ਪਿਛਲੇ ਸਾਲ ਆਈ ਭਿਆਨਕ ਹੜ੍ਹਾਂ, ਜਿਨ੍ਹਾਂ ਕਾਰਨ ਜਾਨੀ ਨੁਕਸਾਨ ਦੇ ਨਾਲ-ਨਾਲ ਖੇਤੀਬਾੜੀ ਨੂੰ ਵੀ ਵੱਡੀ ਤਬਾਹੀ ਦਾ ਸਾਹਮਣਾ ਕਰਨਾ ਪਿਆ ਸੀ, ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਦਾ ਜਲ ਸਰੋਤ ਵਿਭਾਗ ਭਵਿੱਖ ਵਿੱਚ ਅਜਿਹੀ ਸਥਿਤੀ ਤੋਂ ਬਚਾਅ ਲਈ ਰਾਵੀ ਦਰਿਆ ਵਿੱਚ ਵਿਗਿਆਨਕ ਢੰਗ ਨਾਲ ਡੀ-ਸਿਲਟਿੰਗ (ਗਾਰ ਅਤੇ ਮਲਬਾ ਹਟਾਉਣ) ਦਾ ਕੰਮ ਤੇਜ਼ੀ ਨਾਲ ਕਰ ਰਿਹਾ ਹੈ।