ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਅੱਜ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਫੈਸਲਿਆਂ ਦਾ ਉਦੇਸ਼ ਨੀਟ (ਨੈਸ਼ਨਲ ਐਲੀਜੀਬਿਲਟੀ-ਕਮ-ਐਂਟਰੈਂਸ ਟੈਸਟ) ਦੀ ਦੁਬਾਰਾ ਹੋਣ ਵਾਲੀ ਪ੍ਰੀਖਿਆ ਵਿੱਚ ਬੈਠਣ ਵਾਲੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦੇਣਾ, ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨਾ, ਜਨਤਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ, ਕੂੜਾ ਪ੍ਰਬੰਧਨ ਤੇ ਸਾਫ਼-ਸੁਥਰੀ ਊਰਜਾ ਨੂੰ ਉਤਸ਼ਾਹਿਤ ਕਰਨਾ ਅਤੇ ਸੂਬੇ ਵਿੱਚ 'ਈਜ਼ ਆਫ਼ ਡੂਇੰਗ ਬਿਜ਼ਨਸ' (ਕਾਰੋਬਾਰ ਨੂੰ ਸੁਖਾਲਾ ਬਣਾਉਣ) ਵਿੱਚ ਹੋਰ ਸੁਧਾਰ ਕਰਨਾ ਹੈ।