ਸੂਬੇ ਦੇ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਲਈ ਇੱਕ ਨਿਰਣਾਇਕ ਕਦਮ ਚੁੱਕਦਿਆਂ, ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮਗਸੀਪਾ) ਵਿਖੇ ਇੱਕ ਵਿਆਪਕ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ 'ਰੰਗਲਾ ਪੰਜਾਬ ਵਿਕਾਸ ਸਕੀਮ' ਦੀ ਨਿਯਮਤ ਨਿਗਰਾਨੀ, ਸਮੇਂ ਸਿਰ ਮੁਕੰਮਲ ਕਰਨ ਅਤੇ ਗੁਣਵੱਤਾ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ।