ਸਾਉਣੀ ਦੀਆਂ ਫਸਲਾਂ ਸਬੰਧੀ ਖੇਤੀਬਾੜੀ ਵਿਭਾਗ ਪਟਿਆਲਾ ਵੱਲੋ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਪ ਦਾ ਆਯੋਜਨ- ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਮੰਤਰੀ ਮਾਨਯੋਗ ਸ. ਗੁਰਮੀਤ ਸਿੰਘ ਖੁੱਡੀਆ ਦੇ ਦਿਸ਼ਾ ਨਿਰਦੇਸ਼ਾ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਗੁਰਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਅਤੇ ਐਮ.ਐਲ.ਏ ਨਾਭਾ ਸ. ਗੁਰਦੇਵ ਸਿੰਘ ਦੇਵ ਮਾਨ ਦੀ ਪ੍ਰਧਾਨਗੀ ਹੇਠ ਜਿਲ੍ਹਾ ਪਟਿਆਲਾ ਦੇ ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਵੱਲੋਂ ਸਾਉਣੀ ਦੀਆਂ ਫਸਲਾਂ ਸਬੰਧੀ ਇੱਕ ਰੋਜਾ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਦਾ ਆਯੋਜਨ ਮਿਤੀ 05-05-2026 ਨੂੰ ਪੰਜਾਬ ਫਾਰਮ, ਨੇੜੇ ਪ੍ਰੀਤ ਕੰਬਾਈਨ, ਨਾਭਾ ਵਿਖੇ ਕੀਤਾ ਗਿਆ।