ਪੰਜਾਬ ਦੇ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਸਮੇਤ ਆਮ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਪਿੰਡ ਨਮਾਦਾ ਅਤੇ ਗਾਜੇਵਾਸ ਵਿਖੇ ਕਰੀਬ 2.69 ਕਰੋੜ ਰੁਪਏ ਦੀ ਲਾਗਤ ਦੇ ਤਿੰਨ ਪ੍ਰਮੁੱਖ ਸੜਕੀ ਪ੍ਰੋਜੈਕਟਾਂ ਦੇ ਨਿਰਮਾਣ ਕਾਰਜਾਂ ਦੀ ਰਿਬਨ ਕੱਟ ਕੇ ਰਸਮੀ ਸ਼ੁਰੂਆਤ ਕੀਤੀ ਗਈ।