਰੂਪ ਵਿੱਚ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ, ਭਾਸ਼ਾ ਭਵਨ, ਪਟਿਆਲਾ ਵਿਖੇ ਜਮ੍ਹਾਂ ਕਰਵਾਏ ਜਾ ਸਕਦੇ ਹਨ। 31 ਅਗਸਤ, 2026 ਤੋਂ ਬਾਅਦ ਪ੍ਰਾਪਤ ਹੋਏ ਰਜਿਸਟ੍ਰੇਸ਼ਨ ਫ਼ਾਰਮ ਵਿਚਾਰੇ ਨਹੀਂ ਜਾਣਗੇ। ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਮੋਬਾਇਲ ਨੰ.9417583168, 7355390664 ਤੇ ਸੰਪਰਕ ਕੀਤਾ ਜਾ ਸਕਦਾ ਹੈ।