Tuesday, May 14, 2024

SSP

ਪੁਲਿਸ ਨੂੰ ਦੇਖ ਕੇ ਮੁਲਜ਼ਮਾਂ ਨੇ ਪੁਲਿਸ ਪਾਰਟੀ 'ਤੇ ਸ਼ੁਰੂ ਕੀਤੀ ਫਾਇਰਿੰਗ : ਐਸਐਸਪੀ ਮੋਹਾਲੀ ਸੰਦੀਪ ਗਰਗ

ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ

 

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ SSPs ਨਾਲ ਮੀਟਿੰਗ

ਚੋਣ ਜ਼ਾਬਤੇ ਦੀ ਉਲੰਘਣਾ ਅਤੇ 'ਫੇਕ ਨਿਊਜ਼' ਉੱਤੇ ਰੱਖੀ ਜਾਵੇ ਤਿੱਖੀ ਨਜ਼ਰ : ਸਿਬਿਨ ਸੀ

ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਵੱਲੋਂ ਕੀਤੀ ਉੱਚ ਪੱਧਰੀ ਮੀਟਿੰਗ

ਡੀ.ਸੀ. ਅਤੇ ਐਸ.ਐਸ.ਪੀ. ਨੇ ਸਥਾਨਕ ਸਰਕਾਰੀ ਕਾਲਜ ਵਿਖੇ ਸਥਾਪਿਤ  ਸਟਰਾਂਗ ਰੂਮ ਦੀ  ਸੁਰੱਖਿਆ ਪ੍ਰਬੰਧਾਂ ਦਾ ਵੀ ਲਿਆ ਜਾਇਜ਼ਾ

ਲੋਕ ਸਭਾ ਚੋਣਾਂ ਦੌਰਾਨ ਸ਼ਰਾਬ, ਨਕਦੀ ਅਤੇ ਨਸ਼ਿਆਂ ਦੀ ਗੈਰ-ਕਾਨੂੰਨੀ ਤਸਕਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼

ਆਦਰਸ਼ ਚੋਣ ਜ਼ਾਬਤੇ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ

Malerkotla ਦੇ SSP ਖੱਖ ਨੇ ਪੁਲਿਸ ਫੋਰਸ, ਸਿਵਲ ਪ੍ਰਸ਼ਾਸਨ, ਪ੍ਰੈਸ ਮੀਡੀਆ ਅਤੇ ਮਲੇਰਕੋਟਲਾ ਦੇ ਨਾਗਰਿਕਾਂ ਦਾ ਧੰਨਵਾਦ ਕੀਤਾ

ਸਾਬਕਾ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਹਰਕਮਲ ਪ੍ਰੀਤ ਸਿੰਘ ਖੱਖ ਨੇ ਵੀਰਵਾਰ ਨੂੰ ਮਾਲੇਰਕੋਟਲਾ ਪੁਲਿਸ ਮੁਲਾਜ਼ਮਾਂ, ਸਿਵਲ ਪ੍ਰਸ਼ਾਸਨ, ਡੀਸੀ ਮਾਲੇਰਕੋਟਲਾ ਡਾ. ਪੱਲਵੀ, ਪ੍ਰੈਸ ਮੀਡੀਆ ਅਤੇ ਮਾਲੇਰਕੋਟਲਾ ਵਾਸੀਆਂ

ਭਾਰਤੀ ਚੋਣ ਕਮਿਸ਼ਨ ਵੱਲੋਂ 5 ਐਸਐਸਪੀਜ਼ ਦੀ ਤੈਨਾਤੀ: ਸਿਬਿਨ ਸੀ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਤੈਨਾਤੀ ਕਰ ਦਿੱਤੀ ਹੈ।

ਜਿਲ੍ਹਾ ਚੋਣ ਅਫ਼ਸਰ ਕਮ DC ਅਤੇ SSP ਨੇ ਪੱਤਰਕਾਰਾਂ ਨਾਲ ਕੀਤੀ ਲੋਕ ਸਭਾ ਚੋਣਾਂ ਸੰਬਧੀ ਮਿਲਣੀ

ਡਿਪਟੀ ਕਮਿਸ਼ਨਰ ਨੇ ਲੋਕ ਸਭਾ ਚੋਣਾਂ ਨਿਰਪੱਖ, ਅਮਨ ਸ਼ਾਤੀ ਅਤੇ ਪਾਰਦਰਸ਼ੀ ਤਰੀਕੇ ਨਾਲ ਕਰਵਾਉਣ ਦੀ ਵਚਨਬੱਧਤਾ ਦੁਹਰਾਈ

ਨਜਾਇਜ਼ ਕੈਸ਼, ਹਥਿਆਰਾਂ, ਸ਼ਰਾਬ ਤੇ ਹੋਰ ਨਸ਼ਿਆਂ ਖ਼ਿਲਾਫ਼ ਚੁੱਕੇ ਜਾਣਗੇ ਸਖ਼ਤ ਕਦਮ : SSP

ਇਨ੍ਹਾਂ ਵਿੱਚੋਂ 9 ਲੱਖ 33 ਹਜ਼ਾਰ 247 ਮਰਦ ਅਤੇ 8 ਲੱਖ 50 ਹਜ਼ਾਰ 377 ਮਹਿਲਾ ਵੋਟਰ ਹਨ, ਜਦਕਿ 76 ਥਰਡ ਜੈਂਡਰ ਵੋਟਰ ਹਨ।

ਪੁਲਿਸ ਨੇ ਮਲੇਰਕੋਟਲਾ ਵਿੱਚ ਲੋਕਾਂ ਦੀ ਮਦਦ ਲਈ ਲਗਾਇਆ ਰਾਹਤ ਕੈਂਪ

ਪੁਲਿਸ ਪ੍ਰਸਾਸ਼ਨ ਨੇ ਦੋ ਦਿਨਾਂ ਵਿੱਚ ਮੌਕੇ 'ਤੇ 207 ਜਨਤਕ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ : ਖੱਖ

ਗੈਰ-ਕਾਨੂੰਨੀ ਪਾਰਕਿੰਗ ਇੱਕ ਗੰਭੀਰ ਮੁੱਦਾ : ਐਸ.ਐਸ.ਪੀ

ਮਾਲੇਰਕੋਟਲਾ ਪੁਲਿਸ ਗੈਰ-ਕਾਨੂੰਨੀ ਪਾਰਕਿੰਗ ਕਰਨ ਵਾਲਿਆਂ ਤੇ ਕਰੇਗੀ ਸਖ਼ਤ ਕਾਰਵਾਈ- ਖੱਖ

 

Deputy Commissioner ਅਤੇ SSP ਵਲੋਂ ਨਸ਼ਿਆਂ ਦੀ ਰੋਕਥਾਮ ਲਈ ਜ਼ਿਲ੍ਹਾ ਪੱਧਰੀ ਕਮੇਟੀ ਦੀ ਕੀਤੀ ਸਮੀਖਿਆ

ਨਾਰਕੋ ਕੋਆਰਡੀਨੇਸ਼ਨ ਸੈਂਟਰ ਮੈਕਾਨਿਜ਼ਮ ਤਹਿਤ ਗਠਿਤ ਜ਼ਿਲ੍ਹਾ ਪੱਧਰੀ ਕਮੇਟੀ ਵਲੋਂ ਕੀਤੇ ਗਏ ਉਪਰਾਲਿਆਂ ਦੀ ਕੀਤੀ ਗਈ ਸਮੀਖਿਆ ਡਿਪਟੀ ਕਮਿਸ਼ਨਰ ਨੇ ਖੇਡ ,ਸਿੱਖਿਆ ਅਤੇ ਸਿਹਤ ਵਿਭਾਗਾਂ ਨੂੰ ਨਸ਼ਾ ਵਿਰੋਧੀ ਮੁਹਿੰਮ ਦਾ ਮੋਹਰੀ ਰੋਲ ਅਦਾ ਕਰਨ ਲਈ ਕਿਹਾ ਇਹ ਵਿਭਾਗ ਜਮੀਨੀ ਪੱਧਰ ਤੇ ਨਸ਼ਿਆ ਦੀ ਹਰ ਗਤੀਵਿਧੀ ਨੂੰ ਰੋਕਣ ਦੇ ਸਮਰਥ ਨਸ਼ਿਆਂ ਦੀ ਮੰਗ ਨੂੰ ਰੋਕਣਾ ਸਮੇਂ ਦੀ ਲੋੜ, ਲੋਕਾਂ ਦੇ ਸਹਿਯੋਗ ਨਾਲ ਹੀ ਨਸ਼ਿਆਂ ਤੇ ਕੱਸੀ ਜਾ ਸਕਦੀ ਹੈ ਨਕੇਲ-ਖੱਖ

ਜਿਲ੍ਹਾ ਪੁਲਿਸ ਵੱਲੋਂ 02 ਕਿਲੋ ਅਫੀਮ ਅਤੇ 92 ਗ੍ਰਾਮ ਹੈਰੋਇਨ ਸਮੇਤ 02 ਕਾਬੂ

ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਦੇ ਦਿਸਾ ਨਿਰਦੇਸਾ, ਸ੍ਰੀ ਰਾਕੇਸ ਕੁਮਾਰ ਯਾਦਵ ਕਪਤਾਨ ਪੁਲਿਸ (ਇੰਨਵੈਸਟੀਗੇਸਨ) ਫਤਿਹਗੜ ਸਾਹਿਬ ਜੀ ਰਹਿਨੁਮਾਈ ਹੇਠ ਅਤੇ ਸ੍ਰੀ ਮੋਹਿਤ ਕੁਮਾਰ ਸਿੰਗਲਾ ਉਪ ਕਪਤਾਨ ਪੁਲਿਸ ਸਰਕਲ ਬਸੀ ਪਠਾਣਾ  ਦੀ ਯੋਗ ਅਗਵਾਈ ਹੇਠ ਅਤੇ ਥਾਣੇ ਨਰਪਿੰਦਰਪਾਲ ਸਿੰਘ ਮੁੱਖ ਅਫਸਰ ਥਾਣਾ ਬਸੀ ਪਠਾਣਾ ਵੱਲੋਂ ਵੱਖ-ਵੱਖ ਜਗਾਵਾਂ ਤੇ ਨਸ਼ਿਆ ਖਿਲਾਫ ਚਲਾਈ ਮੁਹਿੰਮ ਤਹਿਤ ਥਾਣਾ ਬਸੀ ਪਠਾਣਾ ਜਿਲਾ ਫਤਿਹਗੜ ਸਾਹਿਬ ਦੇ ਇਲਾਕਾ ਵਿੱਚ ਨਾਕਾਬੰਦੀ ਕਰਵਾਈ ਗਈ ਸੀ

'ਪੰਜਾਬ ਸਰਕਾਰ, ਤੁਹਾਡੇ ਦੁਆਰ' ਸਕੀਮ ਤਹਿਤ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਦੀ ਅਵਾਮ ਦੀਆਂ ਸ਼ਿਕਾਇਤਾਂ/ਸਮੱਸਿਆਵਾਂ ਦਾ ਉਨ੍ਹਾਂ ਦੇ ਬੂਹੇ 'ਤੇ (ਪਿੰਡਾਂ ਵਿੱਚ ਜਾ ਕੇ) ਨਿਪਟਾਰਾ ਕਰਨ ਦੇ ਯਤਨਾਂ ਤਹਿਤ 6 ਫਰਵਰੀ, 2024 ਤੋਂ 'ਪੰਜਾਬ ਸਰਕਾਰ, ਤੁਹਾਡੇ ਦੁਆਰ' ਤਹਿਤ ਜ਼ਿਲ੍ਹੇ ਦੀਆਂ ਸਮੁੱਚੀਆਂ ਸਬ ਡਵੀਜਨਾਂ ਅਧੀਨ ਆਉਂਦੇ ਪਿੰਡਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ ਦੇ ਮੰਤਵ ਨਾਲ ਵਿਸ਼ੇਸ ਕੈਂਪ ਲਗਾਏ ਜਾਣਗੇ ।

ਐਸ.ਐਸ.ਪੀ ਖੱਖ ਦੀ ਅਗਵਾਈ 'ਚ ਤੇਜਸਵੀ ਵਾਸ਼ਿਸ਼ਟ ਨੂੰ ਇੱਕ ਦਿਨ ਲਈ ਐਸਐਸਪੀ ਬਣਾਇਆ ਗਿਆ

ਪੁਲਿਸ ਪ੍ਰਸਾਸ਼ਨ ਦਾ ਉਦੇਸ਼ ਵਾਸ਼ਿਸ਼ਟ ਵਰਗੀਆਂ ਹੋਣਹਾਰ ਵਿਦਿਆਰਥਣਾਂ ਨੂੰ ਇੱਕ ਦਿਨ ਲਈ ਫੋਰਸ ਦੀ ਅਗਵਾਈ ਕਰਨ ਦਾ ਮੌਕਾ ਦੇ ਕੇ ਪੁਲਿਸ ਅਤੇ ਨੌਜਵਾਨ ਭਾਈਚਾਰੇ ਮਜ਼ਬੂਤ ਰਿਸ਼ਤੇ ਬਣਾਉਣਾ

ਖੇਤੀਬਾੜੀ ਮੰਤਰੀ ਨੇ ਸੰਗਰੂਰ ਖੇਤਰ ਦੇ ਗੰਨਾ ਕਾਸ਼ਤਕਾਰਾਂ ਦੀਆਂ ਸਮੱਸਿਆਵਾਂ ਸੁਣੀਆਂ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਗੰਨਾ ਕਾਸ਼ਤਕਾਰਾਂ ਨੂੰ 1 ਕਰੋੜ ਰੁਪਏ ਤੋਂ ਵੱਧ ਰਾਸ਼ੀ ਜਾਰੀ ਕਰਨ ਦੇ ਹੁਕਮ

ਐਸਐਸਪੀ ਮਾਲੇਰਕੋਟਲਾ ਨੇ ਸਖ਼ਤ ਕਾਰਵਾਈ ਕਰਦਿਆਂ ਦੋ ਅਧਿਕਾਰੀਆਂ ਨੂੰ ਕੀਤਾ ਮੁਅੱਤਲ ਅਤੇ ਉਨ੍ਹਾਂ ਨੂੰ ਪੁਲਿਸ ਲਾਈਨ ਵਿੱਚ ਭੇਜਿਆ

ਅਨੁਸ਼ਾਸਨਹੀਣਤਾ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ - ਐਸਐਸਪੀ ਖੱਖ

ਡੀ .ਸੀ . ਤੇ ਐਸ.ਐਸ.ਪੀ ਨੇ ਜਨਤਕ ਸੁਰੱਖਿਆ ਲਈ 112 ਐਮਰਜੈਂਸੀ ਹੈਲਪ ਲਾਈਨ ਕੀਤੀ ਸ਼ੁਰੂ

ਨਿਗਰਾਨੀ 24X7” ਤਹਿਤ ਸਮਾਜ ਵਿਰੋਧੀ ਅਨਸਰਾਂ ਤੇ ਰੱਖੀ ਜਾ ਵੇਗੀ ਬਾਜ ਅੱਖ ਸ਼ਹਿਰ ਅਤੇ ਪਿੰਡਾਂ ਵਿੱ ਚ ਚੌਵੀ ਘੰਟੇ ਸੁਰੱਖਿਆ ਅਤੇ ਤੇਜ਼ ਐਮਰਜੈਂਸੀ ਪ੍ਰਤੀਕਿਰਿਆ ਨੂੰ ਵਧਾਉਣਾ ਵਿੱਚ ਕਾਰਗਰ ਸਿੱਧ ਹੋਵੇਗੀ 112 ਐਮਰਜੈਂਸੀ ਸੇਵਾ ਅਤੇ “ਨਿਗਰਾਨੀ 24X7”ਪ੍ਜੈਕਟ ਡਾ ਪੱਲਵੀ ਪ੍ਰੋਜੈਕਟ ਦਾ ਉਦੇਸ਼ ਜ਼ਿਲ੍ਹੇ ਦੇ ਨਾਗਰਿਕ ਨੂੰ ਮੁਸੀਬਤ ਦੀ ਸਥਿਤੀ ਸਮੇਂ ਤੁਰੰਤ ਸਹਾਇਤਾ ਉਪਲਬਧ ਕਰਵਾਉਣਾ- ਐਸ.ਐਸ.ਪੀ

ਨਸ਼ਾ ਤਸਕਰਾਂ ਤੇ ਕਾਰਵਾਈ ਕਰਦੇ ਹੋਏ 02 ਦੋਸ਼ੀਆ ਨੂੰ 50 ਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ

ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ ਕੈਂਪ ਐਟ ਫੇਸ-7 ਮੋਹਾਲੀ ਦੀ ਟੀਮ ਵਲੋਂ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 02 ਦੋਸ਼ੀਆ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਰ ਨੰਬਰੀ PB-13-AR-1109 ਮਾਰਕਾ ਇੰਨੋਵਾ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।

ਸੜਕਾਂ ’ਤੇ ਰਹਿੰਦੇ ਬੇਸਹਾਰਾ ਲੋਕਾਂ ਨੂੰ ਰੈਣ ਬਸੇਰੇ ’ਚ ਪਹੁੰਚਾਇਆ

ਪਟਿਆਲਾ ਦੀਆਂ ਸੜਕਾਂ ’ਤੇ ਰਹਿੰਦੇ ਬੇਸਹਾਰਾ ਲੋਕਾਂ ਨੂੰ ਅੱਜ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ, ਨਗਰ ਨਿਗਮ, ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਦੀ ਸਾਂਝੀ ਟੀਮ ਵੱਲੋਂ ਪਟਿਆਲਾ ਦੇ ਵੱਖ ਵੱਖ ਇਲਾਕਿਆਂ ਵਿੱਚ ਰੇਡ ਕਰਕੇ ਰੈਣ ਬਸੇਰੇ ’ਚ ਪਹੁੰਚਾਇਆ ਗਿਆ।

ਐਸਐਸਪੀ ਨੇ ਮਲੇਰਕੋਟਲਾ ਦੇ ਪੱਤਰਕਾਰਾਂ ਨਾਲ ਕੀਤੀ ਪਹਿਲੀ ਸ਼ੁਰੂਆਤੀ ਮੀਟਿੰਗ

ਅਪਰਾਧ ਨਾਲ ਨਜਿੱਠਣ ਅਤੇ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਲਈ ਫੈਸਲਾਕੁੰਨ ਕਦਮ ਚੁੱਕਦਿਆਂ ਮਾਲੇਰਕੋਟਲਾ ਦੇ ਨਵ-ਨਿਯੁਕਤ ਸੀਨੀਅਰ ਪੁਲਿਸ ਕਪਤਾਨ (ਐੱਸ.ਐੱਸ.ਪੀ.) ਹਰਕਮਲ ਪ੍ਰੀਤ ਸਿੰਘ ਖੱਖ ਨੇ ਅੱਜ ਮੀਡੀਆ ਨਾਲ ਆਪਣੀ ਪਹਿਲੀ ਸ਼ੁਰੂਆਤੀ ਮੀਟਿੰਗ ਕੀਤੀ।

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨਾ ਸਾੜਨ ਲਈ ਪ੍ਰੇਰਿਆ

ਨਵੰਬਰ ਜ਼ਿਲ੍ਹੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ  ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਪਰਾਲੀ ਸਾੜਨ ਨੂੰ ਤੁਰੰਤ ਰੋਕਣ ਲਈ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਡਾ ਪੱਲਵੀ ਅਤੇ ਐਸ ਐਸ ਪੀ ਸ੍ਰੀ ਗੁਰਸ਼ਰਨਦੀਪ ਸਿੰਘ ਗਰੇਵਾਲ ਵੱਲੋਂ ਮਾਲੇਰਕੋਟਲਾ ਸਬ ਡਵੀਜ਼ਨ ਅਧੀਨ ਪੈਦੇ ਸਰਕਲ ਸੰਦੌੜ ਦੇ ਪਿੰਡ ਹੱਥਨ,ਬੁਰਜ,ਸੱਦੋਪੁਰ,ਮੁਬਾਰਕਪੁਰ ਚੁੰਘਾ ਆਦਿ ਸਮੇਤ ਹੋਰ ਵੱਖ ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਨੂੰ ਪਰਾਲੀ ਨਾ ਸਾੜਨ ਸਬੰਧੀ ਪ੍ਰੇਰਿਆ।

ਭੱਠਿਆਂ 'ਚ ਕੋਲੇ ਦੇ ਨਾਲ ਬਲੇਗੀ ਪਰਾਲੀ, ਬਦਨਪੁਰ ਦਾ ਭੱਠਾ ਬਣਿਆ ਮਿਸਾਲ

ਡੀ.ਸੀ. ਵੱਲੋਂ ਪਰਾਲੀ ਦੇ ਬਾਇਓਮਾਸ ਪੈਲੇਟਸ ਵਰਤਣ ਵਾਲੇ ਬਦਨਪੁਰ ਇੱਟਾਂ ਦੇ ਭੱਠੇ ਦਾ ਦੌਰਾ

ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕਰਨ ਲਈ ਬਿਜਲੀ ਮੰਤਰੀ ਵੱਲੋਂ ਕੇਂਦਰ ਤੋਂ ਵੀ.ਜੀ.ਐਫ ਦੀ ਮੰਗ

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਸਰਕਾਰ ਤੋਂ ਪੰਜਾਬ ਲਈ ਵਾਇਬਲ ਗੈਪ ਫੰਡਿੰਗ (ਵੀ.ਜੀ.ਐਫ) ਦੀ ਮੰਗ ਕੀਤੀ ਹੈ ਤਾਂ ਜੋ ਝੋਨੇ ਦੀ ਪਰਾਲੀ ਦੀ ਵਰਤੋਂ ਕਰਕੇ ਬਿਜਲੀ ਪੈਦਾ ਕਰਨ ਵਾਲੇ ਬਾਇਓਮਾਸ ਪਾਵਰ ਪਲਾਂਟਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ ਸੂਬੇ ਅੰਦਰ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ।

ਸੁਨਾਮ ਚ, ਪੁਲਿਸ ਨੇ ਕੀਤਾ ਫਲੈਗ ਮਾਰਚ

ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਸੁਰੱਖਿਆਤਮਕ ਮਾਹੌਲ ਦੇਣ ਦੇ ਮੱਦੇਨਜ਼ਰ ਸੋਮਵਾਰ ਨੂੰ ਸੁਨਾਮ ਵਿਖੇ ਡੀਐਸਪੀ ਭਰਪੂਰ ਸਿੰਘ ਦੀ ਅਗਵਾਈ ਹੇਠ ਸ਼ਹਿਰ ਅੰਦਰ ਫਲੈਗ ਮਾਰਚ ਕੀਤਾ ਗਿਆ। 

ਪਾਸਪੋਰਟ ਤਸਦੀਕ ਕਰਵਾ ਕੇ ਪਰਤ ਰਹੀ ਮਹਿਲਾ ਨਾਲ ਵਾਪਰਿਆ ਹਾਦਸਾ

ਬਟਾਲਾ ਨੇੜੇ ਮਹਿਤਾ-ਘੁਮਾਣ ਮੁੱਖ ਮਾਰਗ ‘ਤੇ‌ ਦੇਰ ਸ਼ਾਮ ਇੱਕ ਦਰਦਨਾਕ ਹਾਦਸਾ ਵਾਪਰਿਆ। ਜਿੱਥੇ ਤੇਜ਼ ਰਫਤਾਰ ਕਾਰਨ ਵਾਪਰੇ ਇਸ ਸੜਕ ਹਾਦਸੇ ਵਿੱਚ ਇੱਕ ਮਹਿਲਾ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ । ਦਰਅਸਲ, ਤੇਜ਼ ਰਫ਼ਤਾਰ ਸਵਿਫਟ ਗੱਡੀ ਅਤੇ ਐਕਟਿਵਾ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਇੰਨਾ ਜ਼ਬਰਦਸਤ ਸੀ ਕਿ ਐਕਟਿਵਾ ਸਵਾਰ ਮਹਿਲਾ ਦੀ ਮੌਕੇ ‘ਤੇ ਹੀ ਦਰਦਨਾਕ ਮੌਤ ਹੋ ਗਈ।

ਉਪਰੇਸ਼ਨ ਸੀਲ-3: ਐਸ.ਐਸ.ਪੀ. ਵਰੁਣ ਸ਼ਰਮਾ ਵੱਲੋਂ ਜ਼ਿਲ੍ਹੇ 'ਚ ਗਵਾਂਢੀ ਸੂਬਿਆਂ ਨਾਲ ਲੱਗਦੀਆਂ ਹੱਦਾਂ 'ਤੇ ਨਾਕਾਬੰਦੀ ਦੀ ਅਗਵਾਈ

ਪੰਜਾਬ ਪੁਲਿਸ ਵੱਲੋਂ ਚਲਾਏ ਗਏ 'ਉਪਰੇਸ਼ਨ ਸੀਲ-3' ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ਅੰਦਰ ਗੁਆਂਢੀ ਸੂਬੇ ਨਾਲ ਲੱਗਦੀਆਂ ਹੱਦਾਂ 'ਤੇ 8 ਥਾਵਾਂ ਵਿਖੇ ਅੱਜ ਅੰਤਰਰਾਜੀ ਨਾਕਾਬੰਦੀ ਕਰਕੇ ਕਾਰਾਂ, ਗੱਡੀਆਂ ਤੇ ਹੋਰ ਸਾਧਨਾਂ ਰਾਹੀਂ ਪੰਜਾਬ ਆਉਣ ਵਾਲਿਆਂ 'ਤੇ ਤਿੱਖੀ ਨਜ਼ਰ ਰੱਖੀ। ਐਸ.ਐਸ.ਪੀ. ਵਰੁਣ ਸ਼ਰਮਾ ਨੇ ਅੰਤਰਰਾਜੀ ਨਾਕਾਬੰਦੀ ਦੀ ਅਗਵਾਈ ਕਰਦਿਆਂ ਕਿਹਾ ਕਿ ਪਟਿਆਲਾ ਪੁਲਿਸ ਪੂਰੀ ਮੁਸਤੈਦੀ ਨਾਲ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ।

ਓਪਰੇਸ਼ਨ ਸਤਰਕ: ਪੰਜਾਬ ਦੀਆਂ 26 ਜੇਲ੍ਹਾਂ ਦੀ ਇੱਕੋ ਸਮੇਂ ਅਚਨਚੇਤ ਚੈਕਿੰਗ-ਅਰਪਿਤ ਸ਼ੁਕਲਾ

ਪੰਜਾਬ ਦੀਆਂ 26 ਜੇਲ੍ਹਾਂ ਵਿੱਚ ਅੱਜ ਇੱਕੋ ਸਮੇਂ ਪੰਜਾਬ ਪੁਲਿਸ ਵੱਲੋਂ ਜੇਲ੍ਹ ਵਿਭਾਗ ਨਾਲ ਮਿਲਕੇ ਸਾਂਝੀ ਕਾਰਵਾਈ ਕਰਦਿਆਂ ਓਪਰੇਸ਼ਨ ਸਤਰਕ ਚਲਾਇਆ ਗਿਆ। ਪਟਿਆਲਾ ਦੀ ਕੇਂਦਰੀ ਜੇਲ੍ਹ ਵਿਖੇ ਓਪਰੇਸ਼ਨ ਸਤਰਕ ਦੀ ਅਗਵਾਈ ਪੰਜਾਬ ਦੇ ਸਪੈਸ਼ਲ ਡੀ.ਜੀ.ਪੀ. ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਤੇ ਏ.ਡੀ.ਜੀ.ਪੀ. ਜੇਲ੍ਹਾਂ ਅਰੁਣਪਾਲ ਸਿੰਘ ਨੇ ਕੀਤੀ।

ਮੋਹਾਲੀ ਪੁਲਿਸ ਨੇ ਟ੍ਰਾਈਸਿਟੀ ਵਿੱਚ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦਾ ਕੀਤਾ ਪਰਦਾਫਾਸ਼

ਸ੍ਰੀ ਵਿਵੇਕ ਸ਼ੀਲ ਸੋਨੀ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ, ਐਸ.ਏ.ਐਸ ਨਗਰ ਨੇ ਪ੍ਰੈਸ ਨੋਟ ਰਾਹੀਂ ਦੱਸਿਆ ਕਿ ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ/ਗੈਂਗਸਟਰਾ ਵਿਰੋਧੀ ਮੁਹਿੰਮ ਤਹਿਤ ਮੋਹਾਲੀ ਪੁਲਿਸ ਨੂੰ ਟ੍ਰਾਈਸਿਟੀ ਵਿੱਚ ਵੱਡੀ ਸਫਲਤਾ ਹਾਸਲ ਹੋਈ ਹੈ।

ਮੁੱਖ ਮੰਤਰੀ ਨੇ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਲਈ ਕਰਵਾਈ ਰੈਲੀ ਦੌਰਾਨ 15,000 ਤੋਂ ਵੱਧ ਸਾਈਕਲ ਸਵਾਰਾਂ ਦੀ ਕੀਤੀ ਅਗਵਾਈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ 15,000 ਤੋਂ ਵੱਧ ਸਾਈਕਲ ਸਵਾਰਾਂ ਦੀ ਅਗਵਾਈ ਕਰਦਿਆਂ ਸਥਾਨਕ ਜੀਜੀਐਸ ਸਕੂਲ ਦੇ ਗਰਾਊਂਡ ਤੋਂ ਇੱਕ ਵਿਸ਼ਾਲ ਨਸ਼ਾ ਵਿਰੋਧੀ ਜਾਗਰੂਕਤਾ ਸਾਈਕਲ ਰੈਲੀ ਕੀਤੀ। ਰੈਲੀ ਨੂੰ ਝੰਡੀ ਦਿਖਾ ਕੇ ਰਵਾਨਾ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੰਗਰੂਰ ਕ੍ਰਾਂਤੀਕਾਰੀਆਂ ਦੀ ਧਰਤੀ ਹੈ ਅਤੇ ਅੱਜ ਇੱਕ ਵਾਰ ਫਿਰ ਸੰਗਰੂਰ ਦੇ ਲੋਕ ਇੱਕ ਨੇਕ ਕੰਮ ਲਈ ਇਕੱਠੇ ਹੋਏ ਹਨ।

ਐਸ.ਐਸ.ਪੀ. ਡਾ. ਸੰਦੀਪ ਗਰਗ ਨੂੰ ਨਿੱਘੀ ਵਿਦਾਇਗੀ

 ਪਟਿਆਲਾ ਦੇ ਐਸ.ਐਸ.ਪੀ. ਡਾ. ਸੰਦੀਪ ਗਰਗ ਦਾ ਤਬਾਦਲਾ ਹੋਣ 'ਤੇ ਡਵੀਜ਼ਨਲ ਕਮਿਸ਼ਨਰ ਚੰਦਰ ਗੈਂਦ ਨੇ ਆਪਣੇ ਦਫ਼ਤਰ ਵਿਖੇ ਡਾ. ਸੰਦੀਪ ਗਰਗ ਦਾ ਸਨਮਾਨ ਕਰਕੇ ਨਿੱਘੀ ਵਿਦਾਈ ਦਿੱਤੀ।

ਡਾ. ਨਾਨਕ ਸਿੰਘ ਨੇ ਪਟਿਆਲਾ ਦੇ ਨਵੇਂ ਐਸ.ਐਸ.ਪੀ. ਵਜੋਂ ਅਹੁਦਾ ਸੰਭਾਲਿਆ

ਪੰਜਾਬ ਸਰਕਾਰ ਵੱਲੋਂ ਪਟਿਆਲਾ ਵਿਖੇ ਨਵੇਂ ਐਸ.ਐਸ.ਪੀ. ਵਜੋਂ ਤਾਇਨਾਤ ਕੀਤੇ ਗਏ 2011 ਬੈਚ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਡਾ. ਨਾਨਕ ਸਿੰਘ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ। 

ਪਟਿਆਲਾ ਪੁਲਿਸ ਵੱਲੋ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ-ਐਸ.ਐਸ.ਪੀ.

ਪਟਿਆਲਾ ਦੇ ਐਸ.ਐਸ.ਪੀ. ਸ. ਹਰਚਰਨ ਸਿੰਘ ਭੁੱਲਰ ਦੱਸਿਆ ਹੈ ਕਿ ਸਮਾਜ ਵਿਰੋਧੀ ਤੇ ਮਾੜੇ ਅਨਸਰਾਂ ਵਿਰੁੱਧ ਪਟਿਆਲਾ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਨੂੰ ਇਹ ਕਾਮਯਾਬੀ ਉਸ ਸਮੇਂ ਮਿਲੀ ਜਦੋਂ ਐਸ.ਪੀ. ਜਾਂਚ ਡਾ. ਮਹਿਤਾਬ ਸਿੰਘ, ਆਈ.ਪੀ.ਐੱਸ, ਕਪਤਾਨ ਪੁਲਿਸ, ਡੀ.ਐਸ.ਪੀ. ਜਾਂਚ ਅਜੈਪਾਲ ਸਿੰਘ ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ ਪਟਿਆਲਾ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ 'ਚ ਪਟਿਆਲਾ ਸ਼ਹਿਰ ਵਿੱਚ ਸੜਕਾਂ ਅਤੇ ਬਜਾਰਾਂ 'ਚ ਪੈਦਲ ਜਾਂ ਸਕੂਟੀ, ਮੋਟਰਸਾਇਕਲ 'ਤੇ ਸਵਾਰ ਹੋਕੇ ਜਾਂਦੀਆਂ ਔਂਰਤਾਂ ਅਤੇ ਮਰਦਾਂ ਤੋਂ ਮੋਬਾਇਲ ਅਤੇ ਪਰਸ ਆਦਿ ਦੀ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ ਕੀਤੇ ਗਏ।

ਪੰਜਾਬ ਦੇ ਨਵੇਂ ਬਣੇ 23ਵੇਂ ਜ਼ਿਲ੍ਹੇ ਮਾਲੇਰਕੋਟਲਾ ਦੀ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ ਨੇ ਕੀਤੇ ਵੱਡੀ ਈਦਗਾਹ ਦਾ ਦੌਰਾ

(Punjabi News) ਪੰਜਾਬ ਦੇ ਇਤਿਹਾਸਕ ਸ਼ਹਿਰ ਨਵੇਂ ਬਣੇ ਜ਼ਿਲ੍ਹਾ ਮਾਲੇਰਕੋਟਲਾ ਦੀ ਪਹਿਲੀ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮ੍ਰਿਤ ਕੌਰ ਗਿੱਲ ਅਤੇ ਐਸ.ਐਸ.ਪੀ ਮੈਡਮ ਕੰਵਰਦੀਪ ਕੌਰ ਦੇ ਸਨਮਾਨ 'ਚ ਸਥਾਨਕ ਵੱਡੀ ਈਦਗਾਹ ਪ੍ਰਬੰਧਕ ਕਮੇਟੀ ਵੱਲੋਂ ਵੱਡੀ ਈਦਗਾਹ ਵਿਖੇ ਇੱਕ ਸਾਦੇ ਸਮਗਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਉਕਤ ਦੋਵੇਂ ਜਿਲ੍ਹਾ ਅਧਿਕਾਰੀਆਂ ਤੋਂ ਇਲਾਵਾ ਸਥਾਨਕ ਐਸ.ਡੀ.ਐਮ ਸ਼੍ਰੀ ਟੀ.ਬੈਨਿਥ (ਆਈ.ਏ.ਐਸ), ਲਤੀਫ ਅਹਿਮਦ ਥਿੰਦ ਐਸ.ਡੀ.ਐਮ ਧੂਰੀ, ਤਹਿਸੀਲਦਾਰ ਬਾਦਲਦੀਨ, ਹਜ਼ਰਤ ਮੌਲਾਨਾ ਮੁਫਤੀ ਇਰਤਕਾ ਉਲ ਹਸਨ ਕਾਂਧਲਵੀ ਮੁਫਤੀ ਏ ਆਜ਼ਮ ਪੰਜਾਬ, ਸਿਰਾਜ

ਕੰਵਰਦੀਪ ਕੌਰ ਮਲੇਰਕੋਟਲਾ ਦੀ ਪਹਿਲੀ ਐਸਐਸਪੀ ਬਣੀ

ਨਵੇਂ ਬਣੇ ਜ਼ਿਲ੍ਹੇ ਮਲੇਰਕੋਟਲਾ ਵਿਚ ਪਹਿਲੀ ਵੱਡੀ ਸਰਕਾਰੀ ਨਿਯੁਕਤੀ ਕਰ ਦਿਤੀ ਗਈ ਹੈ। ਕੰਵਰਦੀਪ ਕੌਰ ਨੂੰ ਮਲੇਰਕੋਟਲਾ ਜ਼ਿਲ੍ਹੇ ਦੀ ਪਹਿਲੀ ਐਸ.ਐਸ.ਪੀ. ਨਿਯੁਕਤ ਕੀਤਾ ਗਿਆ ਹੈ। ਉਹ 2013 ਬੈਚ ਦੀ ਆਈਪੀਐਸ ਅਧਿਕਾਰੀ ਹਨ। ਇਸ ਸਮੇਂ ਉਹ ਐਸਐਸਪੀ ਕਪੂਰਥਲਾ ਵਜੋਂ ਤਾਇਨਾਤ ਹੈ।

ਕਾਂਗਰਸ ਪ੍ਰਧਾਨ ਦੀ ਚੋਣ ਮੁਲਤਵੀ

ਦੇਸ਼ ਵਿੱਚ ਕਰੋਨਾ ਦੀ ਦੂਜੀ ਲਹਿਰ ਦੇ ਪ੍ਰਕੋਪ ਨੂੰ ਦੇਖਦਿਆਂ ਕਾਂਗਰਸ ਨੇ ਪ੍ਰਧਾਨ ਦੀ ਚੋਣ ਦੇ ਅਮਲ ਨੂੰ ਇਕ ਵਾਰ ਟਾਲ ਦਿੱਤਾ ਹੈ। ਪ੍ਰਾਪਤ ਹੋਈਆਂ ਜਾਣਕਾਰੀਆਂ ਮੁਤਾਬਕ 23 ਜੂਨ ਨੂੰ ਚੋਣ ਕਰਵਾਉਣ ਲਈ ਪ੍ਰਸਤਾਵ ਰਖਿਆ ਗਿਆ ਪਰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੌਤ ਨੇ ਕਰੋਨਾ ਕਾਰਨ ਬਣੇ ਹੋਏ ਹਾਲਤਾਂ ਦਾ ਹਵਾਲਾ ਦਿੰਦਿਆਂ ਕਿਹਾ ਕਿ ਅਜਿਹੇ ਵਿੱਚ ਚੋਣ ਕਰਵਾਉਣ ਠੀਕ ਨਹੀਂ ਹੋਵੇਗੀ। ਇਸ ਤੋਂ ਇਲਾਵਾ ਗੁਲਾਮ ਨਬੀ ਆਜ਼ਾਦ, ਆਨੰਦ ਸ਼ਰਮਾ ਵਰਗੇ ਨੇਤਾਵਾਂ ਨੇ ਵੀ ਗਹਿਲੋਤ ਦਾ ਸਮਰਥਨ ਕੀਤਾ ਹੈ।

ਅੰਮ੍ਰਿਤਸਰ ਪੁਲਿਸ(ਦਿਹਾਤੀ ) ਵਲੋਂ ਰਾਵੀ ਦਰਿਆ ਕੰਢੇ ਚੱਲ ਰਹੀ ਵੱਡੇ ਪੱਧਰ ਦੀ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਸਖ਼ਤ ਕਾਰਵਾਈ

ਗੈਰਕਨੂੰਨੀ ਮਾਈਨਿੰਗ ਵਿਰੁੱਧ ਨਵੇਂ ਬਣੇ ਇਨਫੋਰਸਮੈਂਟ ਡਾਇਰੈਕਟੋਰੇਟ, ਮਾਈਨਿੰਗ ਵਲੋਂ ਵਿੱਢੀ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ (ਦਿਹਾਤੀ) ਨੇ ਜਿ਼ਲ੍ਹੇ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਨੂੰ ਠੱਲ੍ਹ ਪਾਉਣ ਲਈ ਇੱਕ ਵੱਡੀ ਸਖ਼ਤ ਕਾਰਵਾਈ ਕੀਤੀ ਹੈ।

ਸੀ.ਆਈ.ਏ. ਸਟਾਫ਼ ਮੋਹਾਲੀ ਵੱਲੋਂ 260 ਗ੍ਰਾਮ ਹੈਰੋਇਨ ਸਣੇ ਦੋ ਕਾਬੂ

ਸੀ.ਆਈ.ਸਟਾਫ ਦੀ ਪੁਲਿਸ ਪਾਰਟੀ ਵੱਲੋਂ ਦੋ ਨਸ਼ਾ ਤਸੱਕਰਾਂ ਮਨੋਜ ਸ਼ਰਮਾ ਅਤੇ ਐਸਵਰਿਆ ਨਾਗਪਾਲ ਨੂੰ 260 ਗ੍ਰਾਮ ਹੈਰੋਇੰਨ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ ਵੱਲੋਂ  ਪ੍ਰੈਸ ਨੋਟ ਰਾਹੀਂ ਦਿੱਤੀ ਗਈ।

ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਵਾਲਿਆਂ ਖਿਲਾਫ਼ 5 ਮੁੱਕਦਮੇ ਦਰਜ਼ - ਸਤਿੰਦਰ ਸਿੰਘ, ਐੱਸ.ਐੱਸ.ਪੀ

ਸ੍ਰੀ ਸਤਿੰਦਰ ਸਿੰਘ ਆਈ ਪੀ ਐਸ ਐੱਸ.ਐੱਸ.ਪੀ. ਜ਼ਿਲ੍ਹਾ ਐਸ.ਏ.ਐੱਸ ਨਗਰ ਨੇ ਇੱਕ ਪ੍ਰੈੱਸ ਨੋਟ ਰਾਹੀਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਭੋਲੇ ਭਾਲੇ ਨੌਜਵਾਨਾਂ ਨੂੰ ਨੌਕਰੀ ਲਗਵਾਉਣ ਦਾ ਝਾਂਸਾ ਦੇ ਕੇ ਪੈਸੇ ਦੀ ਠੱਗੀ ਮਾਰਨ ਦੇ ਕਈ ਮਾਮਲੇ ਸਾਹਮਣੇ ਆਏ ਹਨ। ਜਿਹਨਾਂ ’ਤੇ ਮੋਹਾਲੀ ਪੁਲਿਸ ਵਲੋਂ ਤੁਰੰਤ ਕਾਰਵਾਈ ਕੀਤੀ ਗਈ ਹੈ। ਇਸ ਸਬੰਧੀ ਮੋਹਾਲੀ ਜ਼ਿਲ੍ਹੇ ਅੰਦਰ ਥਾਣਾ ਫੇਜ਼-1, ਥਾਣਾ ਮਟੌਰ, ਥਾਣਾ ਸਿਟੀ ਖਰੜ, ਥਾਣਾ ਹੰਡੇਸਰਾ ਅਤੇ ਥਾਣਾ ਢਕੋਲੀ ਵਿੱਚ ਵੱਖ- ਵੱਖ-ਦੋਸ਼ੀਆਂ ਦੇ ਬਰਖਿਲਾਫ 5 ਮੁਕੱਦਮੇ ਦਰਜ ਕੀਤੇ ਜਾ ਚੁੱਕੇ ਹਨ। 

ਐਸ.ਸੀ. ਕਮਿਸ਼ਨ ਵਲੋਂ ਦਲਿਤ ਵਿਅਕਤੀ ਨੂੰ ਪਿੰਡੋਂ ਬਾਹਰ ਕੱਢਣ ਦੇ ਮਾਮਲੇ ਵਿੱਚ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਬਠਿੰਡਾ ਨੂੰ ਕਾਰਵਾਈ ਦੇ ਹੁਕਮ

ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਬਠਿੰਡਾ ਜ਼ਿਲੇ ਦੇ ਪਿੰਡ ਵਿਰਕ ਕਲਾਂ ਦੇ ਰਾਮ ਸਿੰਘ ਪੁੱਤਰ ਲਾਲ ਸਿੰਘ ਦੀ ਸ਼ਿਕਾਇਤ ’ਤੇ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਬਠਿੰਡਾ ਅਤੇ ਐਸ.ਐਸ.ਪੀ. ਬਠਿੰਡਾ ਹੁਕਮ ਕੀਤੇ ਹਨ ਕਿ ਪਿੰਡ ਦੀ ਗ੍ਰਾਮ ਸਭਾ ਵਲੋਂ ਸ਼ਿਕਾਇਤਕਰਤਾ ਵਿਰੁੱਧ ਕੀਤੀ ਗਈ ਗ਼ੈਰ-ਸੰਵਿਧਾਨਕ ਕਾਰਵਾਈ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਰਾਮ ਸਿੰਘ ਦਾ ਉਸਦੇ ਘਰ ਵਿੱਚ ਮੁੜ ਵਸੇਬਾ ਕਰਵਾਇਆ ਜਾਵੇ।

ਪਟਿਆਲਾ ਪੁਲਿਸ (Patiala Police) ਦੀ ਨਸ਼ਿਆਂ ਖ਼ਿਲਾਫ਼ (Against Drugs) ਸਮਾਜਿਕ ਲੜਾਈ ਨੂੰ ਮਿਲੀ ਵੱਡੀ ਸਫ਼ਲਤਾ

ਪਟਿਆਲਾ : ਨਸ਼ਿਆਂ ਵਿਰੁੱਧ ਪਟਿਆਲਾ ਪੁਲਿਸ (Patiala Police) ਦੀ ਸਮਾਜਿਕ ਲੜਾਈ ਦੀ ਨਿਵੇਕਲੀ ਪਹਿਲਕਦਮੀ ਨੂੰ ਵੱਡੀ ਸਫ਼ਲਤਾ ਮਿਲੀ ਹੈ। ਲੋਕਾਂ ਦੀ ਸ਼ਮੂਲੀਅਤ ਨਾਲ ਕੀਤੀ ਗਈ ਇਸ ਪਹਿਲਕਦਮੀ ਸਦਕਾ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਅਤੇ ਸ਼ਹਿਰਾਂ ਦੀਆਂ ਵਾਰਡਾਂ ਵਿਖੇ ਨਸ਼ਾ ਤਸਕਰਾਂ ਦੇ ਜਮਾਨਤੀ ਬਾਂਡ ਭਰਨ ਤੋਂ ਪਾਸਾ ਵੱਟਣ ਦੇ ਮਤੇ ਪਾਸ ਕੀਤੇ ਗਏ ਹਨ। ਜ਼ਿਲ੍ਹਾ ਪੁਲਿਸ ਵੱਲੋਂ ਦਿੱਤੇ ਗਏ ਸੱਦੇ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਹਰੇਕ ਪੰਚਾਇਤ ਅਤੇ ਵਾਰਡਾਂ 'ਚ ਨਸ਼ਿਆਂ ਦੀ ਬੁਰਾਈ ਖ਼ਿਲਾਫ਼ ਮਤੇ ਪਾਸ ਕਰਦਿਆਂ ਨਸ਼ਾ ਤਸਕਰਾਂ ਦੀ ਕਿਸੇ ਵੀ ਤਰ੍ਹਾਂ ਦੀ ਮਦਦ ਕਰਨ ਤੋਂ ਪਾਸਾ ਵੱਟਣ ਦਾ ਅਹਿਦ ਲਿਆ ਗਿਆ ਹੈ।