ਸਟੇਟ ਯੂਨੀਵਰਸਿਟੀਆਂ ਦੀ ਵੱਖਰੀ ਸੂਚੀ ਵਿੱਚ ਪਹਿਲੀਆਂ 100 ਯੂਨੀਵਰਸਿਟੀਆਂ ਵਿੱਚ ਹੋਈ ਸ਼ੁਮਾਰ
ਪੰਜਾਬੀ ਯੂਨੀਵਰਸਿਟੀ ਵਿੱਚ ਪੜ੍ਹਦੇ ਵਿਦੇਸ਼ੀ ਵਿਦਿਆਰਥੀਆਂ ਦੇ ਵਫ਼ਦ ਨੇ ਪਿਛਲੇ ਦਿਨੀਂ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ, ਪਟਿਆਲਾ ਵਿੱਚ ਹੋਈ ਅੰਤਰਰਾਸ਼ਟਰੀ ਕਾਨਫ਼ਰੰਸ ਵਿੱਚ ਭਾਗ ਲਿਆ।
ਪੰਜਾਬੀ ਯੂਨੀਵਰਸਿਟੀ ਵਿਖੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ (ਐੱਮ.ਐੱਮ.ਟੀ.ਟੀ.ਸੀ.) ਨੇ ਅੱਜ ਸੂਚਨਾ ਸੰਚਾਰ ਤਕਨਾਲੌਜੀ (ਆਈ.ਸੀ.ਟੀ.) ਵਿਸ਼ੇ ਉੱਤੇ ਰਿਫ਼ਰੈਸ਼ਰ ਕੋਰਸ ਅਤੇ ਕੌਮੀ ਸਿੱਖਿਆ ਨੀਤੀ (ਐੱਨ.ਈ.ਪੀ.) ਬਾਰੇ ਓਰੀਐਂਟੇਸ਼ਨ ਪ੍ਰੋਗਰਾਮ ਨੂੰ ਆਨਲਾਈਨ ਮੋਡ ਵਿੱਚ ਸ਼ੁਰੂ ਕੀਤਾ ਗਿਆ।
ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਨੇ ਪਿਛਲੇ ਦਿਨੀਂ 'ਰਾਸ਼ਟਰੀ ਖੇਡ ਦਿਵਸ' ਮੌਕੇ ਯੂਨੀਵਰਸਿਟੀ ਕੈੰਪਸ ਵਿੱਚ ਕਰਾਸ ਕੰਟਰੀ ਅੰਤਰ ਕਾਲਜ ਦੌੜ ਮੁਕਾਬਲੇ ਕਰਵਾਏ ਜਿਸ ਵਿੱਚ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ।
ਪੰਜਾਬੀ ਯੂਨੀਵਰਸਿਟੀ ਦੇ ਸਰੀਰਿਕ ਸਿੱਖਿਆ ਵਿਭਾਗ ਨੇ ਪਿਛਲੇ ਦਿਨੀਂ 'ਰਾਸ਼ਟਰੀ ਖੇਡ ਦਿਵਸ' ਮਨਾਇਆ।
ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੇ ਮੋਬਾਈਲ ਐਪ ਬਣਾਈ
ਸਾਹਿਤਕਾਰ ਮਾਤ ਭਾਸ਼ਾ ਦਾ ਬੇਸ਼ਕੀਮਤੀ ਸਰਮਾਇਆ ਹੁੰਦੇ ਹਨ : ਉਪ ਕੁਲਪਤੀ ਡਾ. ਜਗਦੀਪ ਸਿੰਘ
ਜਿ਼ੰਦਗੀ ਵਿੱਚ ਆਪਣੇ ਮੰਤਵ ਪ੍ਰਤੀ ਸਪਸ਼ਟ ਹੋਣਾ ਬਹੁਤ ਜ਼ਰੂਰੀ : ਡਾ. ਜਗਦੀਪ ਸਿੰਘ
ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਅਧਿਆਪਕ ਸਿਖਲਾਈ ਕੇਂਦਰ ਵੱਲੋਂ 'ਖੋਜ ਵਿਧੀਆਂ ਅਤੇ ਨੈਤਿਕਤਾ' ਵਿਸ਼ੇ ਉੱਤੇ ਕਰਵਾਇਆ ਗਿਆ
ਗੁਰੂ ਸਾਹਿਬ ਦੀ ਸ਼ਹਾਦਤ ਅਤੇ ਸਿੱਖਿਆਵਾਂ ਤੋਂ ਜਿ਼ੰਦਗੀ ਵਿੱਚ ਸੇਧ ਲੈਣ ਦੀ ਲੋੜ : ਡਾ. ਜਗਦੀਪ ਸਿੰਘ
ਕੇਂਦਰ ਵੱਲੋਂ ਸੰਪਾਦਿਤ ਪੁਸਤਕ ਵੀ ਕੀਤੀ ਗਈ ਰਿਲੀਜ਼
ਭੈਅ ਦੀ ਰਾਜਨੀਤੀ ਵਾਲ਼ੇ ਸੰਸਾਰ ਵਿੱਚ ਗੁਰੂ ਤੇਗ ਬਹਾਦਰ ਜੀ ਦਾ ਫ਼ਲਸਫ਼ਾ ਹੋਰ ਵੀ ਪ੍ਰਸੰਗਿਕ : ਪ੍ਰੋ. ਹਰਮੋਹਿੰਦਰ ਸਿੰਘ ਬੇਦੀ
ਪੰਜਾਬੀ ਯੂਨੀਵਰਸਿਟੀ ਦੇ ਸੰਸਕ੍ਰਿਤ ਅਤੇ ਪਾਲੀ ਵਿਭਾਗ ਵੱਲੋਂ ਸੈਂਟਰਲ ਸੰਸਕ੍ਰਿਤ ਯੂਨੀਵਰਸਿਟੀ ਨਵੀਂ ਦਿੱਲੀ ਅਤੇ 'ਸੰਸਕ੍ਰਿਤ ਭਾਰਤੀ ਪੰਜਾਬ' ਅਦਾਰੇ ਦੇ ਸਹਿਯੋਗ ਨਾਲ਼ ਕਰਵਾਈ ਗਈ ਦੋ ਰੋਜ਼ਾ ਸੰਸਕ੍ਰਿਤ ਗੋਸ਼ਟੀ ਸਫਲਤਾਪੂਰਵਕ ਸੰਪੰਨ ਹੋ ਗਈ ਹੈ।
ਸਾਡੀ ਪੀੜ੍ਹੀ ਦੇ ਲੋਕਾਂ ਨੂੰ ਵਿਰਸੇ ਵਿੱਚ ਪ੍ਰਾਪਤ ਅਜ਼ਾਦੀ ਦੀ ਸੰਭਾਲ਼ ਲਈ ਕਰਨੇ ਚਾਹੀਦੇ ਹਨ ਯਤਨ: ਡਾ. ਜਗਦੀਪ ਸਿੰਘ
'ਆਊਟਲੁੱਕ-ਆਈ. ਸੀ. ਏ. ਆਰ. ਈ. ਰੈਂਕਿੰਗ 2025' ਵਿੱਚ ਹਾਸਿਲ ਕੀਤਾ 47ਵਾਂ ਦਰਜਾ
ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿੱਚ ਉੱਘੇ ਲੋਕਧਾਰਾ ਸ਼ਾਸਤਰੀ ਡਾ. ਨਾਹਰ ਸਿੰਘ ਦਾ ‘ਮਲਵਈ ਗਿੱਧਾ: ਪਿੜ ਤੋਂ ਮੰਚ ਤੱਕ’ ਵਿਸ਼ੇ 'ਤੇ ਭਾਸ਼ਣ ਕਰਵਾਇਆ ਗਿਆ।
ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਡਾ. ਜਸਵਿੰਦਰ ਸਿੰਘ ਨੇ ਡਾਇਰੈਕਟਰ ਪਲੇਸਮੈਂਟ ਸੈੱਲ ਵਜੋਂ ਅਹੁਦਾ ਸੰਭਾਲ਼ ਲਿਆ ਹੈ।
ਪੰਜਾਬੀ ਯੂਨੀਵਰਸਿਟੀ ਵਿਖੇ ਸਪੋਰਟਸ ਸਾਇੰਸ ਵਿਭਾਗ ਦੇ ਅਧਿਆਪਕ ਪ੍ਰੋ. ਅਜੀਤਾ ਨੇ ਅੱਜ ਆਈ. ਏ. ਐੱਸ. ਐਂਡ ਅਲਾਈਡ ਸਰਵਿਸਜ਼ ਟ੍ਰੇਨਿੰਗ ਸੈਂਟਰ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲ਼ ਲਿਆ ਹੈ।
ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਯੂ.ਜੀ.ਸੀ.-ਮਲਵੀਆ ਮਿਸ਼ਨ ਅਧਿਆਪਕ ਸਿਖਲਾਈ ਕੇਂਦਰ ਵਿਖੇ ਚੱਲ ਰਿਹਾ ਨੈਕ ਅਤੇ ਆਈ. ਕਿਊ.ਏ. ਸੀ. ਕੋਆਰਡੀਨੇਟਰਾਂ ਨਾਲ਼ ਸਬੰਧਤ ਆਨਲਾਈਨ ਸ਼ਾਰਟ-ਟਰਮ ਪ੍ਰੋਗਰਾਮ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ।
ਪੰਜਾਬੀ ਯੂਨੀਵਰਸਿਟੀ ਵਿਖੇ ਅੱਜ ਲੋਕ ਪ੍ਰਸ਼ਾਸਨ ਵਿਭਾਗ ਦੇ ਪ੍ਰੋਫ਼ੈਸਰ ਡਾ.ਰਾਜਬੰਸ ਸਿੰਘ ਗਿੱਲ ਨੇ ਡੀਨ, ਅਲੂਮਨੀ ਰਿਲੇਸ਼ਨਜ਼ ਦਾ ਅਹੁਦਾ ਸੰਭਾਲ਼ ਲਿਆ ਹੈ।
ਪੰਜਾਬੀ ਯੂਨੀਵਰਸਿਟੀ ਪਟਿਆਲਾ 'ਚ 200 ਵਿਦਿਆਰਥੀਆਂ ਲਈ ਨਵੇਂ ਹੋਸਟਲ — ਫੰਡ ਜਾਰੀ, ਨਿਰਮਾਣ ਜਲਦੀ ਸ਼ੁਰੂ
11 ਵਿਭਾਗਾਂ ਦੇ ਵਿਦਿਆਰਥੀਆਂ ਨੇ ਕੀਤੀ ਸਿ਼ਰਕਤ
ਅੰਗਰੇਜ਼ੀ ਵਿਭਾਗ ਵਿਖੇ ਕਰਵਾਈ ਗਈ ਸ਼ੋਕ ਸਭਾ
ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵਿਖੇ ਕੈਰੀਅਰ ਕੌਂਸਲਿੰਗ ਲੜੀ ਤਹਿਤ ਵਿਸ਼ੇਸ਼ ਭਾਸ਼ਣ ਕਰਵਾਇਆ ਗਿਆ।
ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ ਅਤੇ ਪ੍ਰਤਿਭਾ ਖੋਜ ਮੁਕਾਬਲੇ ਵੀ ਕਰਵਾਏ ਗਏ।
ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵਿਖੇ ਸ਼ੁਰੂ ਹੋਏ ਦੋ ਸ਼ਾਰਟ-ਟਰਮ ਕੋਰਸਾਂ ਦਾ ਉਦਘਾਟਨ ਕੱਲ੍ਹ ਆਨਲਾਈਨ ਵਿਧੀ ਰਾਹੀਂ ਹੋਇਆ।
ਵਿਦਿਆਰਥੀਆਂ ਨੇ ਰੰਗੋਲੀ ਅਤੇ ਪੋਸਟਰ ਸਿਰਜਣਾ ਮੁਕਾਬਲਿਆਂ ਵਿੱਚ ਛੋਹੇ ਸਮਾਜਿਕ ਵਿਸ਼ੇ
ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਦੀ ਵਿਦਿਆਰਥੀ ਰਹੀ ਲਵਪ੍ਰੀਤ ਕੌਰ ਨੂੰ ਇੰਡੀਅਨ ਇੰਸਟੀਚੂਟ ਆਫ਼ ਸਾਇੰਸ ਐਜੂਕੇਸ਼ਨ ਐਂਡ ਰਿਸਰਚ (ਆਈ. ਆਈ. ਐੱਸ. ਈ. ਆਰ.), ਮੋਹਾਲੀ ਵਿੱਚ ਬੀ.ਐੱਸ.-ਐੱਮ.ਐੱਸ. ਕੋਰਸ ਲਈ ਉਸ ਦੀ ਚੋਣ ਹੋਣ ਉੱਤੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।
ਸਮੁੰਦਰ ਤੋਂ ਵੀ ਡੂੰਘੀ ਹੁੰਦੀ ਹੈ ਫ਼ਨਕਾਰਾਂ ਦੇ ਮਨ ਦੀ ਗਹਿਰਾਈ : ਉਪ-ਕੁਲਪਤੀ ਡਾ. ਜਗਦੀਪ ਸਿੰਘ
ਪੰਜਾਬੀ ਯੂਨੀਵਰਸਿਟੀ ਦੇ ਡਾ. ਬਲਬੀਰ ਸਿੰਘ ਸਾਹਿਤ ਕੇਂਦਰ, ਦੇਹਰਾਦੂਨ ਵੱਲੋਂ ‘ਪੰਚਬਟੀ ਸੰਦੇਸ਼’ ਦਾ ਅਪ੍ਰੈਲ-ਅਕਤੂਬਰ ਅੰਕ ਰਿਲੀਜ਼ ਕੀਤਾ ਗਿਆ।
ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਪ੍ਰੋਗਰਾਮ
ਵਾਤਾਵਰਣ ਅਤੇ ਜੈਨੇਟਿਕ ਕਾਰਕਾਂ ਦਾ ਕੀਤਾ ਵਿਸ਼ਲੇਸ਼ਣ
ਪੰਜਾਬੀ ਯੂਨੀਵਰਸਿਟੀ ਦੇ ਫਾਰਮਾਸਿਊਟੀਕਲ ਸਾਇੰਸਜ਼ ਐਂਡ ਡਰੱਗ ਰਿਸਰਚ ਵਿਭਾਗ ਨੇ ਬੀ. ਫਾਰਮੇਸੀ ਪਹਿਲੇ ਸਾਲ ਦੇ ਨਵੇਂ ਵਿਦਿਆਰਥੀਆਂ ਲਈ ਦੋ-ਦਿਨਾ ਇੰਡਕਸ਼ਨ ਪ੍ਰੋਗਰਾਮ ਕਰਵਾਇਆ।
ਪੰਜਾਬੀ ਯੂਨੀਵਰਸਿਟੀ ਦੇ ਹਿੰਦੀ ਵਿਭਾਗ ਵੱਲੋਂ ਮਹਾਕਵੀ ਗੋਸਵਾਮੀ ਤੁਲਸੀਦਾਸ ਅਤੇ ਕਥਾ ਸਮਰਾਟ ਮੁਨਸ਼ੀ ਪ੍ਰੇਮਚੰਦ ਦੀ ਜਯੰਤੀ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ।