ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕੈਨੇਡਾ ਵਿੱਚ ਵਰਕ ਪਰਮਿਟ ਸਬੰਧੀ ਦਰਪੇਸ਼ ਮੁਸ਼ਕਲਾਂ ਦਾ ਸਾਹਮਣਾ ਕਰ ਰਹੇ ਪੰਜਾਬੀ ਵਿਦਿਆਰਥੀਆਂ ਦੇ ਮਾਮਲੇ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਪੰਜਾਬ ਸਰਕਾਰ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਹਰ ਸੰਭਵ ਯਤਨ ਕਰ ਰਹੀ ਹੈ।