Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

SG

ਗੁਰਦਵਾਰੇ ਵਿਸ਼ਵਾਸ ਦੇ ਸਥਾਨ; ਰਾਜਨੀਤਿਕ ਲੜਾਈ ਦੇ ਮੈਦਾਨ ਨਹੀਂ : ਆਰ.ਪੀ. ਸਿੰਘ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਬੁਲਾਰੇ ਅਤੇ ਦਿੱਲੀ ਦੇ ਸਾਬਕਾ ਵਿਧਾਇਕ ਆਰ.ਪੀ. ਸਿੰਘ ਨੇ ਬੀਤੇ ਦਿਨ ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਨੂੰ ਪਟੀਸ਼ਨ ਦਾਇਰ ਕਰਕੇ ਗੁਰਦਵਾਰਾ ਸ੍ਰੀ ਬੰਗਲਾ ਸਾਹਿਬ ਜੀ ਦੇ ਪਵਿੱਤਰ ਸਥਾਨ ਵਿੱਚ ਰਾਜਨੀਤਿਕ ਇਕੱਠਾਂ, ਨਾਅਰੇਬਾਜ਼ੀ ਅਤੇ ਤਖ਼ਤੀਆਂ ਪ੍ਰਦਰਸ਼ਿਤ ਕਰਨ ਨਾਲ ਸਬੰਧਤ ਇਕ ਕਥਿਤ ਘਟਨਾ ’ਤੇ ਤੁਰਤ ਦਖ਼ਲ ਦੇਣ ਦੀ ਮੰਗ ਕੀਤੀ। 

​ਪੰਜਾਬ ਦੇ ਜੀ.ਐਸ.ਟੀ. ਸੰਗ੍ਰਹਿ ਵਿੱਚ 11.84% ਦਾ ਵਾਧਾ, ਪ੍ਰਮੁੱਖ ਸੂਬਿਆਂ ਵਿੱਚੋਂ ਐਸ.ਜੀ.ਐਸ.ਟੀ. ਨਕਦ ਮਾਲੀਏ ਵਿੱਚ ਸਭ ਤੋਂ ਵੱਧ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਪੰਜਾਬ 18.77% ਐਸ.ਜੀ.ਐਸ.ਟੀ. ਨਕਦ ਵਾਧੇ ਨਾਲ ਪ੍ਰਮੁੱਖ ਸੂਬਿਆਂ ਵਿੱਚ ਮੋਹਰੀ, ਮਾਲੀਆ ਉਗਰਾਹੀ ਵਿੱਚ ਦਿਨ-ਦੁੱਗਣੀ ਅਤੇ ਰਾਤ-ਚੌਗੁਣੀ ਤਰੱਕੀ: ਹਰਪਾਲ ਸਿੰਘ ਚੀਮਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਦੇ ਨੌਜਵਾਨਾਂ ਨੂੰ 500 ਆਧੁਨਿਕ 'ਪੇਂਡੂ ਖੇਡ ਮੈਦਾਨਾਂ' ਦਾ ਤੋਹਫ਼ਾ

ਇਹ ਖੇਡ ਮੈਦਾਨ ਨਾ ਸਿਰਫ਼ ਪੰਜਾਬ ਨੂੰ ਤੰਦਰੁਸਤ ਬਣਾਉਣਗੇ, ਸਗੋਂ ਨੌਜਵਾਨਾਂ ਨੂੰ 'ਨਸ਼ਿਆਂ ਤੋਂ ਦੂਰ ਰਹਿਣ ਤੇ ਖੇਡਾਂ ਨਾਲ ਜੁੜਨ' ਦਾ ਸੁਨੇਹਾ ਵੀ ਦੇਣਗੇ: ਭਗਵੰਤ ਸਿੰਘ ਮਾਨ

ਐਸਜੀਪੀਸੀ ਦੇ ਸਾਬਕਾ ਮੈਂਬਰ ਸਵਰਗੀ ਜਥੇਦਾਰ ਮੰਡੀਆਂ ਦੇ ਬੇਟੇ ਅਮਰਿੰਦਰ ਸਿੰਘ ਮੰਡੀਆਂ ਨੂੰ ਪੁਨਰ ਸੁਰਜੀਤ ਅਕਾਲੀ ਦਲ ਮਲੇਰਕੋਟਲਾ ਦਾ ਜ਼ਿਲ੍ਹਾ ਪ੍ਰਧਾਨ ਲਾਇਆ

ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਜਥੇਦਾਰ ਹਰਪਰੀਤ ਸਿੰਘ ਅਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦਾ ਧੰਨਵਾਦ ਕੀਤਾ ਹੈ।
ਫੋਟੋ ਕੈਪਸਨ: ਅਮਰਿੰਦਰ ਸਿੰਘ ਮੰਡੀਆਂ ਪ੍ਰਧਾਨ  ਸ਼੍ਰੋਮਣੀ ਅਕਾਲੀ ਦਲ ਪੁੱਨਰ ਸੁਰਜੀਤ ਜ਼ਿਲ੍ਹਾ ਮਾਲੇਰਕੋਟਲਾ।

ਡੀਐਸਜੀਐਮਸੀ ਵੱਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੀ ਅਲੌਕਿਕ ਸਜਾਵਟ

ਲੱਖ ਵਧਾਈਆਂ ਦਿੰਦਿਆਂ ਅਰਦਾਸ ਕੀਤੀ ਗਈ ਹੈ ਕਿ ਬਾਲਾ ਪ੍ਰੀਤਮ ਜੀ ਦੀ ਅਸੀਸ ਸਮੁੱਚੀ ਮਨੁੱਖਤਾ 'ਤੇ ਬਣੀ ਰਹੇ ਅਤੇ ਸਭ ਨੂੰ ਸੇਵਾ, ਸਿਮਰਨ, ਨਿਮਰਤਾ ਅਤੇ ਪਰਉਪਕਾਰ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਪ੍ਰਾਪਤ ਹੋਵੇ।

 

 

ਬਾਬਾ ਫਰੀਦ ਹੈਲਥ ਸਾਇੰਸ ਯੂਨੀਵਰਸਿਟੀ ਗੇਟ ਮੂਹਰੇ ਵੱਡਾ ਇਕੱਠ

ਪੰਜਾਬ ਸਟੂਡੈਂਟਸ ਯੂਨੀਅਨ ਤੇ ਭਰਾਤਰੀ ਜਥੇਬੰਦੀਆਂ ਵੱਲੋਂ ਫਾਰਮੇਸੀ ਪੇਪਰ ਲੀਕ ਮਾਮਲੇ ਤੇ ਵੀਸੀ ਰਾਜੀਵ ਸੂਦ ਦੇ ਕਾਰਜਕਾਲ ਦੌਰਾਨ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਸ ਵਿਚਲੀਆਂ ਬੇਨਿਯਮੀਆਂ ਦੀ ਜਾਂਚ ਲਈ ਵਿਸ਼ਾਲ ਇਕੱਠ ਕੀਤਾ ਗਿਆ।

ਕਾਲਕਾ ਵੱਲੋਂ ਡੀਐਸਜੀਐਮਸੀ ਮੈਂਬਰ ਸੁਖਬੀਰ ਸਿੰਘ ਕਲਰਾ ਨੂੰ ਜਨਮ ਦਿਨ ਤੇ ਮੁਬਾਰਕਾਂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਡੀਐਸਜੀਐਮਸੀ ਦੇ ਮੈਂਬਰ ਸਰਦਾਰ ਸੁਖਬੀਰ ਸਿੰਘ ਕਲਰਾ ਨੂੰ ਉਨ੍ਹਾਂ ਦੇ ਜਨਮ ਦਿਨ ਦੇ ਮੌਕੇ ਤੇ ਮੁਬਾਰਕਾਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। 

ਐਨ.ਸੀ.ਆਰ. ਗੁਰੂਦਵਾਰਾ ਫੈਡਰੇਸ਼ਨ ਨਾਲ ਡੀਐਸਜੀਐਮਸੀ ਦੀ ਅਹਿਮ ਮੀਟਿੰਗ: ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ  ਦੱਸਿਆ ਕਿ ਕਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਐਨ.ਸੀ.ਆਰ. ਗੁਰਦੁਆਰਾ ਫੈਡਰੇਸ਼ਨ ਦੇ ਪ੍ਰਤੀਨਿਧ ਵਿਸ਼ੇਸ਼ ਤੌਰ 'ਤੇ ਮੁਲਾਕਾਤ ਲਈ ਪਹੁੰਚੇ।

ਬਲਜੀਤ ਸਿੰਘ ਰਾਮਗੜ੍ਹ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਦਿੱਤੀ ਵੱਡੀ ਜ਼ਿੰਮੇਵਾਰੀ

ਇਸ ਮੌਕੇ ਨਿਸ਼ਾਨ ਸਿੰਘ ਸੰਧੂ, ਮਲਕੀਤ ਸਿੰਘ ਚੀਮਾ, ਹਰਸ਼ ਵਿਰਕ, ਅਮਰਜੀਤ ਸਿੰਘ ਟੋਡਰਪੁਰ,ਸੋਨੂੰ ਰੰਧਾਵਾ, ਗੁਰਸੇਵਕ ਕਰਹਾਲੀ, ਭਰਪੂਰ ਸਿੰਘ ਡਕਾਲਾ,ਅਮਰਿੰਦਰ ਸਿੰਘ, ਜਸਮੇਲ ਸਿੰਘ, ਭੁਪਿੰਦਰ ਸਿੰਘ, ਹਾਕਮ ਸਿੰਘ ਅਤੇ ਕਰਮਾਇੰਦਰ ਸਿੰਘ ਆਦਿ ਵੀ ਮੌਜੂਦ ਰਹੇ ।

 
 

ਗੁਰੂ ਦੀਆਂ ਗੋੋਲਕਾਂ ਅਤੇ ਸਿੱਖ ਪ੍ਰੰਪਰਾਵਾਂ ’ਤੇ ਹਮਲੇ ਕਰਨ ਵਾਲਿਆਂ ਨੂੰ ਕੌਮ ਮੁਆਫ਼ ਨਹੀਂ ਕਰੇਗੀ : ਗਿਆਨੀ ਕੁਲਦੀਪ ਸਿੰਘ ਗੜਗੱਜ

ਮੌਜੂਦਾ ਸਮੇਂ ਸਿੱਖ ਕੌਮ ਨੂੰ ਧਰਮ ਵਿਰੋਧੀ ਤਾਕਤਾਂ ਦੀਆਂ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਦੀ ਬੇਹੱਦ ਲੋੜ ਹੈ, ਕਿਉਂਕਿ ਕੁਝ ਸ਼ਕਤੀਆਂ ਸਿੱਖ ਸੰਸਥਾਵਾਂ, ਗੁਰੂ ਘਰ ਦੀਆਂ ਪਰੰਪਰਾਵਾਂ, ਗੁਰੂ ਕੀਆਂ ਗੋਲਕਾਂ ਅਤੇ ਪੰਥਕ ਮਰਿਆਦਾ ਨੂੰ ਨਿਸ਼ਾਨਾ ਬਣਾ ਕੇ ਸਿੱਖ ਕੌਮ ਦੀ ਏਕਤਾ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।

ਪਿੰਡ ਮੁੰਡੀਆਂ ਵਿਖੇ ਖੇਡ ਗਰਾਊਂਡ ਨੂੰ ਲੈ ਕੇ ਬਹੁ ਗਿਣਤੀ ਪੰਚਾਇਤ ਮੈਂਬਰ ਇੱਕ ਜੁੱਟ

ਨਜ਼ਦੀਕੀ ਪਿੰਡ ਮੁੰਡੀਆਂ ਵਿਖੇ ਪੰਚਾਇਤ ਦੇ ਬਹੁ ਗਿਣਤੀ ਪੰਚਾਂ ਅਤੇ ਪਿੰਡ ਦੇ ਮੋਹਤਵਰਾਂ ਵੱਲੋਂ ਨੌਜਵਾਨਾਂ ਲਈ ਖੇਡਣ ਲਈ ਵਰਤੀ ਜਾ ਰਹੀ ਜਮੀਨ ਦੀ ਬੋਲੀ ਦਾ ਵਿਰੋਧ ਕੀਤਾ ਗਿਆ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸਤਾ, ਕੌਮੀ ਏਕਤਾ ਤੇ ਪੰਥਕ ਚੇਤਨਾ ਦੇ ਸੰਦੇਸ਼ ਨਾਲ ਮੀਰੀ ਪੀਰੀ ਖਾਲਸਾ ਮਾਰਚ ਆਰੰਭ

ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਵੱਲੋਂ ਮਨੁੱਖਤਾ ਦੀ ਰਾਖੀ, ਧਰਮ ਦੀ ਅਜ਼ਾਦੀ, ਇਨਸਾਫ਼ ਅਤੇ ਰੂਹਾਨੀ ਉੱਚਤਾ ਦੇ ਸੰਦੇਸ਼ ਨੂੰ ਪ੍ਰਗਟ ਕਰਦੇ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ

ਕਾਲਕਾ ਦੀ ਅਗਵਾਈ ਹੇਠ ਡੀਐਸਜੀਐਮਸੀ ਦੀ ਵਿਸ਼ੇਸ਼ ਮੀਟਿੰਗ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਸ਼ੈਲੀ ਨੂੰ ਹੋਰ ਪ੍ਰਭਾਵਸ਼ਾਲੀ, ਪਾਰਦਰਸ਼ੀ ਅਤੇ ਸੰਗਤ-ਕੇਂਦਰਿਤ ਬਣਾਉਣ ਦੇ ਉਦੇਸ਼ ਨਾਲ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ।

ਡੀਐਸਜੀਐਮਸੀ ਨੇ ਮਨਾਇਆ ਸ਼ਹੀਦ ਤੇਜਾ ਸਿੰਘ ਸਮੁੰਦਰੀ ਦਾ 100ਵਾਂ ਸ਼ਹੀਦੀ ਦਿਹਾੜਾ

ਸਿੱਖ ਕੌਮ ਦੇ ਮਹਾਨ ਸ਼ਖ਼ਸੀਅਤ, ਗੁਰਦੁਆਰਾ ਸੁਧਾਰ ਲਹਿਰ ਦੇ ਮੋਢੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੰਸਥਾਪਕ ਮੈਂਬਰ ਸ਼ਹੀਦ ਸਰਦਾਰ ਤੇਜਾ ਸਿੰਘ ਸਮੁੰਦਰੀ ਜੀ ਦੇ 100ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਲੱਖੀ ਸ਼ਾਹ ਵਣਜਾਰਾ ਹਾਲ, ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਕਲ ਵਿਸ਼ੇਸ਼ ਗੁਰਮਤਿ ਸਮਾਗਮ ਸ਼ਰਧਾ ਨਾਲ ਕੀਤਾ ਗਿਆ। 

ਜਥੇਦਾਰ ਤੇਜਾ ਸਿੰਘ ਸਮੁੰਦਰੀ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਥਾਪਨਾ ਚ ਬਹੁਤ ਵੱਡੀ ਦੇਣ : ਗਿਆਨੀ ਹਰਪ੍ਰੀਤ ਸਿੰਘ

ਅੱਜ ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਵੱਲੋਂ ਗੁਰਦੁਆਰਾ ਸੁਧਾਰ ਲਹਿਰ ਦੇ ਵੱਡੇ ਆਗੂ ਸ ਤੇਜਾ ਸਿੰਘ ਸਮੁੰਦਰੀ ਦੀ ਸ਼ਹਾਦਤ ਨੂੰ ਸਮਰਪਿਤ 100 ਸਾਲਾ ਸ਼ਹੀਦੀ ਸਮਾਗਮ ਬੜੀ ਧੂਮਧਾਮ ਨਾਲ ਮਨਾਇਆ ਗਿਆ।

ਡੀਐਸਜੀਐਮਸੀ ਵੱਲੋਂ ਅੱਧੀ ਸਦੀ ਤੋਂ ਸੇਵਾ ਨਿਭਾ ਰਹੇ ਕੀਰਤਨੀਏ ਜੱਥੇ ਦਾ ਸਨਮਾਨ

 ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 23ਵੇਂ ਰਾਗ ਦਰਬਾਰ ਦੇ ਪਵਿੱਤਰ ਮੌਕੇ 'ਤੇ ਸਿੱਖ ਪੰਥ ਦੇ ਪ੍ਰਸਿੱਧ ਕੀਰਤਨੀਏ ਭਾਈ ਹਰਜੀਤ ਸਿੰਘ, ਭਾਈ ਗੁਰਦੀਪ ਸਿੰਘ  ਅਤੇ ਭਾਈ ਗੁਰਮੀਤ ਸਿੰਘ  (ਭਾਈ ਸੰਤਾ ਸਿੰਘ ਸੰਗੀਤਕ ਘਰਾਣੇ ਨਾਲ ਸਬੰਧਿਤ) ਦੇ ਜੱਥੇ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਜੀ ਵਿਖੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। 

ਗੁਰੂ ਘਰ ਦੀ ਮਰਿਆਦਾ ਨਾਲ ਕੋਈ ਸਮਝੌਤਾ ਨਹੀਂ, 'ਸਤਲੁਜ' ਫਿਲਮ ਸੰਗਤਾਂ ਤੱਕ ਪਹੁੰਚਾਉਣ ਲਈ ਡੀਐਸਜੀਐਮਸੀ ਕਰੇਗੀ ਵਿਸ਼ੇਸ਼ ਪ੍ਰਬੰਧ: ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਭਾਈ ਜਸਵੰਤ ਸਿੰਘ ਜੀ ਖਾਲੜਾ ਜਿਨਾਂ ਦੇ ਜੀਵਨ ਦੇ ਉੱਤੇ ਸਤਲੁਜ ਫਿਲਮ ਬਣੀ ਅਤੇ ਇਸ ਫਿਲਮ ਨੂੰ  ਓਟੀਟੀ ਦੇ ਉੱਤੇ ਪਾਬੰਦੀ ਲਗਾ ਦਿੱਤੀ ਗਈ ਹੈ,

ਨਗਰ ਨਿਗਮ ਅੰਮ੍ਰਿਤਸਰ ਵੱਲੋਂ ਹੈਰੀਟੇਜ ਸਟਰੀਟ ’ਤੇ ਵੱਡੀ ਕਾਰਵਾਈ, ਗੈਰ-ਕਾਨੂੰਨੀ ਸਟਾਲ ਅਤੇ ਬੈਂਚ ਹਟਾਏ, ਸਮਾਨ ਜ਼ਬਤ,

ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਦੇ ਨਿਰਦੇਸ਼ਾਂ ਅਤੇ ਵਧੀਕ ਨਗਰ ਨਿਗਮ ਕਮਿਸ਼ਨਰ ਡਾ. ਜੈ ਇੰਦਰ ਸਿੰਘ ਦੀ ਅਗਵਾਈ ਹੇਠ ਨਗਰ ਨਿਗਮ ਅੰਮ੍ਰਿਤਸਰ ਦੇ ਐਸਟੇਟ ਵਿਭਾਗ ਵੱਲੋਂ ਹੈਰੀਟੇਜ ਸਟਰੀਟ ਅਤੇ ਸ੍ਰੀ ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਦੇ ਆਲੇ-ਦੁਆਲੇ ਖੇਤਰਾਂ ਵਿੱਚ ਵਿਸ਼ੇਸ਼ ਐਂਟੀ-ਇਨਕਰੋਚਮੈਂਟ ਮੁਹਿੰਮ ਚਲਾਈ ਗਈ। 

2 ਦਸੰਬਰ ਦੇ ਹੁਕਮਨਾਮਿਆ ਤੋਂ ਮੁਕਰਨ ਵਾਲਿਆਂ ਖਿਲਾਫ ਐਸ.ਜੀ.ਪੀ.ਸੀ ਨੇ ਕੋਈ ਇਕੱਠ ਕਿਉਂ ਨਹੀਂ ਕੀਤਾ : ਗਿਆਨੀ ਹਰਪ੍ਰੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਜਿਲ੍ਹਾ ਪ੍ਰਧਾਨਾਂ ਅਤੇ ਵਰਕਿੰਗ ਕਮੇਟੀ ਮੈਂਬਰਾਂ ਦੀ ਇਕ ਮੀਟਿੰਗ ਜਥੇਬੰਦੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਜਿਸਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਸ ਤਰਾਂ 15 ਜੂਨ ਦੇ ਹੁਕਮਨਾਮੇ ਨੂੰ ਲਾਗੂ ਕਰਵਾਉਣ ਲਈ ਐਸ.ਜੀ.ਪੀ.ਸੀ ਸਰਗਰਮੀਆਂ ਕਰ ਰਹੀ ਹੈ,

ਹਰਮੀਤ ਸਿੰਘ ਕਾਲਕਾ ਵੱਲੋਂ ਡੀਐਸਜੀਐਮਸੀ ਮੈਂਬਰ ਸੁਖਵਿੰਦਰ ਸਿੰਘ ਬੱਬਰ ਨੂੰ ਜਨਮ ਦਿਨ ਤੇ ਮੁਬਾਰਕਾਂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਸੁਖਵਿੰਦਰ ਸਿੰਘ ਬੱਬਰ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ।

ਸ.ਬੀ.ਐਸ. ਸਰਕਾਰੀ ਕਾਲਜ ਵੱਲੋ ਸੈਸ਼ਨ 2026-27 ਲਈ ਪ੍ਰਾਸਪੈਕਟਸ ਜਾਰੀ

ਹਰਮੀਤ ਸਿੰਘ ਕਾਲਕਾ ਵੱਲੋਂ ਡੀਐਸਜੀਐਮਸੀ ਮੈਂਬਰ ਅਮਰਜੀਤ ਸਿੰਘ ਪਿੰਕੀ ਨੂੰ ਜਨਮਦਿਨ ਤੇ ਮੁਬਾਰਕਾਂ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕਾਰਜਕਾਰੀ ਮੈਂਬਰ ਸ. ਅਮਰਜੀਤ ਸਿੰਘ ਪਿੰਕੀ ਨੂੰ ਉਨ੍ਹਾਂ ਦੇ ਜਨਮਦਿਨ ਮੌਕੇ ਦਿਲੋਂ ਵਧਾਈਆਂ‌ ਦਿੱਤੀਆਂ ਹਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਬਡੂੰਗਰ ਨੇ 'ਵੇਦਾਂਤ ਦਰਸ਼ਨ' ਕਿਤਾਬ ਕੀਤੀ ਸੰਗਤ ਅਰਪਣ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਵੇਦਾਂਤ ਦਰਸ਼ਨ ਵਿਸ਼ੇ ਤੇ ਡਾ ਹਰਦੇਵ ਸਿੰਘ, ਡੀਨ ਫੈਕਲਟੀ ਆਫ ਸ੍ਰੀ ਗੁਰੂ ਗ੍ਰੰਥ ਸਾਹਿਬ ਸਟਡੀਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਿਹਗੜ੍ਹ ਸਾਹਿਬ ਵੱਲੋਂ ਲਿਖੀ ਕਿਤਾਬ ਸੰਗਤ ਅਰਪਣ ਕੀਤੀ ਗਈ। 

ਕੈਲੇਫ਼ੋਰਨੀਆ ਵਿੱਚ ਐਡਵੋਕੇਟ ਧਾਮੀ ਸਮੇਤ ਸ਼੍ਰੋਮਣੀ ਕਮੇਟੀ ਵਫਦ ਦਾ ਕੀਤਾ ਵਿਸ਼ੇਸ਼ ਸਨਮਾਨ

ਕੈਲੇਫ਼ੋਰਨੀਆ ਦੇ ਸਟਰ ਜ਼ਿਲ੍ਹੇ ਦੇ ਬੋਰਡ ਆਫ਼ ਸੁਪਰਵਾਈਜ਼ਰਜ਼ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅਮਰੀਕਾ ਪੁੱਜੇ ਉਚ ਪੱਧਰੀ ਵਫ਼ਦ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਦੇ ਵਿਦਿਆਰਥੀਆਂ ਲਈ ਨਿਸ਼ਚੈ ਅਕੈਡਮੀ ਦੀ ਸ਼ਲਾਘਾਯੋਗ ਪਹਿਲ: ਡਾ ਕੁਲਵਿੰਦਰ ਸਿੰਘ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੰਵਾਰਨ ਅਤੇ ਉਨ੍ਹਾਂ ਨੂੰ ਉੱਚ ਅਹੁਦਿਆਂ 'ਤੇ ਸਥਾਪਿਤ ਕਰਨ ਲਈ ਇੱਕ ਮਹੱਤਵਪੂਰਨ ਉਪਰਾਲਾ ਕਰ ਰਹੀ ਹੈ।

ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ਵਿਖੇ ਸਥਾਨਕ ਸਿੱਖ ਆਗੂਆਂ ਨਾਲ ਕੀਤੀ ਇਕੱਤਰਤਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅਮਰੀਕਾ ਪੁੱਜੇ ਉੱਚ ਪੱਧਰੀ ਵਫ਼ਦ ਨੇ ਸ. ਦੀਦਾਰ ਸਿੰਘ ਬੈਂਸ ਦੇ ਘਰ ਸਥਾਨਕ ਸਿੱਖ ਆਗੂਆਂ ਅਤੇ ਪੰਜਾਬੀ ਭਾਈਚਾਰੇ ਨਾਲ ਇਕੱਤਰਤਾ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਧਰਮ ਪ੍ਰਚਾਰ ਕਾਰਜਾਂ ਸਬੰਧੀ ਵਿਚਾਰਾਂ ਕੀਤੀਆਂ।

ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ’ਚ ਕੀਤੇ ਜਾਣ ਵਾਲੇ ਕਾਰਜਾਂ ਲਈ ਜਗ੍ਹਾ ਦਾ ਲਿਆ ਜਾਇਜ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅਮਰੀਕਾ ਪੁੱਜੇ ਵਫ਼ਦ ਨੇ ਅਮਰੀਕਾ ਦੇ ਯੂਬਾ ਸਿਟੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਧਰਮ ਪ੍ਰਚਾਰ ਕੇਂਦਰ, ਪ੍ਰੈੱਸ, ਸਿੱਖ ਮਿਸ਼ਨ ਅਤੇ ਗੁਰਮਤਿ ਵਿਦਿਆਲੇ ਲਈ ਜ਼ਮੀਨ ਦਾ ਜਾਇਜ਼ਾ ਲਿਆ ਆਰਕੀਟੈਂਕਟਾਂ ਅਤੇ ਸਥਾਨਕ ਸਿੱਖ ਆਗੂਆਂ ਨਾਲ ਵਿਚਾਰ ਚਰਚਾ ਕੀਤੀ।

ਲਾਪਤਾ ਸਰੂਪਾਂ ਦੇ ਮਾਮਲੇ 'ਚ ਦੋਸ਼ੀਆਂ ਨੂੰ ਅਜੇ ਵੀ ਬਚਾ ਰਹੀ ਸ਼੍ਰੋਮਣੀ ਕਮੇਟੀ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਸਿੱਖ ਪ੍ਰਚਾਰਕ, ਪੰਥਕ ਲੇਖਕ ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ 328 ਪਾਵਨ ਸਰੂਪਾਂ ਨੂੰ ਲਾਪਤਾ ਕਰਨ ਦੇ ਮਾਮਲੇ 'ਚ ਕਲੰਕ ਲਵਾ ਕੇ ਵੀ ਸ਼੍ਰੋਮਣੀ ਕਮੇਟੀ ਬਾਜ ਨਹੀਂ ਆ ਰਹੀ, ਉਹ ਦੋਸ਼ੀਆਂ ਨੂੰ ਅਜੇ ਵੀ ਹਰ ਹੀਲੇ ਬਚਾਉਣ ਲਈ ਟਿਲ ਤੱਕ ਜ਼ੋਰ ਲਾ ਰਹੀ ਹੈ।

ਸ਼੍ਰੋਮਣੀ ਕਮੇਟੀ ਨੇ ਚੰਡੀਗੜ੍ਹ ਸਥਿਤ ਉਪ ਦਫ਼ਤਰ ਵਿਖੇ ਜਾਂਚ ਟੀਮ ਨੂੰ ਚੌਥੀ ਵਾਰ ਸੌਂਪਿਆਂ ਰਿਕਾਰਡ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ 328 ਪਾਵਨ ਬੀੜਾਂ ਨਾਲ ਸਬੰਧਤ ਮਾਮਲੇ ’ਤੇ ਪੰਜਾਬ ਸਰਕਾਰ ਵੱਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਮੇਂ-ਸਮੇਂ ’ਤੇ ਮੰਗਿਆ ਗਿਆ ਰਿਕਾਰਡ ਪੂਰੀ ਪਾਰਦਰਸ਼ਤਾ ਨਾਲ ਸੌਂਪਿਆ ਗਿਆ ਹੈ

328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ ਸਿੱਟ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਵਿਚ ਦੇ ਰਹੀ ਹੈ ਦਖਲ : ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਵੱਲੋਂ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਕਾਰਗੁਜ਼ਾਰੀ ’ਤੇ ਗੰਭੀਰ ਇਤਰਾਜ਼ ਪ੍ਰਗਟ ਕਰਦਿਆਂ ਕਿਹਾ ਹੈ ਕਿ ਸਿੱਟ ਆਪਣੇ ਅਧਿਕਾਰ ਖੇਤਰ ਤੋਂ ਬਾਹਰ ਜਾ ਕੇ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਅਤੇ ਪ੍ਰਬੰਧਕੀ ਮਾਮਲਿਆਂ ਵਿੱਚ ਗੈਰ-ਜ਼ਰੂਰੀ ਦਖਲਅੰਦਾਜ਼ੀ ਕਰ ਰਹੀ ਹੈ।

12ਵੀਂ ਪਾਸ ਵਿਦਿਆਰਥੀਆਂ ਲਈ ਵੱਡਾ ਮੌਕਾ: ਐਸ.ਜੀ.ਪੀ.ਸੀ. ਦੀਆਂ ਸੰਸਥਾਵਾਂ ’ਚ BA ਦੇ ਨਾਲ UPSC ਤੇ NDA ਦੀ ਮਿਲੇਗੀ ਮੁਫ਼ਤ ਟ੍ਰੇਨਿੰਗ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਵਿਸ਼ੇਸ਼ ਯਤਨਾਂ ਸਦਕਾ ਕਮੇਟੀ ਦੇ ਅਧੀਨ ਚੱਲ ਰਹੀਆਂ ਵਿੱਦਿਅਕ ਸੰਸਥਾਵਾਂ ਵਿੱਚ ਬੱਚਿਆਂ ਦੇ ਦਾਖ਼ਲਿਆਂ ਵਿੱਚ ਲਗਾਤਾਰ ਵੱਡਾ ਵਾਧਾ ਹੋ ਰਿਹਾ ਹੈ।

ਡੀਐਸਜੀਐਮਸੀ ਵੱਲੋਂ ਸਿੱਖਿਆ ਸੇਵਾ ਕਾਊਂਟਰ ਸਥਾਪਿਤ: ਹਰਮੀਤ ਸਿੰਘ ਕਾਲਕਾ

ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਦੇ ਬਾਹਰ ਇੱਕ ਵਿਸ਼ੇਸ਼ ਸੇਵਾ ਕਾਊਂਟਰ ਸਥਾਪਿਤ ਕੀਤਾ ਗਿਆ ਹੈ, ਜਿਸਦਾ ਉਦੇਸ਼ ਲੋੜਵੰਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਨਾਲ ਜੋੜਨਾ ਅਤੇ ਉਨ੍ਹਾਂ ਦੀਆਂ ਮੁੱਢਲੀਆਂ ਵਿਦਿਅਕ ਲੋੜਾਂ ਨੂੰ ਪੂਰਾ ਕਰਨਾ ਹੈ।

ਸ਼੍ਰੋਮਣੀ ਕਮੇਟੀ ਨੇ ਮਾਤਾ ਸੁੰਦਰੀ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ

ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲ ਮਾਤਾ ਸੁੰਦਰੀ ਜੀ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।

ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਮਾਣਕਮਾਜਰਾ ਵਿੱਚ ਐਮ ਐਲ ਏ ਕੁਲਵੰਤ ਸਿੰਘ ਵੱਲੋਂ ਖੇਡ ਗਰਾਊਂਡ ਲੋਕਾਂ ਨੂੰ ਸਮਰਪਿਤ

ਹਲਕਾ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਪਿੰਡ ਮਾਣਕਮਾਜਰਾ ਵਿਖੇ ਮੁੱਖ ਮੰਤਰੀ ਖੇਡ ਮੈਦਾਨ ਯੋਜਨਾ ਤਹਿਤ ਤਿਆਰ ਕੀਤੇ ਗਏ ਨਵੇਂ ਮਾਡਲ ਪੇਂਡੂ ਖੇਡ ਮੈਦਾਨ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ।

ਪੰਜਾਬ ਪੁਲਿਸ ਨੇ ਪਾਕਿਸਤਾਨ ਦੀ ਹਮਾਇਤ ਪ੍ਰਾਪਤ ‘ਡਰੋਨ–ਡਰੱਗਸ–ਗੰਨ’ ਨੈਕਸਸ ਨੂੰ ਕੁਚਲਿਆ

ਪੰਜਾਬ ਦੇ ਸਰਹੱਦੀ ਪਿੰਡਾਂ ਵਿੱਚ ਸੰਗਠਿਤ ਅਪਰਾਧ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਤਰਨ ਤਾਰਨ ਪੁਲਿਸ ਨੇ ਪੰਜਾਬ ਪੁਲਿਸ ਦੀ ‘ਗੈਂਗਸਟਰਾਂ ਖ਼ਿਲਾਫ਼ ਜ਼ੀਰੋ ਟਾਲਰੈਂਸ’ ਨੀਤੀ ਤਹਿਤ ਪਾਕਿਸਤਾਨ ਨਾਲ ਸਬੰਧਤ ਡਰੱਗ ਤਸਕਰੀ ਨੈੱਟਵਰਕ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਬਿੱਲ ‘ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਦਾ ਪ੍ਰਤੀਕਰਮ ਬਿੱਲ ਪਾਸ ਹੋਣਾ ਕਾਫ਼ੀ ਨਹੀਂ, ਲਾਗੂ ਕਰਵਾਉਣਾ ਵੱਡਾ ਸਵਾਲ- ਐਡਵੋਕੇਟ ਧਾਮੀ*

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿਚ ਲਿਆਂਦੇ ਗਏ ਬਿੱਲ ਉਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਗੰਭੀਰ ਮਾਮਲੇ ‘ਤੇ ਸਿੱਖ ਕੌਮ ਚਿਰਾਂ ਤੋਂ ਨਿਰਣਾਇਕ ਫ਼ੈਸਲੇ ਦੀ ਮੰਗ ਕਰਦੀ ਆ ਰਹੀ ਹੈ, ਲੇਕਿਨ ਅਜੇ ਤੀਕ ਕੌਮੀ ਭਾਵਨਾਵਾਂ ਅਨੁਸਾਰ ਕੋਈ ਵੀ ਸਿੱਟਾ ਸਾਹਮਣੇ ਨਹੀਂ ਆ ਸਕਿਆ।

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸਾਖੀ ਮੌਕੇ ਵਿਸ਼ਾਲ ਪੰਥਕ ਕਾਨਫਰੰਸ 14 ਨੂੰ : ਹਰਭਜਨ ਸਿੰਘ ਕਸ਼ਮੀਰੀ

ਖਾਲਸਾ ਪੰਥ ਦੀ ਸਾਜਨਾ ਦਿਹਾੜੇ ਅਤੇ ਵਿਸਾਖੀ ਦੇ ਪਵਿੱਤਰ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ, ਸਾਬੋ ਕੀ ਤਲਵੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਵਿਸ਼ਾਲ ਪੰਥਕ ਕਾਨਫਰੰਸ ਕੀਤੀ ਜਾ ਰਹੀ ਹੈ।

ਮਥੁਰਾ ਵਿਖੇ ਹਾਦਸੇ ਦੌਰਾਨ ਜਾਨਾਂ ਗਵਾਉਣ ਵਾਲਿਆਂ ਪ੍ਰਤੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਗਟਾਈ ਸੰਵੇਦਨਾ*

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰ ਪ੍ਰਦੇਸ਼ ’ਚ ਮਥੁਰਾ ਦੇ ਵ੍ਰਿੰਦਾਵਨ ਵਿਖੇ ਕਿਸ਼ਤੀ ਪਲਟਣ ਨਾਲ ਹੋਏ ਭਿਆਨਕ ਹਾਦਸੇ ’ਚ ਮਾਰੇ ਗਏ ਲੋਕਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ।

ਈਰਾਨੀ ਵਫ਼ਦ ਵੱਲੋਂ SGPC ਪ੍ਰਧਾਨ ਅਤੇ ਜਥੇਦਾਰ ਅਕਾਲ ਤਖ਼ਤ ਨੂੰ ਵਿਸ਼ੇਸ਼ ਸੱਦਾ; ਅਮਰੀਕਾ ਨੂੰ ਦਿੱਤੀ 11ਵੇਂ ਦਿਨ ਹਮਲੇ ਦੀ ਚੇਤਾਵਨੀ

ਇਰਾਨ ਦੇ ਸੁਪਰੀਮ ਲੀਡਰ ਦੇ ਦਫ਼ਤਰ ਨਾਲ ਸਬੰਧਤ ਇਕ ਉੱਚ ਪੱਧਰੀ ਵਫ਼ਦ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚਿਆ।

ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ

ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ), ਪਟਿਆਲਾ ਸ੍ਰੀ ਦਮਨਜੀਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਟ੍ਰਾਂਸਜੈਂਡਰ ਵਿਅਕਤੀਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ।

12