Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Reviews

ਆਜ਼ਾਦੀ ਦਿਹਾੜਾ 2026 ਡੀਜੀਪੀ ਪੰਜਾਬ ਨੇ ਫਿਰੋਜ਼ਪੁਰ, ਫਰੀਦਕੋਟ ਅਤੇ ਬਠਿੰਡਾ ਰੇਂਜਾਂ ਵਿੱਚ ਸੁਰੱਖਿਆ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ

 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਆਗਾਮੀ ਆਜ਼ਾਦੀ ਦਿਵਸ-2026 ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਲਗਾਤਾਰ ਤੀਜੇ ਦਿਨ ਆਪਣੇ ਦੌਰੇ ਨੂੰ ਜਾਰੀ ਰੱਖਦਿਆਂ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਫਿਰੋਜ਼ਪੁਰ ਅਤੇ ਬਠਿੰਡਾ ਰੇਂਜਾਂ ਦਾ ਦੌਰਾ ਕੀਤਾ ਅਤੇ ਇਸ ਦੌਰੇ ਦੌਰਾਨ ਵਿਆਪਕ ਰੇਂਜ-ਪੱਧਰੀ ਕਾਨੂੰਨ-ਵਿਵਸਥਾ ਸਮੀਖਿਆ ਮੀਟਿੰਗਾਂ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਕੇਂਦਰੀ ਟੀਮ ਵਲੋਂ ਡੇਂਗੂ ਤੇ ਮਲੇਰੀਆ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ

ਕੇਂਦਰੀ ਸਿਹਤ ਮੰਤਰਾਲੇ ਦੀ ਟੀਮ ਨੇ ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਦਾ ਦੌਰਾ ਕੀਤਾ ਅਤੇ ਜ਼ਿਲ੍ਹੇ ਵਿਚ ਡੇਂਗੂ ਤੇ ਮਲੇਰੀਆ ਦੇ ਕੇਸਾਂ ਦੀ ਰੋਕਥਾਮ ਦੇ ਪ੍ਰਬੰਧਾਂ ਅਤੇ ਸਰਗਰਮੀਆਂ ਦਾ ਜਾਇਜ਼ਾ ਲਿਆ।

ਜੰਡਿਆਲਾ ਗੁਰੂ ਵਿਖੇ 9.31 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਹੀ ਸਾਈਡ ਡਰੇਨ ਦੇ ਕੰਮ ਦਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਜਾਇਜ਼ਾ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ੍ਰ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜੰਡਿਆਲਾ ਗੁਰੂ ਸ਼ਹਿਰ ਵਿਖੇ ਨੈਸ਼ਨਲ ਹਾਈਵੇ ਦੇ ਨਾਲ-ਨਾਲ ਪਾਣੀ ਦੇ ਸੁਚਾਰੂ ਨਿਕਾਸ ਲਈ ਬਣਾਈ ਜਾ ਰਹੀ ਸਾਈਡ ਡਰੇਨ ਦੇ ਕੰਮ ਦਾ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲਿਆ।

ਪਟਿਆਲਾ ਦੇ ਡਿਪਟੀ ਕਮਿਸ਼ਨਰ ਵੱਲੋਂ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਤਿਆਰੀਆਂ ਦਾ ਜਾਇਜ਼ਾ

ਮੌਨਸੂਨ ਸੀਜ਼ਨ ਦੇ ਮੱਦੇਨਜ਼ਰ, ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਕਿਸੇ ਵੀ ਸੰਭਾਵੀ ਹੜ੍ਹ ਵਰਗੀ ਸਥਿਤੀ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਵਿਆਪਕ ਉਪਾਵਾਂ ਦਾ ਜਾਇਜ਼ਾ ਲਿਆ ਗਿਆ।

ਬਰਿੰਦਰ ਕੁਮਾਰ ਗੋਇਲ ਵੱਲੋਂ ਸਸਰਾਲੀ ਕਾਲੋਨੀ ਵਿਖੇ ਸਤਲੁਜ ਧੁੱਸੀ ਬੰਨ੍ਹ ਦੇ ਕਾਰਜਾਂ ਦਾ ਜਾਇਜ਼ਾ

 ਪੰਜਾਬ ਦੇ ਜਲ ਸਰੋਤ ਅਤੇ ਖਣਨ ਤੇ ਭੂ-ਵਿਗਿਆਨ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲੁਧਿਆਣਾ ਦੇ ਪਿੰਡ ਸਸਰਾਲੀ ਕਲੋਨੀ ਵਿਖੇ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਦੇ ਚੱਲ ਰਹੇ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ।

ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਅਮਨਦੀਪ ਬਾਂਸਲ ਵੱਲੋਂ ਖਾਨਪੁਰ (ਖਰੜ) ਦਾ ਦੌਰਾ, ਐੱਸ.ਆਈ.ਆਰ.-2026 ਦੀ ਪ੍ਰਗਤੀ ਦਾ ਲਿਆ ਜਾਇਜ਼ਾ

ਪੰਜਾਬ ਦੇ ਵਧੀਕ ਮੁੱਖ ਚੋਣ ਅਫ਼ਸਰ ਸ੍ਰੀ ਅਮਨਦੀਪ ਬਾਂਸਲ ਨੇ ਵਿਧਾਨ ਸਭਾ ਹਲਕਾ ਖਰੜ ਦੇ  ਸਰਕਾਰੀ ਐਲੀਮੈਂਟਰੀ ਸਕੂਲ, ਖਾਨਪੁਰ (ਖਰੜ) ਦੇ ਬੂਥ ਨੰਬਰ 195 ਤੋਂ 198 ਅਤੇ ਇਸ ਅਧੀਨ ਪੈਂਦੇ ਘਰਾਂ ਦਾ ਦੌਰਾ ਕਰਕੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.-2026) ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਸਹਾਇਕ ਕਮਿਸ਼ਨਰ ਜਨਰਲ ਨੇ ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਦੀ ਸਥਿਤੀ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਦੇ ਨਿਰਦੇਸ਼ਾਂ ਅਨੁਸਾਰ, ਸਹਾਇਕ ਕਮਿਸ਼ਨਰ (ਜਨਰਲ) ਰਮਨਜੀਤ ਨੇ ਅੱਜ ਦਫਤਰ ਡਿਪਟੀ ਕਮਿਸ਼ਨਰ, ਐਸ.ਡੀ.ਐਮ, ਤਹਿਸੀਲ ਅਤੇ ਹੋਰ ਦਫਤਰਾਂ ਨਾਲ ਸਬੰਧਤ ਮਾਨਯੋਗ ਅਦਾਲਤਾਂ ਵਿੱਚ ਲੰਬਿਤ ਕੇਸਾਂ ਦੀ ਸਮੀਖਿਆ ਲਈ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕੀਤੀ। 

ਮੇਅਰ ਸਰਬਜੀਤ ਸਿੰਘ ਸਮਾਣਾ ਨੇ ਸ਼ਹਿਰ ਦੇ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ

ਨਗਰ ਨਿਗਮ ਦੇ ਮੇਅਰ ਸਰਬਜੀਤ ਸਿੰਘ ਸਮਾਣਾ ਵਲੋਂ ਸ਼ਹਿਰ ਦੇ ਮੁੱਖ ਮਸਲਿਆਂ ਦੇ ਹਲ ਲਈ ਤੁਰੰਤ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ। ਇਸ ਸੰਬੰਧੀ ਅੱਜ ਉਹਨਾਂ ਵਲੋਂ ਸੀਨੀਅਰ ਡਿਪਟੀ ਮੇਅਰ ਸ੍ਰੀ ਆਰ ਪੀ ਸ਼ਰਮਾ, ਡਿਪਟੀ ਮੇਅਰ ਸ੍ਰੀ ਹਰਪਾਲ ਸਿੰਘ ਚੰਨਾ, ਨਗਰ ਨਿਗਮ ਦੇ ਕਮਿਸ਼ਨਰ ਸੰਦੀਪ ਸਿੰਘ ਅਤੇ ਹੋਰਨਾਂ ਅਧਿਕਾਰੀਆਂ ਦੇ ਨਾਲ ਫੇਜ਼ 11 ਦੇ ਨੇੜੇ ਬਣੇ ਆਰ ਐਮ ਸੀ ਕੇਂਦਰ ਦਾ ਦੌਰਾ ਕੀਤਾ ਅਤੇ ਉੱਥੇ ਪਏ ਕੂੜੇ ਦੇ ਢੇਰ ਦੀ ਤੁਰੰਤ ਲਿਫ਼ਟਿੰਗ ਕਰਵਾਉਣ ਦੀ ਹਦਾਇਤ ਕੀਤੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ‘ਰੰਗਲਾ ਪੰਜਾਬ ਵਿਕਾਸ ਸਕੀਮ’ ਅਧੀਨ ਚੱਲ ਰਹੇ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ

ਪੰਜਾਬ ਦੇ ਵਿੱਤ ਅਤੇ ਯੋਜਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ‘ਰੰਗਲਾ ਪੰਜਾਬ ਵਿਕਾਸ ਸਕੀਮ’ ਨੂੰ ਤੇਜ਼ੀ ਨਾਲ ਲਾਗੂ ਕਰਨ ਲਈ ਸਖ਼ਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਟਿਵਾਣਾ ਅਤੇ ਲਾਲੜੂ ਮੰਡੀਆਂ ਦਾ ਦੌਰਾ, ਕਣਕ ਦੇ ਖਰੀਦ ਕਾਰਜਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਟਿਵਾਣਾ ਅਤੇ ਲਾਲੜੂ ਅਨਾਜ ਮੰਡੀਆਂ ਦਾ ਦੌਰਾ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ ਗਿਆ।

ਡਿਪਟੀ ਕਮਿਸ਼ਨਰ ਵੱਲੋਂ ਅਹੁਦਾ ਸੰਭਾਲਣ ਦੇ ਤੁਰੰਤ ਬਾਅਦ ਪਟਿਆਲਾ ਅਨਾਜ ਮੰਡੀ 'ਚ ਕਣਕ ਖਰੀਦ ਪ੍ਰਬੰਧਾਂ ਦਾ ਜਾਇਜਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਆਪਣਾ ਅਹੁਦਾ ਸੰਭਾਲਣ ਦੇ ਤੁਰੰਤ ਬਾਅਦ ਪਟਿਆਲਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ ਸਮੀਖਿਆ, ਪੀ.ਐਸ.ਟੀ.ਸੀ. ਰਾਹੀਂ ਸਮਾਂਬੱਧ ਹੱਲ 'ਤੇ ਜ਼ੋਰ: ਹਰਪਾਲ ਸਿੰਘ ਚੀਮਾ

ਵਪਾਰੀਆਂ ਨਾਲ ਢਾਂਚਾਗਤ ਗੱਲਬਾਤ ਯਕੀਨੀ ਬਣਾਉਣ ਲਈ ਪੰਜਾਬ ਭਰ ਵਿੱਚ 256 ਪੀ.ਐਸ.ਟੀ.ਸੀ. ਮੀਟਿੰਗਾਂ ਕੀਤੀਆਂ ਗਈਆਂ: ਹਰਪਾਲ ਸਿੰਘ ਚੀਮਾ

ਸਿਹਤ ਮੰਤਰੀ ਵੱਲੋਂ ਅੱਖਾਂ ਦੇ ਕੈਂਪ 'ਨਿਗ੍ਹਾ ਲੰਗਰ' ਦਾ ਨਿਰੀਖਣ, ਸ਼ਹੀਦੀ ਸਮਾਗਮਾਂ ਦੌਰਾਨ ਲਈ ਡਾਕਟਰੀ ਪ੍ਰਬੰਧਾਂ ਦਾ ਲਿਆ ਜਾਇਜ਼ਾ

5000 ਸ਼ਰਧਾਲੂਆਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ, 2000 ਨੂੰ ਮੁਫ਼ਤ ਐਨਕਾਂ ਲਗਾਈਆਂ, ਮੋਤੀਆਬਿੰਦ ਦੇ 39 ਆਪ੍ਰੇਸ਼ਨ ਕੀਤੇ ਗਏ: ਡਾ. ਬਲਬੀਰ ਸਿੰਘ