ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਕਾਦੀਆਂ ਹਲਕੇ ਨੂੰ ਸਬ-ਡਵੀਜ਼ਨ ਵਜੋਂ ਅਪਗ੍ਰੇਡ ਕੀਤਾ ਜਾਵੇਗਾ, ਜਿਸ ਨਾਲ ਲੋਕਾਂ ਦੀ ਲੰਬੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਪੂਰੀ ਹੋਵੇਗੀ ਅਤੇ ਆਧੁਨਿਕ ਪ੍ਰਸ਼ਾਸਨਿਕ ਕੰਪਲੈਕਸ ਰਾਹੀਂ ਸਾਰੀਆਂ ਪ੍ਰਮੁੱਖ ਸਰਕਾਰੀ ਸੇਵਾਵਾਂ ਇੱਕੋ ਛੱਤ ਹੇਠ ਉਪਲਬਧ ਹੋਣਗੀਆਂ।