ਜਿਲ੍ਹਾ ਰੂਰਲ ਐਨਜੀਓ ਕਲੱਬਜ ਐਸੋਸੀਏਸ਼ਨ ਮੋਗਾ ਦੀ ਜਿਲ੍ਹਾ ਪੱਧਰੀ ਚੋਣ ਮੁੱਖ ਦਫਤਰ ਬਸਤੀ ਗੋਬਿੰਦਗੜ੍ਹ ਵਿਖੇ ਹੋਈ। ਇਸ ਸਬੰਧੀ ਡੈਲੀਗੇਟ ਇਜਲਾਸ ਸੱਦਿਆ ਗਿਆ। ਜਿਸ ਵਿੱਚ ਸਾਰੇ ਬਲਾਕਾ ਦੇ ਆਹੁਦੇਦਾਰ ਹਾਜਰ ਹੋਏ।
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੀਆਂ ਹਦਾਇਤਾਂ ਤਹਿਤ ਅਤੇ ਮਾਣਯੋਗ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ਼੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜੀਆਂ ਅਤੇ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ ਸੀ.ਜੇ.ਐਮ-ਕਮ- ਸਕੱਤਰ, ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਡਾ. ਅਮਨਦੀਪ ਜੀਆਂ ਦੇ ਨਿਰਦੇਸ਼ਾਂ ਤਹਿਤ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਮਿਤੀ 01.05.2026 ਨੂੰ ਪਿੰਡ ਚੰਦਿਆਨੀ ਜਿਲ੍ਹਾ ਸਹੀਦ ਭਗਤ ਸਿੰਘ ਨਗਰ ਵਿੱਚ ਅੰਤਰਰਾਸ਼ਟਰੀ ਮਜ਼ਦੂਰ ਦਿਵਸ ਮੌਕੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਕਰਵਾਇਆ ।
ਹਲਕਾ ਵਿਧਾਇਕ ਸ: ਕੁਲਜੀਤ ਸਿੰਘ ਰੰਧਾਵਾ ਨੇ ਅੱਜ ਆਪਣੇ ਪਿੰਡ ਬਾਕਰਪੁਰ ਟੈਂਕੀ ਵਿਖੇ ਜਨਗਣਨਾ 2027 ਦੇ ਪਹਿਲੇ ਪੜਾਅ ‘ਸਵੈ-ਗਣਨਾ’ ਦਾ ਉਦਘਾਟਨ ਕਰਦੇ ਹੋਏ ਡਿਜੀਟਲ ਪੋਰਟਲ ਰਾਹੀਂ ਆਪਣੀ ਸਵੈ-ਗਣਨਾ ਪ੍ਰਕਿਰਿਆ ਦੀ ਸ਼ੁਰੂਆਤ ਕੀਤੀ।
ਵਰਲਡ ਪ੍ਰੈੱਸ ਫ੍ਰੀਡਮ ਡੇ ਦੇ ਮੌਕੇ ‘ਤੇ 3 ਮਈ 2026 ਦਿਨ ਐਤਵਾਰ ਸ਼ਾਮ 4.30 ਵਜ਼ੇ ਸਥਾਨਕ ਕਪੂਰ ਹੋਮਿਓ ਹਸਪਤਾਲ ਵਿਖੇ ਵਿਸ਼ੇਸ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿੱਥੇ ਪੱਤਰਕਾਰਤਾ ਦੀ ਅਹਿਮੀਅਤ ਅਤੇ ਅਭਿਵੈਕਤੀ ਦੀ ਆਜ਼ਾਦੀ ਦੇ ਮੂਲ ਸਿਧਾਂਤਾਂ ਨੂੰ ਯਾਦ ਕੀਤਾ ਜਾਵੇਗਾ।
ਪ੍ਰੈਸ ਕਲੱਬ ਸਮਾਣਾ ਦੇ ਪ੍ਰਧਾਨ ਅਸ਼ੋਕ ਕੁਮਾਰ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸਥਾਨਕ ਸ਼੍ਰੀ ਸਾਈਨਾਥ ਮੰਦਰ (ਮਾਈਸਰ ਰੋਡ )ਵਿਖੇ ਸਰਵਹਿਤ ਕਲਿਆਣ ਲਈ ਕੜੀ ਚਾਵਲ ਅਤੇ ਜਲੇਬੀਆਂ ਦੇ ਵਿਸ਼ਾਲ ਭੰਡਾਰਾ ਆਯੋਜਨ ਕੀਤਾ ਗਿਆ।
ਕੌਮੀ ਮਜ਼ਦੂਰ ਦਿਵਸ ਦੇ ਮੌਕੇ ਤੇ ਅੱਜ ਸਥਾਨਕ ਸ਼ਹਿਰ ਵਿਖੇ ਰਵਿੰਦਰ ਸਿੰਘ ਰਵੀ ਵੜੈਚ ਸਕੱਤਰ ਪੰਜਾਬ ਯੂਥ ਕਾਂਗਰਸ ਵੱਲੋਂ ਮਜ਼ਦੂਰ ਵਰਗ ਦੀ ਭਲਾਈ ਲਈ ਇੱਕ ਵਿਸ਼ੇਸ਼ ਉਪਰਾਲਾ ਕਰਦਿਆਂ ਉਨ੍ਹਾਂ ਦੇ ਰੋਜਮਰਾ ਵਰਤੋਂ ਵਿੱਚ ਆਉਣ ਵਾਲਾ ਅਤੇ ਘਰੇਲੂ ਵਰਤੋਂ ਦੀਆਂ ਚੀਜ਼ਾਂ ਅਤੇ ਹੋਰ ਲੋੜੀਂਦੇ ਸਾਮਾਨ ਦੀ ਵੰਡ ਕੀਤੀ ਗਈ।
ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ, ਸ਼੍ਰੀ ਸੰਜੀਵ ਅਰੋੜਾ ਨੇ ਅੱਜ ਨਗਰ ਨਿਗਮ ਕਮਿਸ਼ਨਰਾਂ ਅਤੇ ਵਧੀਕ ਡਿਪਟੀ ਕਮਿਸ਼ਨਰਾਂ (ਜੀ ਐਂਡ ਯੂਡੀ) ਨੂੰ ਪੰਜਾਬ ਭਰ ਵਿੱਚ ਆਵਾਰਾ ਕੁੱਤਿਆਂ ਦੇ ਵਧ ਰਹੇ ਖਤਰੇ ਨੂੰ ਪ੍ਰਭਾਵੀ ਢੰਗ ਨਾਲ ਨਜਿੱਠਣ ਲਈ ਤੁਰੰਤ, ਤਾਲਮੇਲ ਅਤੇ ਸਿੱਟਾ -ਮੁਖੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਇ
ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਅਸ਼ੋਕ ਲੱਖਾ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਬੈਠਕ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨਾਲ ਕੀਤੀ ਗਈ।
ਪੰਜਾਬ ਦੇ ਕਿਰਤ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਮਜ਼ਦੂਰ ਦਿਵਸ ਦੀ ਪੂਰਵ ਸੰਧਿਆ ਮੌਕੇ ਸੂਬੇ ਭਰ ਦੇ ਮਜ਼ਦੂਰਾਂ ਨੂੰ ਨਿੱਘੀਆਂ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨ੍ਹਾਂ ਦੀ ਭਲਾਈ, ਮਾਣ-ਸਨਮਾਨ ਅਤੇ ਸਮਾਜਿਕ-ਆਰਥਿਕ ਵਿਕਾਸ ਪ੍ਰਤੀ ਪੰਜਾਬ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥ ਅਤੇ ਹਥਿਆਰ ਤਸਕਰੀ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮਾਂ ਨੂੰ 4.108 ਕਿਲੋਗ੍ਰਾਮ ਹੈਰੋਇਨ ਅਤੇ ਚਾਰ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਸਹਾਇਕ ਗੰਨਾ ਵਿਕਾਸ ਅਫਸਰ, ਪਟਿਆਲਾ ਅਤੇ ਨਾਹਰ ਖੰਡ ਮਿੱਲ, ਅਮਲੋਹ ਦੇ ਫੀਲਡ ਸਟਾਫ ਵੱਲੋਂ 24 ਅਪ੍ਰੈਲ ਨੂੰ ਨਾਹਰ ਖੰਡ ਮਿੱਲ, ਅਮਲੋਹ ਦੇ ਗੇਟ ਏਰੀਏ ਦੇ ਪਿੰਡਾਂ ਵਿੱਚ ਸੰਤੁਲਿਤ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।
ਕਾਂਗੜਾ ਵਿਖੇ ਆਲ ਇੰਡੀਆ ਕਾਂਗਰਸ ਕਮੇਟੀ ਵੱਲੋਂ ਸੰਗਠਨ ਸਿਰਜਣ ਅਭਿਆਨ ਤਹਿਤ ਆਯੋਜਿਤ 10 ਰੋਜ਼ਾ ਟ੍ਰੇਨਿੰਗ ਹੋਈ
ਡਾਇਰੈਕਟਰ, ਸਟੇਟ ਕੌਂਸਲ ਅਫ਼ ਐਜੂਕੇਸ਼ਨ, ਰਿਸਰਚ ਤੇ ਟ੍ਰੇਨਿੰਗ ਕਿਰਨ ਸ਼ਰਮਾ ਵੱਲੋਂ ਆਪਣੀ ਟੀਮ ਸਮੇਤ ਜ਼ਿਲਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਰੂਪਨਗਰ ਦੇ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਗਿਆ।
ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਅੱਜ ਅੰਮ੍ਰਿਤਸਰ ਪੁਲਿਸ ਲਾਈਨ ਵਿਖੇ ਖੁਲ੍ਹਾ ਦਰਬਾਰ ਲਗਾ ਕੇ ਔਰਤਾਂ ਦੀਆਂ ਮੁਸ਼ਕਲਾਂ ਨੂੰ ਸੁਣਿਆ ਤੇ ਮੌਕੇ ਤੇ ਹੀ ਪੁਲਿਸ ਅਧਿਕਾਰੀਆਂ ਨੂੰ ਸ਼ਕਾਇਤਾਂ ਦਾ ਨਿਪਟਾਰਾ ਕਰਨ ਦੇ ਨਿਰਦੇਸ਼ ਦਿੱਤੇ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨਾਲ ਮੁਲਾਕਾਤ ਕੀਤੀ ਅਤੇ ਸਰਵਿਸ ਰੂਲਜ਼ 1997, ਨਵੇਂ ਤਨਖਾਹ ਸਕੇਲਾਂ ਅਤੇ ਮੁਲਾਜ਼ਮਾਂ ਦੀਆਂ ਹੋਰ ਮੰਗਾਂ ਨਾਲ ਸਬੰਧਤ ਮੁੱਦਿਆਂ 'ਤੇ ਵਿਆਪਕ ਵਿਚਾਰ-ਵਟਾਂਦਰਾ ਕੀਤਾ ਗਿਆ। ਸਪੀਕਰ ਸੰਧਵਾਂ ਨੇ ਉਨ੍ਹਾਂ ਦਾ ਮੰਗ ਪੱਤਰ ਟਿੱਪਣੀਆਂ ਲਈ ਸਹਿਕਾਰਤਾ ਵਿਭਾਗ ਦੇ ਸਕੱਤਰ ਨੂੰ ਭੇਜਿਆ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਸਿੱਖ ਬੰਧੂ ਵੈਲਫੇਅਰ ਟਰੱਸਟ ਵੱਲੋਂ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਕਰਵਾਏ 10ਵੇਂ ਐਵਾਰਡ ਸਮਾਰੋਹ ਕਰਵਾਇਆ ਗਿਆ।
ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ (ਜੁਲਾਹ ਖੇੜੀ) ਦੇ ਵਿਦਿਆਰਥੀਆਂ ਨੇ ਖੇਡਾਂ ਦੇ ਮੈਦਾਨ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਾਉਂਦਿਆਂ ਆਸਰਾ ਇੰਟਰਨੈਸ਼ਨਲ ਸਕੂਲ, ਚੰਨੋ (ਭਵਾਨੀਗੜ੍ਹ ) ਵਿਖੇ , 'ਯੂਥ ਐਂਡ ਸਪੋਰਟਸ ਪ੍ਰੋਮੋਸ਼ਨ ਐਸੋਸੀਏਸ਼ਨ ਆਫ ਪੰਜਾਬ' ਵੱਲੋਂ ਕਰਵਾਈ ਗਈ ਸਟੇਟ ਚੈਂਪੀਅਨਸ਼ਿਪ-2026 ਵਿੱਚ ਸੈਕਿੰਡ ਰਨਰਅੱਪ ਟਰਾਫੀ ਜਿੱਤ ਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਬੱਸ ਸਟੈਂਡ ਨੇੜੇ ਉਸ ਇਲਾਕੇ ਦਾ ਦੌਰਾ ਕੀਤਾ, ਜਿੱਥੇ ਪਿਛਲੇ ਕਰੀਬ 25 ਤੋਂ 30 ਸਾਲਾਂ ਤੋਂ ਬਰਸਾਤ ਦੇ ਦਿਨਾਂ ਵਿੱਚ ਪਾਣੀ ਖੜ੍ਹਾ ਰਹਿਣ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਟੰਡਨ ਇੰਟਰਨੈਸ਼ਨਲ ਸਕੂਲ ਵਿੱਚ ਮਾਪੇ-ਅਧਿਆਪਕ ਮਿਲਣੀ ਬਹੁਤ ਹੀ ਸੁਚੱਜੇ ਢੰਗ ਨਾਲ ਕਰਵਾਈ ਗਈ। ਇਸ ਮੀਟਿੰਗ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਅਤੇ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ।
ਸੰਗਰੂਰ ਦੇ ਜ਼ਿਲ੍ਹਾ ਪੁਲਿਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਹੈ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਗਈ ਮੁਹਿੰਮ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਪੁਲਿਸ ਨੇ ਧੂਰੀ ਵਿਖੇ ਰਿਹਾਇਸ਼ੀ ਮਕਾਨ ‘ਚ ਕੱਚ ਦੀ ਬੋਤਲ ਵਿੱਚ ਪੈਟਰੋਲ ਨੂੰ ਅੱਗ ਲਗਾ ਕੇ ਸੁੱਟਣ ਵਾਲੀ ਵਾਰਦਾਤ ਹੱਲ ਕਰ ਲਈ।
ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਸਿਵਲ ਸਰਜਨ ਡਾ ਸਤਿੰਦਰਜੀਤ ਸਿੰਘ ਬਜਾਜ ਜੀ ਦੇ ਦਿਸ਼ਾਂ ਨਿਰਦੇਸ਼ਾ ਅਨੁਸਾਰ ਆਮ ਲੋਕਾ ਨੂੰ ਮਲੇਰੀਆਂ ਅਤੇ ਡੇਂਗੂ ਸੰਬਧੀ ਜਾਗਰੂਕ ਕਰਨ ਲਈ ਅੱਜ ਦਫ਼ਤਰ ਸਿਵਲ ਸਰਜਨ ਵਿਖੇ ਤੋਂ ਜਾਗਰੂਕਤਾ ਟੀਮਾਂ ਨੂੰ ਰਵਾਨਾ ਕੀਤਾ ਗਿਆ।
ਵਿਧਾਨ ਸਭਾ ਹਲਕਾ ਫਰੀਦਕੋਟ ਵਿੱਚ ਜਮੀਨੀ ਪਾਣੀ ਦੀ ਗੁਣਵੱਤਾ ਸਬੰਧੀ ਲਗਾਤਾਰ ਵੱਧ ਰਹੀਆਂ ਗੰਭੀਰ ਚਿੰਤਾਵਾਂ ਦੇ ਮੱਦੇਨਜ਼ਰ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨਾਲ ਹੋਈ ਅਹਿਮ ਮੀਟਿੰਗ ਵਿੱਚ ਮੇਰੀ ਟੀਮ ਦੇ ਸੀਨੀਅਰ ਮੈਂਬਰਾਂ ਅਤੇ ਸਮਾਜ ਦੇ ਮਾਣਯੋਗ ਵਰਿਸ਼ਠ ਸੱਜਣਾਂ ਵੱਲੋਂ ਪੂਰੀ ਜ਼ਿੰਮੇਵਾਰੀ ਅਤੇ ਗੰਭੀਰਤਾ ਨਾਲ ਇਹ ਮਾਮਲਾ ਮਜ਼ਬੂਤੀ ਨਾਲ ਉਠਾਇਆ ਗਿਆ।
ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਐਸ.ਏ.ਐਸ. ਨਗਰ ਸਥਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਅੱਠ ਉਮੀਦਵਾਰਾਂ ਨੂੰ ਤਰਸ ਦੇ ਆਧਾਰ 'ਤੇ ਨਿਯੁਕਤੀ ਪੱਤਰ ਸੌਂਪੇ। ਸ. ਖੁੱਡੀਆਂ ਨੇ ਕਿਹਾ ਕਿ ਇਹ ਨਿਯੁਕਤੀਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮ੍ਰਿਤਕ ਕਰਮਚਾਰੀਆਂ ਦੇ ਆਸ਼ਰਿਤਾਂ ਨੂੰ ਨੌਕਰੀਆਂ ਦੇਣ ਦੀ ਨੀਤੀ ਤਹਿਤ ਕੀਤੀਆਂ ਗਈਆਂ ਹਨ, ਤਾਂ ਜੋ ਘੱਟ ਤੋਂ ਘੱਟ ਸਮੇਂ ਵਿੱਚ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ।
ਲੈਫ. ਕਰਨਲ ਸਰਬਜੀਤ ਸਿੰਘ ਸੈਣੀ (ਰਿਟਾ), ਜਿਲ੍ਹਾ ਰੱਖਿਆਂ ਸੇਵਾਵਾਂ ਭਲਾਈ ਅਫਸਰ, 52 ਕੋਰਟ ਰੋਡ, ਨਜਦੀਕ ਨਿੱਜਰ ਸਕੈਨ ਸੈਂਟਰ,ਅੰਮ੍ਰਿਤਸਰ ਵੱਲੋ ਦਿੱਤੀ ਜਾਣਕਾਰੀ ਅਨੁਸਾਰ ਇਸ ਦਫਤਰ ਅੰਦਰ ਚੱਲ ਰਹੀ SVTC ਸੈਂਟਰ ਵਿੱਚ 120 ਘੰਟੇ ਦਾ ISO Certified ਤਿੰਨ ਮਹੀਨੇ ਦਾ ਬੇਸਿਕ ਕੰਪਿਊਟਰ ਅਤੇ ਵੈਬ ਡਿਜਾਇਨਿੰਗ ਦਾ ਕੋਰਸ ਕਰਵਾਇਆ ਜਾਂਦਾ ਹੈ
ਡਿਪਟੀ ਕਮਿਸ਼ਨਰ ਸ਼੍ਰੀ ਦਲਵਿੰਦਰਜੀਤ ਸਿੰਘ, ਵੱਲੋਂ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਅੰਮ੍ਰਿਤਸਰ ਤੋਂ ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦਿੱਤੀ ਗਈ। ਜਿਲ੍ਹਾ ਅੰਮ੍ਰਿਤਸਰ ਅੰਦਰ ਕਣਕ ਦੀ ਕਟਾਈ ਚੱਲ ਰਹੀ ਹੈ ਜਿਸ ਉਪਰੰਤ ਕਿਸਾਨਾ ਨੂੰ ਵੱਖ-ਵੱਖ ਵਿਧੀਆਂ ਰਾਂਹੀ ਕਣਕ ਦੇ ਨਾੜ ਦਾ ਬਿਨ੍ਹਾ ਅੱਗ ਲਗਾਏ ਪ੍ਰਬੰਧਨ ਕਰਨ ਹਿੱਤ ਇਹ ਵੈਨਾਂ ਪਿੰਡ ਪੱਧਰ ਤੇ ਜਾਗਰੂਕ ਕਰਨਗੀਆਂ।
ਐੱਸ.ਏ.ਐੱਸ. ਨਗਰ ਵਿਧਾਨ ਸਭਾ ਹਲਕੇ ਅਧੀਨ ਸਰਕਾਰੀ ਪ੍ਰਾਈਮਰੀ ਸਕੂਲ, ਲਖਨੌਰ ਵਿੱਚ 7,51,000 ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਐਡੀਸ਼ਨਲ ਕਲਾਸਰੂਮ ਦਾ ਉਦਘਾਟਨ ਡਾਇਰੈਕਟਰ, ਪੰਜਾਬ ਵਾਟਰ ਰੀਸੋਰਸਸ ਮੈਨੇਜਮੈਂਟ ਐਂਡ ਡਿਵੈਲਪਮੈਂਟ ਕਾਰਪੋਰੇਸ਼ਨ, ਸ਼੍ਰੀਮਤੀ ਅਨੂੰ ਬੱਬਰ ਵੱਲੋਂ ਕੀਤਾ ਗਿਆ।
ਐੱਸ.ਏ.ਐੱਸ. ਨਗਰ (ਮੋਹਾਲੀ) ਵਿਧਾਨ ਸਭਾ ਹਲਕੇ ਅਧੀਨ ਸਰਕਾਰੀ ਪ੍ਰਇਮਰੀ ਸਕੂਲ, ਮਨੌਲੀ ਵਿੱਚ 15,02,000 ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ 2 ਐਡੀਸ਼ਨਲ ਕਲਾਸਰੂਮਾਂ ਦਾ ਉਦਘਾਟਨ ਚੇਅਰਮੈਨ, ਮਾਰਕੀਟ ਕਮੇਟੀ ਮੋਹਾਲੀ, ਸ਼੍ਰੀ ਗੋਵਿੰਦਰ ਮਿੱਤਲ ਵੱਲੋਂ ਕੀਤਾ ਗਿਆ।
ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵੱਲੋਂ ਲੋਕ ਭਲਾਈ ਦੇ ਲਗਾਤਾਰ ਕੀਤੇ ਜਾ ਰਹੇ ਕਾਰਜਾਂ ਦੀ ਲੜੀ ਵਿੱਚ, ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਬਹੁਤ ਹੀ ਵਾਜਿਬ ਫੀਸ ਦਰਾਂ ਤੇ ਇਕ ਨਵਾਂ ਕੰਪਿਊਟਰ ਸੈਂਟਰ ਸ਼ੁਰੂ ਕੀਤਾ ਗਿਆ।
ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਵਿਦਿਆਰਥਣਾਂ ਦੀ ਕੌਸ਼ਲ ਵਿਕਾਸ ਨੂੰ ਧਿਆਨ ’ਚ ਰੱਖਦਿਆਂ ਲੈਕਮੇ ਅਕੈਡਮੀ, ਪੁਤਲੀਘਰ ਦੇ ਸਹਿਯੋਗ ਨਾਲ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ।
ਡਿਪਟੀ ਕਮਿਸ਼ਨਰ ਸ੍ਰੀਮਤੀ ਕੋਮਲ ਮਿੱਤਲ ਵੱਲੋਂ ਅੱਜ ਟਿਵਾਣਾ ਅਤੇ ਲਾਲੜੂ ਅਨਾਜ ਮੰਡੀਆਂ ਦਾ ਦੌਰਾ ਕਰਕੇ ਜ਼ਿਲ੍ਹੇ ਵਿੱਚ ਚੱਲ ਰਹੇ ਕਣਕ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲਿਆ ਗਿਆ।
ਪਵਿੱਤਰ ਸ਼ਹਿਰ ਨੂੰ ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਕੂੜਾ-ਕਰਕਟ ਮੁਕਤ ਬਣਾਉਣ ਦੇ ਲਗਾਤਾਰ ਯਤਨਾਂ ਤਹਿਤ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਕੰਪਨੀ ਬਾਗ ਵਿੱਚ ਸਫਾਈ ਜਾਗਰੁਕਤਾ ਰੈਲੀ ਦਾ ਸਫਲ ਆਯੋਜਨ ਕੀਤਾ ਗਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਮੁਲਜ਼ਮਾਂ ਨੂੰ 7.050 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਾਲੇ ਦੋ ਕਾਰਟੇਲਾਂ ਦਾ ਪਰਦਾਫਾਸ਼ ਕੀਤਾ ਹੈ।
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ, ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਨੂੰ ਮਾਨਸਿਕ ਅਤੇ ਸ਼ਰੀਰਕ ਤੌਰ `ਤੇ ਮਜ਼ਬੂਤ ਬਣਾਉਣ ਲਈ ਸੀ.ਐੱਮ. ਦੀ ਯੋਗਸ਼ਾਲਾ ਵਰਦਾਨ ਸਾਬਤ ਹੋ ਰਹੀ ਹੈ।
ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਿੰਡ ਗੋਪਾਲਪੁਰ ਅੰਦਰ ਹਲਕਾ ਇੰਚਾਰਜ ਕੁਲਦੀਪ ਸਿੰਘ ਵੈਦ ਸਾਬਕਾ ਵਿਧਾਇਕ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਵਿਖੇ ਹੋਈ, ਇਸ ਮੀਟਿੰਗ ਵਿੱਚ ਜਿੱਥੇ ਵੱਡੀ ਗਿਣਤੀ ਵਿਚ ਪਿੰਡ ਵਾਸੀਆਂ ਨੇ ਸ਼ਿਰਕਤ ਕੀਤੀ ਉੱਥੇ ਹੀਇਲਾਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਵੀਂ ਹਿੱਸਾ ਲਿਆ ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਪਿਸਤੌਲਾਂ ਸਮਤੇ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਬੇਅਸਰ ਕਰ ਦਿੱਤਾ ਹੈ।
ਲੱਖਾਂ ਰੁਪਏ ਦੇ ਨੁਕਸਾਨ ਦਾ ਖ਼ਦਸ਼ਾ
ਜ਼ਿਲ੍ਹਾ ਮਲੇਰਕੋਟਲਾ ਤੋਂ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਤੇ ਸੀਨੀਅਰ ਕਾਂਗਰਸੀ ਆਗੂ ਬੀਬਾ ਨਿਸ਼ਾਤ ਅਖ਼ਤਰ ਵੱਲੋਂ ਵਿਧਾਨ ਸਭਾ ਹਲਕਾ ਮਲੇਰਕੋਟਲਾ ਦੇ ਪਿੰਡਾਂ ਅੰਦਰ ਜਾ ਕੇ ਸੀਨੀਅਰ ਆਗੂਆਂ ਤੇ ਵਰਕਰਾਂ ਦੇ ਨਾਲ ਮੀਟਿੰਗਾਂ ਕਰਦਿਆਂ ਸੰਭਾਵੀ ਭਵਿੱਖੀ ਯੋਜਨਾਵਾਂ ਨੂੰ ਨੇਪਰੇ ਚਾੜਨ ਦੇ ਲਈ ਯਤਨਸ਼ੀਲਤਾ ਵਿਖਾਉਂਦਿਆਂ ਪੂਰੀ ਸਰਗਰਮੀ ਦੇ ਨਾਲ ਕੰਮ ਕੀਤਾ ਜਾ ਰਿਹਾ ਹੈ ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਵਿਧਵਾ ਅਤੇ ਨਿਆਸ਼ਰਿਤ ਔਰਤਾਂ ਦੀ ਆਰਥਿਕ ਸੁਰੱਖਿਆ ਅਤੇ ਆਤਮ-ਸਨਮਾਨ ਨੂੰ ਮਜ਼ਬੂਤ ਕਰਨ ਲਈ ਵੱਡਾ ਕਦਮ ਚੁੱਕਦਿਆਂ ਵਿੱਤੀ ਸਾਲ 2026-27 ਦੇ ਮਹੀਨਾ ਮਾਰਚ ਲਈ 102 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਪੰਜਾਬ ਸਰਕਾਰ ਦੀ ਪ੍ਰਤੀਬੱਧਤਾ ਤਹਿਤ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬੱਸੀ ਹਲਕੇ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਸਹੂਲਤਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਿੱਖਿਆ ਕ੍ਰਾਂਤੀ 2.0 ਤਹਿਤ ਹਲਕੇ ਦੇ ਚਾਰ ਸਰਕਾਰੀ ਸਕੂਲਾਂ ਵਿੱਚ 45.93 ਲੱਖ ਰੁਪਏ ਦੀ ਲਾਗਤ ਨਾਲ ਬਣਾਈਆਂ ਨਵੀਆਂ ਲੈਬਾਂ ਅਤੇ ਇੱਕ ਕਲਾਸਰੂਮ ਦਾ ਉਦਘਾਟਨ ਕੀਤਾ ਗਿਆ।
ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਸ਼ੁੱਕਰਵਾਰ ਸ਼ਾਮ ਪੰਜਾਬ ਸਕੱਤਰੇਤ ਵਿਖੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ ਅਧਿਕਾਰੀਆਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ।