ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਨਵਾਂਸ਼ਹਿਰ ਵਿਖੇ ਸਥਾਪਤ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.) ਹੈਲਪ ਡੈਸਕ, ਮੀਡੀਆ ਮੋਨੀਟਰਿੰਗ ਸੈੱਲ ਅਤੇ ਵੋਟਰ ਹੈਲਪਲਾਈਨ-1950 ਦੀ ਕਾਰਜਸ਼ੀਲਤਾ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ।