ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਵਿੱਚ ਆਰਥੋਪੈਡਿਕ ਇਲਾਜ ਲਈ ਅਤਿ ਆਧੁਨਿਕ ਰੋਬੋਟਿਕ-ਅਸਿਸਟਡ ਸਰਜਰੀ ਤਕਨਾਲੋਜੀ ਦੀ ਸ਼ੁਰੂਆਤ ਕੀਤੀ।