ਉਤਰ ਪ੍ਰਦੇਸ਼ ਸਣੇ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ ਜਿਸ ਕਾਰਨ ਮੌਸਮ ਵਿੱਚ ਬਦਲਾਅ ਵੇਖਣ ਨੂੰ ਮਿਲਿਆ ਹੈ। ਜਿਥੇ ਮੈਦਾਨੀ ਖੇਤਰਾਂ ਵਿੱਚ ਮੀਂਹ ਪੈ ਰਿਹਾ ਹੈ ਉਥੇ ਹੀ ਪਹਾੜੀ ਖੇਤਰਾਂ ਵਿੱਚ ਬਰਫ਼ਬਾਰੀ ਹੋ ਰਹੀ ਹੈ ਜਿਸ ਕਾਰਨ ਤਪਮਾਨ ਵਿੱਚ ਗਿਰਾਵਟ ਵੇਖਣ ਨੂੰ ਮਿਲ ਰਹੀ ਹੈ।