Friday, October 31, 2025

Reliefwork

ਗੁਰਦਾਸਪੁਰ ਯੂਨੀਵਰਸਿਟੀ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ 3.5 ਲੱਖ ਰੁਪਏ ਦਾ ਯੋਗਦਾਨ

ਯੂਨੀਵਰਸਿਟੀ ਦੇ ਵਫ਼ਦ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਨੂੰ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਲਈ ਭੇਟ ਕੀਤਾ ਚੈੱਕ

ਲੁਧਿਆਣਾ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਤੇ ਸਟਾਫ਼ ਵੱਲੋਂ ਹੜ੍ਹ ਰਾਹਤ ਕਾਰਜਾਂ ਵਿੱਚ 31.53 ਲੱਖ ਰੁਪਏ ਦਾ ਯੋਗਦਾਨ

ਅਧਿਆਪਕਾਂ ਦੇ ਵਫ਼ਦ ਨੇ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਲਈ ਸਿੱਖਿਆ ਮੰਤਰੀ ਬੈਂਸ ਨੂੰ ਚੈੱਕ ਸੌਂਪਿਆ

ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਵਸੇਬੇ ਲਈ ; ਰਾਹਤ ਕਾਰਜਾਂ ਵਿੱਚ ਪੂਰੀ ਤਾਕਤ ਨਾਲ ਜੁੱਟੀ

ਹਰਜੋਤ ਸਿੰਘ ਬੈਂਸ ਨੇ ਗਿਰਦਾਵਰੀ, ਨੁਕਸਾਨ ਹੋਏ ਮਕਾਨਾਂ ਦੇ ਜਾਇਜੇ, ਬੁਨਿਆਦੀ ਢਾਂਚਾ ਬਹਾਲ ਕਰਨ ਦੇ ਦਿੱਤੇ ਨਿਰਦੇਸ਼

ਮੰਤਰੀ ਲਾਲਜੀਤ ਭੁੱਲਰ ਨੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਘੜੁੰਮ ਵਿਖੇ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਚਲਾਏ ਜਾ ਰਹੇ ਰਾਹਤ ਕੰਮਾਂ ਦਾ ਅੱਜ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੀ ਮੌਜੂਦ ਰਹੇ।ਸ. ਭੁੱਲਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਮਸ਼ੀਨਰੀ ਮੁਹੱਈਆ ਕਰਵਾ ਕੇ, ਸਥਾਨਕ ਲੋਕਾਂ ਅਤੇ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਬੰਨ੍ਹ ਵਿੱਚ ਪਏ ਪਾੜ ਨੂੰ ਪੂਰਨ ਲਈ ਜੰਗੀ ਪੱਧਰ ‘ਤੇ ਰਾਹਤ ਕਾਰਜ ਸ਼ੁਰੂ ਕੀਤੇ ਗਏ ਹਨ।