Sunday, May 12, 2024

Punjabi University

ਹਿਮਾਚਲ ਦੇ ਬਿਲਾਸਪੁਰ ਖੇਤਰ ਦੀ ਭਾਸ਼ਾ 'ਬਿਲਾਸਪੁਰੀ' ਦੀ ਸਭ ਤੋਂ ਵਧੇਰੇ ਨੇੜਤਾnਪੰਜਾਬੀ ਭਾਸ਼ਾ ਨਾਲ਼- ਪੰਜਾਬੀ ਯੂਨੀਵਰਸਿਟੀ ਦੀ ਖੋਜ

ਪੰਜਾਬੀ ਯੂਨੀਵਰਸਿਟੀ ਵੱਲੋਂ ਕੀਤੇ ਜਾਣਗੇ ਅਹਿਮ ਪ੍ਰਾਜੈਕਟ, ਅਜ਼ੀਮ ਪ੍ਰੇਮਜੀ ਯੂਨੀਵਰਸਿਟੀ ਭੋਪਾਲ ਨਾਲ਼ ਹੋਇਆ ਇਕਰਾਰਨਾਮਾ

ਪੋਸਟ ਗਰੈਜੂਏਟ ਕੋਰਸਾਂ ਵਿੱਚ ਦਾਖ਼ਲਾ ਲੈਣ ਦੀ ਅੰਤਿਮ ਮਿਤੀ ਵਿੱਚ ਵਾਧਾ

ਪੰਜਾਬੀ ਯੂਨੀਵਰਸਿਟੀ ਵਿਖੇ ਪੋਸਟ ਗਰੈਜੂਏਟ ਕੋਰਸਾਂ ਵਿੱਚ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ ਲਈ ਹੁਣ ਇੱਕ ਹੋਰ ਮੌਕਾ ਪ੍ਰਦਾਨ ਕੀਤਾ ਜਾ ਰਿਹਾ ਹੈ। ਇਨ੍ਹਾਂ ਕੋਰਸਾਂ ਵਿੱਚ ਦਾਖਲਾ ਲੈਣ ਦੀ ਅੰਤਿਮ ਮਿਤੀ ਵਿੱਚ ਵਾਧਾ ਕੀਤਾ ਗਿਆ ਹੈ। ਹੁਣ ਤੱਕ ਕਈ ਵਿਦਿਆਰਥੀ ਆਪਣੇ ਇਮਤਿਹਾਨਾਂ ਵਿੱਚ ਰੁਝੇ ਹੋਏ ਸਨ।

ਸਪੋਰਟਸ ਯੂਨੀਵਰਸਿਟੀ ਵਿਖੇ ਦੋ ਰੋਜ਼ਾ ਇੰਟਰ ਕਾਲਜ ਬੈਡਮਿੰਟਨ ਮੁਕਾਬਲੇ ਸ਼ੁਰੂ

ਦਾ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਵਿਖੇ ਉਪ ਕੁਲਪਤੀ ਲੈਫ: ਜਨਰਲ (ਡਾ.) ਜੇ.ਐੱਸ. ਚੀਮਾ ਦੀ ਅਗਵਾਈ ਵਿਚ ਅੱਜ ਦੋ ਰੋਜ਼ਾ ਇੰਟਰ ਕਾਲਜ ਬੈਡਮਿੰਟਨ ਮੁਕਾਬਲਿਆਂ ਦੀ ਸ਼ੁਰੂਆਤ ਕੀਤੀ ਗਈ। ਪ੍ਰੋ. ਗੁਰਸੇਵਕ ਸਿੰਘ ਸਰਕਾਰੀ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਵਿਖੇ ਸ਼ੁਰੂ ਹੋਏ ਸਮਾਰੋਹ ਵਿਚ ਪਹੁੰਚੇ ਯੂਨੀਵਰਸਿਟੀ ਦੇ ਉਪ ਕੁਲਪਤੀ ਦਾ ਐੱਨ.ਸੀ.ਸੀ. ਦੇ ਵਿਦਿਆਰਥੀਆਂ, ਬੈਂਡ ਟੀਮ ਅਤੇ ਖਿਡਾਰੀਆਂ ਨੇ ਭਰਵਾਂ ਸਵਾਗਤ ਕੀਤਾ।

ਤੀਰ ਅੰਦਾਜ਼ ਅਮਨ ਸੈਣੀ ਨੇ ਦੱਖਣੀ ਕੋਰੀਆ ਦੇ ਗਵਾਂਗਜੂ ਵਿਖੇ ਵਿਸ਼ਵ ਕੱਪ ਸਟੇਜ-ਦੋ ਵਿੱਚ ਸੋਨ ਤਗ਼ਮਾ ਹਾਸਿਲ ਕੀਤਾ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਤੀਰ ਅੰਦਾਜ਼ ਅਮਨ ਸੈਣੀ ਨੇ ਦੱਖਣੀ ਕੋਰੀਆ ਦੇ ਗਵਾਂਗਜੂ ਵਿਖੇ ਚੱਲ ਰਹੇ ਵਿਸ਼ਵ ਕੱਪ ਸਟੇਜ-ਦੋ ਵਿੱਚ ਸੋਨ ਤਗ਼ਮਾ ਹਾਸਿਲ ਕਰ ਲਿਆ ਹੈ। ਅਮਨ ਸੈਣੀ ਕੰਪਾਊਂਡ ਮੈੱਨ ਸ਼ਰੇਣੀ ਵਿੱਚ ਇਸ ਮੈਡਲ ਦੀ ਪ੍ਰਾਪਤੀ ਵਾਲੀ ਤਿੰਨ ਮੈਂਬਰੀ ਟੀਮ ਵਿੱਚ ਸ਼ਾਮਿਲ ਸੀ ਜਿਸ ਨੇ ਫ਼ਰਾਂਸ ਦੀ ਟੀਮ ਨੂੰ ਹਰਾ ਕੇ ਇਹ ਪ੍ਰਾਪਤੀ ਹਾਸਿਲ ਕੀਤੀ। 

ਪੰਜਾਬੀ ਯੂਨੀਵਰਸਿਟੀ ਦੀਆਂ ਅਥਲੀਟ ਕੁੜੀਆਂ ਨੇ ਜਿੱਤੇ ਗੋਲਡ ਮੈਡਲ

 ਕਿੱਟ ਯੂਨੀਵਰਸਿਟੀ, ਭੂਵਨੇਸ਼ਵਰ ਵੱਲੋਂ ਮਿਤੀ 21 ਤੋਂ 24 ਫਰਵਰੀ, 2022 ਤੱਕ ਆਯੋਜਿਤ ਕਰਵਾਈ ਜਾ ਰਹੀ ਆਲ ਇੰਡੀਆ ਇੰਟਰ ਯੂਨੀਵਰਸਿਟੀ ਐਥਲੈਟਿਕਸ ਮਹਿਲਾ ਮੁਕਾਬਲਿਆਂ ਵਿਚ ਪੰਜਾਬੀ ਯੂਨੀਵਰਸਿਟੀ ਦੀਆਂ ਐਥਲੀਟ ਲੜਕੀਆਂ ਨੇ 20 ਕਿਲੋਮੀਟਰ ਵਾਕ ਦੌੜ ਮੁਕਾਬਲਿਆਂ ਵਿਚ ਗੋਲਡ ਅਤੇ ਬਰੌਂਜ਼ ਮੈਡਲ ਪ੍ਰਾਪਤ ਕੀਤੇ ਹਨ। ਇਨ੍ਹਾਂ ਮੈਡਲਾਂ ਦੇ ਨਾਲ ਹੀ ਇਸ ਮੁਕਾਬਲੇ ਵਿੱਚ ਚੌਥਾ ਸਥਾਨ ਹਾਸਲ ਕਰਨ ਵਿਚ ਵੀ ਸਫਲਤਾ ਪ੍ਰਾਪਤ ਕੀਤੀ।

ਪੰਜਾਬੀ ਯੂਨੀਵਰਸਿਟੀ ਵਿੱਚ ਹੋ ਰਹੇ ਸਮਾਗਮਾਂ ਦਾ ਖਾਸਾ 1880ਵਿਆਂ ਦੇ ਲਾਹੌਰ ਨਾਲ ਮੇਲ ਖਾਂਦਾ ਹੈ : ਪ੍ਰੋ. ਅਰੁਣ ਗਰੋਵਰ

 "ਪੰਜਾਬੀ ਯੂਨੀਵਰਸਿਟੀ ਵਿੱਚ ਇਸ ਵੇਲੇ ਹੋ ਰਹੇ ਸਮਾਗਮਾਂ ਦਾ ਖਾਸਾ 1880ਵਿਆਂ ਦੇ ਦਹਾਕੇ ਦੇ ਲਾਹੌਰ ਨਾਲ ਮੇਲ ਖਾਂਦਾ ਹੈ।" ਪੰਜਾਬੀ ਯੂਨੀਵਰਸਿਟੀ ਦੇ ਸਾਬਕਾ ਵਾਈਸ ਚਾਂਸਲਰ ਅਤੇ ਉੱਘੇ ਵਿਗਿਆਨੀ ਪ੍ਰੋ. ਅਰੁਣ ਗਰੋਵਰ ਨੇ ਇਹ ਦਲੀਲ ਵਿਗਿਆਨ ਹਫ਼ਤੇ ਨਾਲ ਸੰਬੰਧਤ ਪ੍ਰੋਗਰਾਮਾਂ ਦੇ ਉਦਘਾਟਨੀ ਸਮਾਰੋਹ ਵਿੱਚ ਬੋਲਦਿਆਂ ਦਿੱਤੀ।

ਪਹਿਲੀ ਵਾਰ ਤਿਆਰ ਕੀਤਾ ਗਿਆ ਟੇਬਲ-ਕੈਲੰਡਰ ਰਿਲੀਜ਼

ਪਟਿਆਲਾ
ਪ੍ਰੈੱਸ ਰਿਲੀਜ਼
ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪਬਲੀਕੇਸ਼ਨ ਬਿਊਰੋ ਵੱਲੋਂ ਪਹਿਲੀ ਵਾਰ ਤਿਆਰ ਕੀਤਾ ਗਿਆ ਟੇਬਲ-ਕੈਲੰਡਰ ਅੱਜ ਇੱਥੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਵੱਲੋਂ ਰਿਲੀਜ਼ ਕਰ ਦਿੱਤਾ ਗਿਆ ਹੈ। ਜਿ਼ਕਰਯੋਗ ਹੈ ਕਿ ਪਹਿਲਾਂ ਯੂਨੀਵਰਸਿਟੀ ਵੱਲੋਂ ਹਰ ਵਾਰ ਸਿਰਫ਼ ਕੰਧ-ਕੈਲੰਡਰ ਹੀ ਤਿਆਰ ਕੀਤਾ ਜਾਂਦਾ ਸੀ ਪਰ ਇਸ ਵਾਰ ਇਹ ਪਹਿਲਕਦਮੀ ਕੀਤੀ ਗਈ। 

ਕਿਸੇ ਕੌਮ ਦੀ ਸੱਭਿਆਚਾਰਕ ਵਿਰਾਸਤ, ਗਿਆਨ, ਵਿਗਿਆਨ ਅਤੇ ਜੀਵਨ ਦ੍ਰਿਸ਼ਟੀ ਉਸ ਕੌਮ ਦੀ ਭਾਸ਼ਾ ਵਿੱਚ ਸਮੋਈ ਹੁੰਦੀ ਹੈ : ਸਵਰਾਜਬੀਰ

ਪੰਜਾਬੀ ਯੂਨੀਵਰਸਿਟੀ ਮਾਂ ਬੋਲੀ ਅਤੇ ਵਿਗਿਆਨ ਦੇ ਹਵਾਲੇ ਨਾਲ ਕਰਵਾਏ ਜਾ ਰਹੇ ਪ੍ਰੋਗਰਾਮਾਂ ਦੀ ਲੜੀ ਵਿੱਚ ਅੱਜ ਕੌਮਾਂਤਰੀ ਮਾਤ ਭਾਸ਼ਾ ਦਿਹਾੜੇ ਮੌਕੇ 'ਗਿਆਨੀ ਲਾਲ ਸਿੰਘ ਯਾਦਗਾਰੀ ਲੈਕਚਰ ਲੜੀ' ਅਧੀਨ ਉੱਘੇ ਨਾਟਕਕਾਰ ਅਤੇ ਕਵੀ ਡਾ. ਸਵਰਾਜਬੀਰ ਨੇ 'ਪੰਜਾਬੀ ਭਾਸ਼ਾ ਦੀ ਸਮੱਸਿਆ ਨੂੰ ਸਮਝਣ ਬਾਰੇ ਕੁਝ ਨੁਕਤੇ' ਵਿਸ਼ੇ ਉੱਤੇ ਇੱਕ ਵਿਸ਼ੇਸ਼ ਲੈਕਚਰ ਦਿੱਤਾ।
ਦੇਸ ਦੀ ਅਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਮਨਾਏ ਜਾ ਰਹੇ ਇਸ ਪੰਦਰਵਾੜੇ ਦੌਰਾਨ ਯੂਨੀਵਰਸਿਟੀ ਵੱਲੋਂ ਆਪਣੇ ਕੈਂਪਸ ਅਤੇ ਕਾਂਸਟੀਚੁਐਂਟ ਕਾਲਜਾਂ ਵਿੱਚ 75 ਪ੍ਰੋਗਰਾਮ ਕਰਵਾਏ ਜਾਣ ਦਾ ਪ੍ਰੋਗਰਾਮਾ ਉਲੀਕਿਆ ਹੋਇਆ ਹੈ।

ਕਾਨੂੰਨ ਦੇ ਵਿਦਿਆਰਥੀ ਡੀ.ਐਲ.ਐਸ.ਏ ਵੱਲੋਂ ਦਿੱਤੀ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਹੋਰਨਾਂ ਨੂੰ ਵੀ ਜਾਗਰੂਕ ਕਰਨ : ਜ਼ਿਲ੍ਹਾ ਤੇ ਸੈਸ਼ਨਜ਼ ਜੱਜ

ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਸ੍ਰੀ ਰਾਜਿੰਦਰ ਅਗਰਵਾਲ ਨੇ ਕਿਹਾ ਕਿ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀ ਜਾਂਦੀ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਆਪਕ ਪੱਧਰ 'ਤੇ ਮੁਹਿੰਮ ਚਲਾਉਣ ਦੀ ਜ਼ਰੂਰਤ ਹੈ ਤੇ ਇਸ ਵਿੱਚ ਕਾਨੂੰਨ ਦੀ ਪੜ੍ਹਾਈ ਕਰ ਰਹੇ ਵਿਦਿਆਰਥੀ ਵਲੰਟੀਅਰ ਦੇ ਤੌਰ 'ਤੇ ਕੰਮ ਕਰਕੇ ਜ਼ਮੀਨੀ ਪੱਧਰ 'ਤੇ ਜਾਕੇ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਸਬੰਧੀ ਜਾਣਕਾਰੀ ਦੇ ਸਕਦੇ ਹਨ।

ਪਬਲੀਕੇਸ਼ਨ ਬਿਊਰੋ ਬਾਰੇ ਵਾਈਸ ਚਾਂਸਲਰ ਡਾ. ਅਰਵਿੰਦ ਵੱਲੋਂ ਅਹਿਮ ਐਲਾਨ

ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਵਾਈਸ ਚਾਂਸਲਰ ਡਾ. ਅਰਵਿੰਦ ਵੱਲੋਂ ਯੂਨੀਵਰਸਿਟੀ ਸਥਿਤ 'ਕਿਤਾਬ-ਘਰ' ਦਾ ਦੌਰਾ ਕੀਤਾ ਗਿਆ। ਪਬਲੀਕੇਸ਼ਨ ਬਿਊਰੋ ਦੇ ਨਵ-ਨਿਯੁਕਤ ਮੁਖੀ ਡਾ. ਰਾਜੇਸ਼ ਸ਼ਰਮਾ ਵੱਲੋਂ ਇਸ ਮੌਕੇ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਡਾ. ਅਰਵਿੰਦ ਵੱਲੋਂ ਕਿਤਾਬ-ਘਰ ਦੇ ਵਖ-ਵਖ ਸੈਕਸ਼ਨਾਂ ਵਿਚਲੀਆਂ ਵਖ-ਵਖ ਵਿਸਿ਼ਆਂ ਨਾਲ ਸੰਬੰਧਤ ਪੁਸਤਕਾਂ, ਉਨ੍ਹਾਂ ਦੀ ਛਪਾਈ ਪ੍ਰਕਿਰਿਆ, ਵਿੱਕਰੀ ਪ੍ਰਕਿਰਿਆ, ਇਸ ਸਭ ਵਿਚ ਵਿਸਥਾਰ ਕੀਤੇ ਜਾਣ ਦੀਆਂ ਸੰਭਾਵਨਾਵਾਂ ਆਦਿ ਬਾਰੇ ਡਾ. ਰਾਜੇਸ਼ ਸ਼ਰਮਾ ਨਾਲ ਚਰਚਾ ਕੀਤੀ ਗਈ।

ਜੁਆਇੰਟ ਐਕਸ਼ਨ ਕਮੇਟੀ ਵੱਲੋਂ ਵੀ.ਸੀ. ਦਫ਼ਤਰ ਅੱਗੇ ਮੁੜ ਧਰਨਾ

ਜੁਆਇੰਟ ਐਕਸ਼ਨ ਕਮੇਟੀ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦਫਤਰ ਦੇ ਸਾਹਮਣੇ ਅੱਜ ਫਿਰ ਧਰਨਾ ਲਾਇਆ ਗਿਆ । ਤਨਖਾਹਾਂ, ਪੈਨਸ਼ਨਾਂ ਦੀ ਸਮੇਂ ਸਿਰ ਅਦਾਇਗੀ, ਪੰਜਾਬੀ ਯੂਨੀਵਰਸਿਟੀ ਨੂੰ ਗ੍ਰਾਂਟ ਅਤੇ ਯੂਨੀਵਰਸਿਟੀ ਦੀ ਖੁਦਮੁਖਤਿਆਰੀ ਲਈ ਮੰਗਾਂ ਨੂੰ ਲੈ ਕੇ ਇਹ ਧਰਨਾ ਚਾਰ ਮੁੱਦਿਆਂ ਨੂੰ ਲੈ ਕੇ ਲਗਾਇਆ ਗਿਆ । ਇਸ  ਵਿਚ ਪੂਟਾ, ਏ-ਕਲਾਸ ਐਸੋਸੀਏਸ਼ਨ, ਬੀ. ਅਤੇ ਸੀ. ਕਲਾਸ ਕਰਮਚਾਰੀ ਸੰਘ ਅਤੇ ਪੈਨਸ਼ਰਨਜ਼ ਵੈਲਫੇਅਰ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ । ਇਸ ਧਰਨੇ ਵਿਚ ਵੱਖ ਵੱਖ ਬੁਲਾਰਿਆਂ ਨੇ ਰੋਸ ਜ਼ਾਹਿਰ ਕੀਤਾ ਕਿ  ਕਿ ਪੰਜਾਬ ਸਰਕਾਰ ਨੂੰ

ਵਾਈਸ-ਚਾਂਸਲਰ ਦੇ ਦਫ਼ਤਰ ਅੱਗੇ ਧਰਨਾ ਲਗਾਇਆ

ਜੁਆਇੰਟ ਐਕਸ਼ਨ ਕਮੇਟੀ ਦੇ ਸੱਦੇ ਤੇ ਅੱਜ ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ, ਏ-ਕਲਾਸ ਐਸੋਸੀਏਸ਼ਨ, ਬੀ. ਅਤੇ ਸੀ. ਕਲਾਸ ਕਰਮਚਾਰੀ ਸੰਘ ਅਤੇ ਪੈਨਸ਼ਰਨਜ਼ ਵਲੋਂ ਵਾਈਸ-ਚਾਂਸਲਰ ਦੇ ਦਫ਼ਤਰ ਅੱਗੇ ਧਰਨਾ ਲਗਾਇਆ ਗਿਆ।

ਉੱਘੇ ਭੌਤਿਕ ਵਿਗਿਆਨੀ ਪ੍ਰੋਫੈਸਰ ਅਰਵਿੰਦ ਪੰਜਾਬੀ ਯੂਨੀਵਰਸਿਟੀ ਪਟਿਆਲਾ (Punjabi University Patiala) ਦੇ ਉਪ ਕੁਲਪਤੀ ਨਿਯੁਕਤ

 ਉੱਘੇ ਭੌਤਿਕ ਵਿਗਿਆਨੀ ਅਤੇ ਇੰਡੀਅਨ ਇੰਸਟੀਚਿਊਟ ਆਫ ਸਾਇੰਸ ਐਂਡ ਰਿਸਚਰਚ, ਮੁਹਾਲੀ ਦੇ ਖੋਜ ਅਤੇ ਵਿਕਾਸ ਦੇ ਡੀਨ ਪ੍ਰੋਫੈਸਰ ਅਰਵਿੰਦ ਨੂੰ ਅੱਜ ਤਿੰਨ ਸਾਲਾਂ ਦੇ ਕਾਰਜਕਾਲ ਲਈ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਉਪ ਕੁਲਪਤੀ ਨਿਯੁਕਤ ਕੀਤਾ ਹੈ। ਯੂਨੀਵਰਸਿਟੀ ਦੇ ਉਪ ਕੁਲਪਤੀ ਦੀ ਅਸਾਮੀ ਡਾ. ਬੀ.ਐਸ. ਘੁੰਮਣ ਵੱਲੋਂ ਅਸਤੀਫਾ ਦੇਣ ਤੋਂ ਬਾਅਦ ਪਿਛਲੇ ਛੇ ਮਹੀਨਿਆਂ ਤੋਂ ਖਾਲੀ ਪਈ ਸੀ। ਇਸ ਦੌਰਾਨ ਸੂਬਾ ਸਰਕਾਰ ਨੇ ਸੀਨੀਅਰ ਅਧਿਕਾਰੀ ਰਵਨੀਤ ਕੌਰ ਨੂੰ ਕਾਰਜਕਾਰੀ ਉਪ ਕੁਲਪਤੀ ਨਿਯੁਕਤ ਕੀਤਾ ਸੀ।

ਬਾਣੀ ਸ੍ਰੀ ਗੁਰੂ ਤੇਗ ਬਹਾਦਰ ਜੀ Baani of Shri Guru Teg Bahadur Ji : ਸੰਗੀਤਕ ਪਰਿਪੇਖ ਵਿਸ਼ੇ 'ਤੇ ਇਕ ਰੋਜ਼ਾ ਵੈਬੀਨਾਰ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਪੰਜਾਬ ਸਰਕਾਰ ਵੱਲੋਂ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ ਗੁਰਮਤਿ ਸੰਗੀਤ ਚੇਅਰ ਵੱਲੋਂ ਵਾਈਸ-ਚਾਂਸਲਰ ਸ੍ਰੀਮਤੀ ਰਵਨੀਤ ਕੌਰ ਦੀ ਸਰਪ੍ਰਸਤੀ ਵਿਚ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਬਾਣੀ ਸ੍ਰੀ ਗੁਰੂ ਤੇਗ ਬਹਾਦਰ ਜੀ : ਸੰਗੀਤਕ ਪਰਿਪੇਖ ਵਿਸ਼ੇ 'ਤੇ ਇਕ ਰੋਜ਼ਾ ਵੈਬੀਨਾਰ ਕਰਵਾਇਆ ਗਿਆ।

ਵਿਸ਼ਵਕੋਸ਼ ਵਿਭਾਗ ਵੱਲੋਂ ਪ੍ਰੋਫ਼ੈਸਰ ਹਰਬੰਸ ਸਿੰਘ ਦੇ 100 ਸਾਲਾ ਜਨਮ-ਸ਼ਤਾਬਦੀ ਸਮਾਗਮ ਨੂੰ ਸਮਰਪਿਤ ਇਕ ਵਿਸ਼ੇਸ਼ ਵੈਬੀਨਾਰ

ਪੰਜਾਬੀ ਯੂਨੀਵਰਸਿਟੀ ਟੀਚਰਜ਼ ਐਸੋਸੀਏਸ਼ਨ ਦੀਆਂ ਚੋਣਾਂ ਲਈ ਚੋਣ ਅਖਾੜਾ ਮਘਿਆ

ਯੂਨੀਵਰਸਿਟੀ ਨੇ ਐਡਹਾਕ ਅਧਿਆਪਕਾਂ ਦਾ ਪੁੱਟਾ ਇਲੈਕਸ਼ਨ ਲਈ ਵੋਟ ਪਾਉਣ ਦਾ ਅਧਿਕਾਰ ਖੋਹਿਆ

ਮੁਲਾਜ਼ਮਾਂ ਦਾ ਜੀ.ਪੀ.ਐੱਫ ਪਿਛਲੇ ਚਾਰ ਮਹੀਨਿਆਂ ਤੋਂ ਮੁਲਾਜ਼ਮਾਂ ਦੇ ਖਾਤਿਆਂ ਵਿਚ ਨਹੀਂ ਪਿਆ : ਜੁਆਇੰਟ ਐਕਸ਼ਨ ਕਮੇਟੀ

ਪਟਿਆਲਾ

ਅਖੀਰਲੇ ਸਮੈਸਟਰ/ਕਲਾਸਾਂ ਦੀਆਂ ਥਿਊਰੀ ਪ੍ਰੀਖਿਆਵਾਂ ਮਿਤੀ 25 ਸਤੰਬਰ 2020 ਤੋਂ

ਸਮੈਸਟਰ/ਕਲਾਸਾਂ ਦੀਆਂ ਥਿਊਰੀ ਪ੍ਰੀਖਿਆਵਾਂ