ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀ ਰੁਪਿੰਦਰ ਪਾਲ ਸਿੰਘ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜਿਲ੍ਹਾ ਅੰਮ੍ਰਿਤਸਰ ਵਿੱਚ ਪੁਲੀਆਂ ਅਤੇ ਸੜਕਾਂ ’ਤੇ ਬਣੀਆਂ ਰੇਲਿੰਗਾਂ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।