ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੇ ਪਾਰਟੀ ਵਰਕਰਾਂ ਨਾਲ ਮਿਲ ਕੇ ਝਾੜੂ ਖੋਲ੍ਹ ਕੇ ਰੋਸ ਪ੍ਰਗਟ ਕੀਤਾ। ਇਹ ਪ੍ਰਦਰਸ਼ਨ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਕਥਿਤ ਤੌਰ 'ਤੇ ਝਾੜੂ ਦੀ ਬੇਅਦਬੀ ਦੇ ਦੋਸ਼ ਹੇਠ ਇਕ ਕਾਂਗਰਸੀ ਵਰਕਰ ਨੂੰ ਜੇਲ੍ਹ ਭੇਜਣ ਦੇ ਵਿਰੋਧ ਵਜੋਂ ਕੀਤਾ ਗਿਆ ਸੀ।
ਪੰਜਾਬ ਸਰਕਾਰ ਵੱਲੋਂ ‘ਬਦਲਦਾ ਪੰਜਾਬ’ ਮੁਹਿੰਮ ਅਧੀਨ ਸ਼ਹੀਦ ਲਾਂਸ ਨਾਇਕ ਰਣਜੋਧ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਤਿਊੜ, ਜ਼ਿਲ੍ਹਾ ਐੱਸ.ਏ.ਐੱਸ ਨਗਰ ਵਿਖੇ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ।
ਸੰਤ ਬਾਬਾ ਅਮਰੀਕ ਸਿੰਘ ਜੀ ਕਾਰ ਸੇਵਾ ਪਟਿਆਲੇ ਵਾਲਿਆਂ ਦੀ ਅਗਵਾਈ ਵਿੱਚ ਬਣੇ ਭਾਈ ਨਿਗਾਹੀਆ ਸਿੰਘ ਜੀ ਬਿਰਧ ਆਸਰਮ ਨੇੜੇ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਵਿਖੇ ਨਵੇਂ ਬਣੇ 9 ਕਮਰਿਆਂ ਦਾ ਲੈਂਟਰ ਪਾਉਣ ਦੀ ਸ਼ੁਰੂਆਤ ਗੁਰਦੁਆਰਾ ਮੰਜੀ ਸਾਹਿਬ ਆਲਮਗੀਰ ਦੇ ਹੈਡ ਗ੍ਰੰਥੀ ਗਿਆਨੀ ਬਲਵਿੰਦਰ ਸਿੰਘ ਨੇ ਗੁਰੂ ਚਰਨਾਂ ਵਿੱਚ ਅਰਦਾਸ ਬੇਨਤੀ ਕਰਕੇ ਕੀਤੀ
ਵਰਿੰਦਾਵਨ (ਉੱਤਰ ਪ੍ਰਦੇਸ਼) ਵਿੱਚ ਹੋਏ ਮੰਦਭਾਗੇ ਕਿਸ਼ਤੀ ਹਾਦਸੇ ਦੇ ਸਬੰਧ ਵਿੱਚ, ਡਿਪਟੀ ਕਮਿਸ਼ਨਰ ਲੁਧਿਆਣਾ ਸ਼੍ਰੀ ਹਿਮਾਂਸ਼ੂ ਜੈਨ ਨੇ ਨਿਵਾਸੀਆਂ ਨੂੰ ਅਫਵਾਹਾਂ ਨਾ ਫੈਲਾਉਣ ਜਾਂ ਘਬਰਾਹਟ ਨਾ ਪੈਦਾ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਨਾਲ-ਨਾਲ ਪੰਜਾਬ ਸਰਕਾਰ ਪਹਿਲਾਂ ਹੀ ਵਰਿੰਦਾਵਨ ਦੇ ਅਧਿਕਾਰੀਆਂ ਨਾਲ ਸੰਪਰਕ ਵਿੱਚ ਹੈ।
5,000 ਸਕੂਲਾਂ ਵਿੱਚ ਕੰਪਿਊਟਰ ਲੈਬਾਂ ਸਥਾਪਤ ਕਰਨ ਲਈ 400 ਕਰੋੜ ਰੁਪਏ ਦਾ ਡਿਜੀਟਲਾਈਜ਼ੇਸ਼ਨ ਪ੍ਰੋਜੈਕਟ ਸ਼ੁਰੂ ਕਰਨ ਦਾ ਐਲਾਨ; ਇਤਿਹਾਸਕ ਡਿਜੀਟਲ ਵਿਸਥਾਰ ਅਧੀਨ ਲਗਭਗ 3,700 ਸਕੂਲਾਂ ਵਿੱਚ ਲਗਾਏ ਜਾਣਗੇ ਇੰਟਰਐਕਟਿਵ ਫਲੈਟ ਪੈਨਲ
ਅਜਿਹੇ ਸਮੇਂ ਜਦੋਂ ਦੇਸ਼ ਦੇ ਜਿਆਦਾਤਰ ਹਿੱਸਿਆਂ ਵਿੱਚ ਨਸ਼ਿਆਂ ਦੇ ਸੰਕਟ 'ਤੇ ਚਰਚਾ ਹੋ ਰਹੀ ਹੈ