ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਜ਼ਰੂਰੀ ਖੁਰਾਕ ਸਪਲਾਈ ਨੂੰ ਹੋਰ ਵੀ ਪਹੁੰਚਯੋਗ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 2,800 ਨਵੇਂ ਰਾਸ਼ਨ ਡਿਪੂ ਧਾਰਕਾਂ ਨੂੰ ਲਾਇਸੈਂਸ ਸੌਂਪੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬੇ ਭਰ ਦੇ ਲੋਕਾਂ ਨੂੰ ਰਾਸ਼ਨ ਉਹਨਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਇਆ ਜਾ ਸਕੇ।