ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਸਰਕਾਰ ਵੱਲੋਂ ਬਣਾਏ ਜਾ ਰਹੇ ਕਾਨੂੰਨ ਸਬੰਧੀ ਵਿਚਾਰ ਕਰਨ ਵਾਸਤੇ ਭਲਕੇ 6 ਅਪ੍ਰੈਲ ਨੂੰ ਬੁਲਾਈ ਗਈ ਪੰਥਕ ਇਕੱਤਰਤਾ ਵਿੱਚ ਸਮੂਹ ਜਥੇਬੰਦੀਆਂ ਦੇ ਆਗੂਆਂ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸਵੇਰੇ 11 ਵਜੇ ਆਰੰਭ ਹੋਵੇਗੀ।