ਕਿਹਾ, ਪਟਿਆਲਾ ਸ਼ਹਿਰ ਤੇ ਅਰਬਨ ਅਸਟੇਟ ਨਿਵਾਸੀ ਨਾ ਘਬਰਾਉਣ, ਪ੍ਰਸ਼ਾਸਨ ਪੂਰਾ ਮੁਸਤੈਦ
ਦਸਤਾਵੇਜਾਂ ਦੀ ਪੜਤਾਲ ਕਰਕੇ ਦੋ ਦਿਨਾਂ ਅੰਦਰ ਬਾਲ ਭਲਾਈ ਕਮੇਟੀ ਦੇ ਸਨਮੁਖ ਪੇਸ਼ ਕੀਤੇ 5 ਬੱਚੇ ਪਰਿਵਾਰਾਂ ਦੇ ਵੀ ਸਪੁਰਦ ਕੀਤੇ
ਉਲਟੀਆਂ ਤੇ ਦਸਤਾਂ ਦੇ ਮਰੀਜ ਸਾਹਮਣੇ ਆਉਣ ਤੇ ਸਿਹਤ ਵਿਭਾਗ ਵੱਲੋਂ ਘਰ-ਘਰ ਸਰਵੇ
ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਇਕ ਨੀਨਾ ਮਿੱਤਲ ਦੀ ਮੌਜੂਦਗੀ 'ਚ 33.66 ਕਰੋੜ ਰੁਪਏ ਦੇ ਪਾਈਪਲਾਈਨ ਜਲ ਸਪਲਾਈ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ
ਉੱਚੀ ਉਡਾਰੀ ਮਾਰਨ ਦੇ ਚਾਹਵਨ ਵਿਦਿਆਰਥੀਆਂ ਨੇ ਸਾਂਝੇ ਕੀਤੇ ਆਪਣੇ ਮਨ ਦੇ ਵਲਵਲੇ
ਪੰਜਾਬ ਵੱਲੋਂ ਕੇਂਦਰੀ ਭੰਡਾਰ ਲਈ ਦਿੱਤੀ ਕਣਕ ਨਾਲ ਦੂਜੇ ਰਾਜਾਂ ਦੀ ਕਣਕ ਦੀ ਲੋੜ ਹੁੰਦੀ ਹੈ ਪੂਰੀ-ਨਿਮੁਬੇਨ ਜਯੰਤੀਭਾਈ ਬੰਬਾਨੀਆ
ਭਾਰਤ ਸਰਕਾਰ ਦੇ ਵਾਤਾਵਰਨ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਅਤੇ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਦੇ ਸਹਿਯੋਗ ਨਾਲ ਚੱਲ ਰਹੇ
ਪੰਜਾਬ ਕੋਲ 28894 ਕਰੋੜ ਰੁਪਏ ਦੀ ਕੈਸ਼ ਕ੍ਰੈਡਿਟ ਲਿਮਟ ਉਪਲਬਧ, 2425 ਰੁਪਏ ਦੀ ਐਮ.ਐਸ.ਪੀ. ‘ਤੇ ਹੋਵੇਗੀ ਕਣਕ ਦੀ ਖਰੀਦ -ਕਟਾਰੂਚੱਕ
ਲੋਕ ਸਭਾ ਮੈਂਬਰ ਨੇ ਸੀਨੀਅਰ ਸਿਟੀਜਨ ਤੇ ਖਿਡਾਰੀਆਂ ਨੂੰ ਮਿਲਦੀ ਰਿਆਇਤ ਮੁੜ ਸ਼ੁਰੂ ਕਰਨ ਦੀ ਵੀ ਮੰਗ ਰੱਖੀ
ਪੀਣ ਵਾਲੇ ਪਾਣੀ ਵਿੱਚ ਜਦ ਤੱਕ ਕਲੋਰੀਨ ਨਹੀਂ ਮਿਲਾਈ ਜਾਂਦੀ ਉਹ ਪੀਣ ਦੇ ਲਾਇਕ ਨਹੀਂ ਬਣਦਾ ਪਰ ਕਲੋਰੀਨ ਨੂੰ ਪਾਣੀ ਵਿੱਚ ਕਿੰਨੀ ਮਾਤਰਾ ਵਿੱਚ ਮਿਲਾਇਆ ਜਾਣਾ ਹੈ
ਰਾਜਪੁਰਾ ਪੁਲੀਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸਦੇ ਕਬਜੇ ਤੋਂ ਅੱਧਾ ਕਿਲੋ ਅਫੀਮ ਬਰਾਮਦ ਕੀਤੀ ਹੈ।
ਰਜਿਸਟਰੀਆਂ ਕਰਵਾਉਣ ਲਈ ਆਉਣ ਵਾਲੇ ਹੁੰਦੇ ਹਨ ਪਰੇਸਾਨ
ਚੱਲ ਰਹੇ ਕੰਮਾਂ 'ਚ ਤੇਜ਼ੀ ਅਤੇ ਨਵੇਂ ਪ੍ਰੋਜੈਕਟਾਂ ਦੀ ਪ੍ਰਕਿਰਿਆ ਜਲਦੀ ਮੁਕੰਮਲ ਕੀਤੀ ਜਾਵੇ : ਨੀਨਾ ਮਿੱਤਲਡਿਪਟੀ ਕਮਿਸ਼ਨਰ ਨੇ ਖੇਡ ਸਟੇਡੀਅਮ ਤੇ ਧਰਮਸ਼ਾਲਾ ਦੇ ਕੰਮ 'ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਕਮ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੁਪਿੰਦਰਜੀਤ ਚਹਿਲ ਦੀ ਅਗਵਾਈ ਹੇਠ ਇਸ ਵਾਰ ਨੈਸ਼ਨਲ ਲੋਕ ਅਦਾਲਤ ਮਿਤੀ 9 ਸਤੰਬਰ ਨੂੰ ਸੈਸ਼ਨ ਡਿਵੀਜ਼ਨ ਵਿਖੇ ਲੱਗਣ ਜਾ ਰਹੀ ਹੈ।
ਰਾਜਪੁਰਾ ਦੇ ਵਿਧਾਇਕ ਨੀਨਾ ਮਿੱਤਲ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਰਾਜਪੁਰਾ ਵਿੱਚ ਚੱਲ ਰਹੇ ਅਤੇ ਨਵੇਂ ਸ਼ੁਰੂ ਕੀਤੇ ਜਾਣ ਵਾਲੇ ਪ੍ਰੋਜੈਕਟਾਂ ਲਈ ਸ਼ਹਿਰ ਦਾ ਦੌਰਾ ਕੀਤਾ ਗਿਆ। ਇਸ ਮੌਕੇ ਐਸ.ਡੀ.ਐਮ. ਰਾਜਪੁਰਾ ਪਰਲੀਨ ਕੌਰ ਕਾਲੇਕਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਰਾਜਪੁਰਾ ਦੇ ਨੇੜਲੇ ਪਿੰਡ ਸ਼ਾਮਦੂ ਕੈਂਪ ਦਾ ਦੌਰਾ ਕਰਕੇ ਪਿੰਡ 'ਚ ਡਾਇਰੀਆ ਬਿਮਾਰੀ ਬਾਬਤ ਸਮੁਚੇ ਹਾਲਾਤ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਮਿਲਕੇ ਪਿੰਡ 'ਚ ਪੀਣ ਵਾਲੇ ਪਾਣੀ ਦੇ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ।ਇਸ ਦੌਰਾਨ ਉਨ੍ਹਾਂ ਨੇ ਪੀੜਤ ਪਰਿਵਾਰਾਂ ਨਾਲ ਮਿਲਕੇ ਦੋਵੇਂ ਬੱਚਿਆਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਪੰਜਾਬ ਸਰਕਾਰ ਵੱਲੋਂ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਸਮੇਤ ਰੈਡ ਕਰਾਸ ਵੱਲੋਂ ਇੱਕ-ਇੱਕ ਮਹੀਨੇ ਦਾ ਰਾਸ਼ਨ ਵੀ ਦਿੱਤਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਬੱਚਿਆਂ ਦੀਆਂ ਮੌਤਾਂ ਬਾਰੇ ਸਿਵਲ ਸਰਜਨ ਪਟਿਆਲਾ ਤੋਂ ਡੈਥ-ਆਡਿਟ ਕਰਵਾਇਆ ਜਾ ਰਿਹਾ ਹੈ।
ਪੰਜਾਬ ਸਰਕਾਰ ਵੱਲੋਂ ਸਰਕਾਰੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਦੀ ਅਰੰਭੀ ਮੁਹਿੰਮ ਤਹਿਤ ਅੱਜ ਬਲਾਕ ਰਾਜਪੁਰਾ ਦੀ ਗ੍ਰਾਮ ਪੰਚਾਇਤ ਹੁਲਕਾ ਦੀ 14 ਏਕੜ ਸ਼ਾਮਲਾਟ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾਇਆ ਗਿਆ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਦੇਖ-ਰੇਖ ਕੀਤੀ ਗਈ ਇਸ ਕਾਰਵਾਈ ਦੌਰਾਨ 30 ਏਕੜ ਜਮੀਨ ਵਿੱਚੋਂ ਦੋ ਮਾਮਲਿਆਂ 'ਚ 14 ਏਕੜ ਨਜਾਇਜ਼ ਕਾਬਜ਼ਕਾਰਾਂ ਦੇ ਕਬਜ਼ੇ ਹੇਠੋਂ ਕਬਜ਼ਾ ਵਾਰੰਟ ਲੈਕੇ ਛੁਡਵਾਈ ਗਈ।
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਨੇ ਅੱਜ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਦੇ ਚੇਅਰਮੈਨ ਕਮ ਮੈਨੇਜਿੰਗ ਡਾਇਰੈਕਟਰ ਬਲਦੇਵ ਸਿੰਘ ਸਰਾਂ ਨਾਲ ਰਾਜਪੁਰਾ ਥਰਮਲ ਪਾਵਰ ਪਲਾਂਟ 'ਦਾ ਵਿਸ਼ੇਸ਼ ਦੌਰਾ ਕੀਤਾ। ਇਸ ਅਵਸਰ ਪ੍ਰਤਾਕਾਰਾਂ ਨਾਲ ਗੱਲ ਕਰਦੇ ਹੋਏ, ਬਿਜਲੀ ਮੰਤਰੀ ਨੇ ਕਿਹਾ ਕਿ ਰਾਜ ਵਿਚ ਵੱਧ ਰਹੀ ਬਿਜਲੀ ਦੀ ਪੂਰਤੀ ਲਈ ਪੀ.ਐੱਸ.ਪੀ.ਸੀ.ਐੱਲ. ਪੂਰੀ ਤਰ੍ਹਾਂ ਤਿਆਰ ਹੈ।
ਆਰੀਅਨਜ਼ ਗਰੁੱਪ ਆਫ ਕਾਲੇਜਿਸ, ਰਾਜਪੁਰਾ, ਨੇੜੇ ਚੰਡੀਗੜ ਦੁਆਰਾ "ਮਹਿਲਾ ਸਸ਼ਕਤੀਕਰਨ" ਵਿਸ਼ੇ 'ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਸ਼੍ਰੀਮਤੀ ਚੰਦਰਜੋਤੀ ਸਿੰਘ, ਆਈ.ਏ.ਐੱਸ. (ਯੂ.ਟੀ.), ਪਟਿਆਲਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਆਰੀਅਨਜ਼ ਗਰੁੱਪ ਦੇ ਚੇਅਰਮੈਨ ਡਾ. ਅੰਸ਼ੂ ਕਟਾਰੀਆ ਨੇ ਇਸ ਸਮਾਰੋਹ ਦੀ ਪ੍ਰਧਾਨਗੀ ਕੀਤੀ।
ਲੋਕਾਂ ਨੂੰ ਜਾਗਰੂਕ ਕਰਨ ਅਤੇ ਵੱਖ ਵੱਖ ਸਿਹਤ ਸਮੱਸਿਆਵਾਂ ਦਾ ਛੇਤੀ ਪਤਾ ਲਗਾਉਣ ਅਤੇ ਕੈਂਸਰ ਦੀ ਰੋਕਥਾਮ ਨੂੰ ਉਤਸ਼ਾਹਿਤ ਕਰਨ ਦੀ ਕੋਸ਼ਿਸ਼ ਵਜੋਂ, ਨਾਭਾ ਪਾਵਰ ਲਿਮਟਿਡ, ਜੋ ਕਿ ਰਾਜਪੁਰਾ ਵਿਖੇ 2x700 ਮੈਗਾਵਾਟ ਦਾ ਸੁਪਰਕ੍ਰਿਟੀਕਲ ਥਰਮਲ ਪਾਵਰ ਪਲਾਂਟ ਚਲਾਉਂਦੀ ਹੈ, ਨੇ ਸ਼ੁੱਕਰਵਾਰ ਨੂੰ ਪਟਿਆਲਾ ਜ਼ਿਲ੍ਹੇ ਦੀ ਰਾਜਪੁਰਾ ਸਬ-ਡਵੀਜ਼ਨ ਦੇ ਪਿੰਡ ਜਨਸੂਆ ਵਿਖੇ ਇਕ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਜਿਸ ਵਿਚ ਕੈਂਸਰ ਦੀ ਜਾਂਚ ਵੀ ਕਾਰਵਾਈ
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅੱਜ ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਵਿਖੇ ਪ੍ਰਿੰਟ, ਟੀ.ਵੀ. ਅਤੇ ਰੇਡੀਓ ਵਿੱਚ ਕੈਰੀਅਰ ਸਬੰਧੀ ਇੱਕ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ਵਿੱਚ ਪ੍ਰਿੰਟ, ਟੀ.ਵੀ. ਅਤੇ ਰੇਡੀਓ ਦੇ ਕਿੱਤਾ ਮਾਹਿਰਾਂ ਨੇ ਸ਼ਮੂਲੀਅਤ ਕੀਤੀ।
ਰਾਜਪੁਰਾ : ਪੰਜਾਬ ਦੇ ਰਾਜਪੁਰਾ ਵਿਚ ਇਕ ਦਿੱਲ ਕੰਬਾਉ ਘਟਨਾ ਦੀ ਸੂਚਨਾ ਮਿਲੀ ਹੈ ਜਿਸ ਵਿਚ ਇਕ ਡਰਾਈਵਰ ਦੀ ਮੌਤ ਹੋ ਗਈ ਤੇ ਦੂਜਾ ਮਸਾਂ ਜਾਨ ਬਚਾ ਕੇ ਭੱਜਿਆ। ਤਾਜਾ ਮਿਲੀ ਜਾਣਕਾਰੀ ਅਨੁਸਾਰ ਰਾਜਪੁਰਾ ਵਿਖੇ ਜੀ. ਟੀ. ਰੋਡ ’ਤੇ ਰਾਧਾ ਸਵਾਮੀ ਸਤਿਸੰਗ ਭਵਨ ਨਜ਼ਦੀਕ ਇਕ ਡਰਾਈਵਰ
ਰਾਜਪੁਰਾ : ਕੇਂਦਰ ਵੱਲੋਂ ਪਾਸ ਕੀਤੇ ਗਏ 3 ਖੇਤੀ ਸੁਧਾਰ ਕਾਨੂੰਨਾਂ ਦੇ ਚੱਲਦਿਆਂ ਕਿਸਾਨਾਂ ਵੱਲੋਂ ਰੋਸ ਧਰਨੇ ਤੇ ਮੁਜਾਹਰਿਆਂ ਰਾਹੀ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਇਸੇ ਵਿਰੋਧ ਦਾ ਨਤੀਜਾ ਅੱਜ ਸਾਹਮਣੇ ਆਇਆ ਜਦੋਂ ਰਾਜਪੁਰਾ ਦੀ
ਸ਼ੰਭੂ ਦੀ ਪੁਲਿਸ ਵੱਲੋਂ ਇੱਕ ਪਿਸਟਲ 32 ਬੋਰ ਸਮੇਤ 7 ਜਿੰਦਾ ਕਾਰਤੂਸ , ਇੱਕ ਲੈਪਟੋਪ , 35 ਸਿੰਮ ਸਮੇਤ ਇੱਕ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ ਇਸ ਦੌਰਾਨ ਜਸਵਿੰਦਰ ਸਿੰਘ ਟਿਵਾਣਾ ਡੀਐਸਪੀ ਘਨੌਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਾਨਯੋਗ ਡਾ . ਸੰਦੀਪ ਕੁਮਾਰ ਗਰਗ IPS ਐਸ ਐਸ ਪੀ ਪਟਿਆਲਾ ਜੀ ਵੱਲੋਂ ਮਾੜੇ ਅਨਸਰਾ ਵਿਰੁੱਧ ਚਲਾਈ ਗਈ ਮੁਹਿੰਮ ਦੇ ਤਹਿਤ ਸ੍ਰੀ ਹਰਕਵਲ ਕੋਰ ਪੀ.ਪੀ.ਐਸ ਕਪਤਾਨ ਪੁਲਿਸ ਇਨਵੈਸਟੀਗੇਸਨ ਪਟਿਆਲਾ ਜੀ ਦੇ ਦਿਸ਼ਾ ਨਿਰਦੇਸਾ ਅਤੇ ਹਦਾਇਤਾ ਅਨੁਸਾਰ ਸ੍ਰੀ ਜਸਵਿੰਦਰ ਸਿੰਘ ਟਿਵਾਣਾ ਪੀ ਪੀ ਐਸ , ਉਪ ਕਪਤਾਨ ਪੁਲਿਸ ਸਰਕਲ ਘਨੌਰ ਦੀ ਰਹਿਨੁਮਾਈ ਹੇਠ ਐਸ ਆਈ ਗੁਰਮੀਤ ਸਿੰਘ ਮੁੱਖ ਅਫਸਰ ਥਾਣਾ ਸੰਭੂ ਨੇ ਦੋਰਾਨੇ ਗਸਤ ਸਾਹਿਲ ਕਪੂਰ ਪੁੱਤਰ ਸੰਮੀ ਕਪੂਰ ਵਾਸੀ ਮਕਾਨ ਨੰ . ਬੀ .6 / 375 ਬੇਰੀਆਂ ਵਾਲਾ ਬਾਗ ਸਿਰਸਾ ਹਰਿਆਣਾ ਨੂੰ ਕਾਰ ਨੰਬਰੀ HR - 24AC - 4772 ਮਾਰਕਾ ਸਵਿਫਟ ਰੰਗ ਚਿੱਟਾ ਨੂੰ ਚੈੱਕ ਕਰਕੇ ਉਸਦੇ ਕਬਜਾ ਵਿੱਚੋਂ ਇੱਕ ਪਿਸਟਲ 32 ਬੋਰ ਸਮੇਤ ਜਿੰਦਾ ਕਾਰਤੂਸ , ਇੱਕ ਲੈਪਟੋਪ ਮਾਰਕਾ ਡੁੱਲ ਰੰਗ ਗੋਅ ਸਮੇਤ ਚਾਰਜਰ ਬ੍ਰਾਮਦ ਹੋਇਆ । ਅਤੇ ਕਾਰ ਦੇ ਰੋਅਰ ਲੀਵਰ ਕੋਲ ਪਈ ਇੱਕ ਡੱਬੀ ਪਲਾਸਟਿਕ ਨੂੰ ਖੋਲ ਕੇ ਚੈੱਕ ਕੀਤਾ ਗਿਆ ।
ਅੱਜ ਹਲਕਾ ਘਨੌਰ ਦੇ ਪਿੰਡ ਕਾਮੀ ਖ਼ੁਰਦ ਵਿੱਚ ਅਨਵਰ ਹੁਸੈਨ ਅਤੇ ਯਾਦਵਿੰਦਰ ਸਿੰਘ ਦੀ ਸਾਂਝੀ ਅਗਵਾਈ ਹੇਠ ਇੱਕ ਮੀਟਿੰਗ ਰੱਖੀ ਗਈ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰਾ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਆਪ ਦੇ ਸੀਨੀਅਰ ਆਗੂ ਗੁਰਪ੍ਰੀਤ ਸੰਧੂ ਨਰੜੂ, ਬਲਵਿੰਦਰ ਸਿੰਘ ਝਾੜਵਾ, ਅਤੇ ਗੁਰਜੰਟ ਸਿੰਘ ਮਹਿਦੂਦਾਂ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਦੇ ਲੀਡਰਾ ਨੇ ਵਾਰੀ ਬੰਨ ਘਨੌਰ ਨੂੰ ਲੁੱਟਿਆ ਤੇ ਕੁੱਟਿਆ ਹੈ।
ਰਾਤ ਆਈ ਹਨ੍ਹੇਰੀ ਤੂਫ਼ਾਨ ਨੇ ਪਿੰਡਾਂ ਦੇ ਵਿੱਚ ਦਰਖ਼ਤ ਟੁੱਟ ਕੇ ਕਾਫ਼ੀ ਨੁਕਸਾਨ ਕੀਤਾ ਹੈ।ਪਿੰਡ ਸੋਗਲ ਪੁਰ ਵਿਖੇ ਸੜਕ ਤੇ ਖੜੇ ਸਫੈਦੇ ਦੇ ਰੁੱਖ ਦਾ ਟਾਹਣ ਟੁੱਟ ਕੇ ਨਰੇਸ਼ ਕੁਮਾਰ ਦੀ ਗੱਡੀ ਉੱਤੇ ਜਾ ਡਿੱਗਿਆ ਜਿਸ ਕਾਰਨ ਉਨ੍ਹਾਂ ਦੀ ਗੱਡੀ ਕਾਫੀ ਨੁਕਸਾਨੀ ਗਈ।ਜਾਣਕਾਰੀ ਦਿੰਦੇ ਹੋਏ ਨਰੇਸ਼ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਦਰਖਤਾਂ ਦੀ ਕਾਫੀ ਵਾਰ ਸਬੰਧਤ ਮਹਿਕਮੇ ਨੂੰ ਸ਼ਿਕਾਇਤ ਦੇ ਚੁੱਕੇ ਹਨ ਪਰ ਮਹਿਕਮੇ ਵੱਲੋਂ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਗਈ।ਉਨ੍ਹਾਂ ਕਿਹਾ ਕਿ ਸਾਡੇ ਘਰ ਦੇ ਬਾਹਰ ਖੜੇ ਸਫ਼ੈਦਿਆਂ ਤੋਂ ਹਨੇਰੀ ਵਿੱਚ ਸਾਨੂੰ ਜਾਨ ਮਾਲ ਦਾ ਖਤਰਾ ਬਣਿਆ ਰਹਿੰਦਾ ਹੈ।
ਰਾਤੀਂ ਆਈ ਤੇਜ ਹਨੇਰੀ ਇਕ ਗਰੀਬ ਪਰਿਵਾਰ ਲਈ ਆਫਤ ਬਣ ਕੇ ਆਈ। ਹਲਕਾ ਸਨੌਰ ਵਿੱਚ ਪੈਂਦੇ ਪਿੰਡ ਖਾਲਸ ਪੁਰ ਵਿਖੇ ਆਈ ਰਾਤ ਤੇਜ਼ ਹਨੇਰੀ ਕਾਰਨ ਇਕ ਗਰੀਬ ਪਰਿਵਾਰ ਦੀ ਛੱਤ ਡਿੱਗੀ। ਜਾਂਣਕਾਰੀ ਦਿੰਦਿਆਂ ਘਰ ਦੇ ਮਾਲਕ ਯੂਸਫ ਖਾਨ ਨੇ ਕਿਹਾ ਕਿ ਜਦੋਂ ਛੱਤ ਡਿੱਗੀ ਤਾਂ ਉਹ ਪਰਿਵਾਰ ਉਸ ਥੱਲੇ ਹੀ ਸੁੱਤਾ ਪਿਆ ਸੀ। ਉਨ੍ਹਾਂ ਕਿਹਾ ਕਿ ਉਹਨਾਂ ਦੇ ਚਬਾਰੇ ਉਪਰ ਚਾਰ ਦੀਵਾਰੀ ਕੀਤੀ ਹੋਈ ਸੀ ਚਾਰ ਦਵਾਰੀ ਹਨੇਰੀ ਕਾਰਨ ਬਰਾਂਡੇ ਦੀ ਛੱਤ ਤੋ ਡਿੱਗ ਪਈ ਜਿਸ ਕਾਰਨ ਉਨ੍ਹਾਂ ਦੇ ਬਰਾਂਡੇ ਦੀ ਛੱਤ ਉਹਨਾਂ ਦੇ ਉੱਤੇ ਡਿੱਗ ਪਈ। ਲਾਈਟ ਨਾ ਹੋਣ ਕਾਰਨ ਸਾਰਾ ਪਰਿਵਾਰ ਬਰਾਂਡੇ ਦੇ ਵਿੱਚ ਹੀ ਪਿਆ ਸੀ ਜਦੋਂ ਛੱਤ ਡਿੱਗੀ ਦਾ ਸਾਰਾ ਪ੍ਰਵਾਰ ਮਲਬੇ ਹੇਠ ਦਬ ਗਿਆ।
ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਨੇ ਚਿਲਡਰਨ ਹੋਮ ਪਟਿਆਲਾ ਐਟ ਰਾਜਪੁਰਾ ਵਿਖੇ ਰਹਿ ਰਹੇ ਇੱਕ ਕਰੀਬ 9 ਸਾਲਾ ਬੱਚੇ ਨੂੰ ਸੁਰੱਖਿਅਤ ਉਸਦੇ ਮਾਪਿਆਂ ਕੋਲ ਯੂ.ਪੀ. ਵਿਖੇ ਪਹੁੰਚਾਇਆ ਹੈ। ਇਹ ਬੱਚਾ ਕਰੀਬ ਸਵਾ ਸਾਲ ਪਹਿਲਾਂ ਲੁਧਿਆਣਾ ਦੇ ਰੇਲਵੇ ਸਟੇਸ਼ਨ ਵਿਖੇ ਮਿਲਿਆ ਸੀ। ਜਿਸ ਨੂੰ ਕਿ ਬਾਅਦ ਵਿੱਚ ਚਿਲਡਰਨ ਹੋਮ ਪਟਿਆਲਾ ਐਟ ਰਾਜਪੁਰਾ ਵਿਖੇ ਠਹਿਰਾਇਆ ਗਿਆ, ਜਿੱਥੇ ਕਿ ਜ਼ਿਲ੍ਹਾ ਬਾਲ ਭਲਾਈ ਕਮੇਟੀ ਵੱਲੋਂ ਇਸ ਬੱਚੇ ਦੀ ਲਗਾਤਾਰ ਕਾਉਂਸਲਿੰਗ ਕੀਤੀ ਗਈ ਅਤੇ ਇਸਦੇ ਘਰ ਦਾ ਪਤਾ ਲਗਾਇਆ ਗਿਆ।
ਨਾਭਾ ਪਾਵਰ ਲਿਮਟਿਡ, ਜੋ ਕਿ 2700 ਮੈਗਾਵਾਟ ਦੇ ਸੁਪਰਕਿ੍ਰਟੀਕਲ ਰਾਜਪੁਰਾ ਥਰਮਲ ਪਾਵਰ ਪਲਾਂਟ ਦਾ ਸੰਚਾਲਨ ਕਰਦੀ ਹੈ, ਦੁਵਾਰਾ ਕਾਰਪੋਰੇਟ ਸਮਾਜਿਕ ਜੰਿਮੇਵਾਰੀ (ਸੀਐਸਆਰ) ਤਹਿਤ ਕੀਤੇ ਜਾ ਰਹੇ ਬੇਹਤਰੀਨ ਕਾਰਜਾਂ ਨੂੰ ਦੇਖਦੇ ਹੋਏ ਰਾਸਟਰੀ ਗੋਲਡਨ ਪੀਕੋਕ ਕਾਰਪੋਰੇਟ ਸਮਾਜਿਕ ਜੰਿਮੇਵਾਰੀ (ਸੀਐਸਆਰ) ਐਵਾਰਡ-2020 ਨਾਲ ਨਵਾਜਿਆਂ ਗਿਆ ਹੈ ਇਹ ਐਵਾਰਡ ਐਨਪੀਐਲ ਦੀਆਂ ਸਾਨਦਾਰ ਕਾਰਗੁਜਾਰੀ ਅਤੇ ਸੀਐਸਆਰ ਦੀ ਗਤੀਵਿਧੀਆਂ ਲਈ ਉੱਚ ਪੱਧਰੀ ਪ੍ਰਤੀਬੱਧਤਾਵਾਂ ਦਾ ਪ੍ਰਦਰਸਨ ਕਰਨ ਲਈ ਦਿੱਤਾ ਗਿਆ ਹੈ