Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

SahibzadaAjitSinghNagarNews

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਈ ਬੀਮਾਰੀਆਂ ਦਾ ਮਿਆਰੀ ਇਲਾਜ ਸਰਕਾਰੀ ਹਸਪਤਾਲਾਂ ਵਿਚ ਹੀ ਉਪਲਭਧ : ਸਿਵਲ ਸਰਜਨ

ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਦਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿਚ ਕਈ ਬੀਮਾਰੀਆਂ ਦਾ ਬਿਲਕੁਲ ਮੁਫ਼ਤ ਡਾਕਟਰੀ ਇਲਾਜ ਕੀਤਾ ਜਾ ਰਿਹਾ ਹੈ l

ਮੇਜਰ ਗੁਰਚਰਨ ਸਿੰਘ ਵੱਲੋਂ ਘੋਲੂਮਾਜਰਾ ਸਕੂਲ ਵਿੱਚ ਸਮਾਰਟ ਕਲਾਸਰੂਮ ਦਾ ਉਦਘਾਟਨ

ਪਿੰਡ ਘੋਲੂਮਾਜਰਾ ਵਿਖੇ ਆਪ ਸਰਕਾਰ ਵੱਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਦੇ ਦੂਜੇ ਪੜਾਅ ਦੌਰਾਨ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਘੋਲੂਮਾਜਰਾ ਵਿੱਚ 9 ਲੱਖ 55 ਹਜ਼ਾਰ ਰੁਪਏ ਦੀ ਲਾਗਤ ਨਾਲ਼ ਬਣਾਏ ਗਏ ਸਮਾਰਟ ਕਲਾਸ ਰੂਮ ਦਾ ਉਦਘਾਟਨ ਕੀਤਾ ਗਿਆ।

ਸਿਵਲ ਸਰਜਨ ਨੇ ਵਿਦਿਆਰਥੀਆਂ ਨੂੰ ਪੜ੍ਹਾਇਆ ਮਲੇਰੀਆ ਦਾ ਪਾਠ

ਵਿਸ਼ਵ ਮਲੇਰੀਆ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਸਿਹਤ ਵਿਭਾਗ ਵਲੋਂ ਨੇੜਲੇ ਪਿੰਡ ਬਹਿਲੋਲਪੁਰ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਜਾਗਰੂਕਤਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਿਵਲ ਸਰਜਨ ਡਾ. ਸੰਗੀਤਾ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਖਰੜ ਦੇ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ; ਟ੍ਰੈਫਿਕ ਨਿਯਮਾਂ ਦੀ ਪਾਲਣਾ ਲਈ ਅਪੀਲ

ਜ਼ਿਲ੍ਹਾ ਪੁਲਿਸ ਐਸ.ਏ.ਐਸ. ਨਗਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਖਰੜ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਸੈਮੀਨਾਰ ਸੀਨੀਅਰ ਕਪਤਾਨ ਪੁਲਿਸ ਸ੍ਰੀ ਹਰਮਨਦੀਪ ਸਿੰਘ ਹਾਂਸ ਅਤੇ ਕਪਤਾਨ ਪੁਲਿਸ ਟ੍ਰੈਫਿਕ ਸ੍ਰੀ ਨਵਨੀਤ ਸਿੰਘ ਮਾਹਲ ਦੇ ਦਿਸ਼ਾ-ਨਿਰਦੇਸ਼ਾਂ ਹੇਠ ਉਪ ਕਪਤਾਨ ਪੁਲਿਸ ਟ੍ਰੈਫਿਕ ਸ. ਕਰਨੈਲ ਸਿੰਘ ਵੱਲੋਂ ਕਰਵਾਇਆ ਗਿਆ।

ਸਿਹਤ ਵਿਭਾਗ ਵਲੋਂ ਸੰਭਾਵੀ ਲੂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

ਇੰਡਸਟਰੀਅਲ ਏਰੀਆ ਫੇਸ 8 ਵਿੱਚੋਂ ਗਹਿਣੇ ਲੁੱਟਣ ਵਾਲੇ ਗ੍ਰਿਫਤਾਰ

ਥਾਣਾ ਫੇਸ-1, ਮੋਹਾਲੀ ਪੁਲਿਸ ਨੂੰ ਉਸ ਵੇਲੇ ਬਹੁਤ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਟੀਮ ਵੱਲੋਂ, ਮਿਤੀ 8-4-2026 ਨੂੰ ਪਲਾਟ ਨੰ. ਐਫ-19 ਇੰਡ.ਏਰੀਆ ਫੇਸ-8 ਸੈਕਟਰ 72 ਮੋਹਾਲੀ ਦੀ ਵਰਕਸ਼ਾਪ ਕੁੰਦਨ ਲਾਇਟਸ ਤੇ ਗੋਲਡ ਜਿਊਲਰੀ ਪ੍ਰਾਈਵੇਟ ਲਿਮਟਿਡ ਵਿੱਚੋਂ ਆਰਟੀਫੀਸ਼ਲ ਡਿਸਪਲੇਅ ਗਹਿਣੇ (ਸੈਂਪਲ) ਅਤੇ ਕੁੱਝ ਚਾਂਦੀ ਦੇ ਗਹਿਣੇ ਵਜ਼ਨੀ ਕਰੀਬ 400-500 ਗ੍ਰਾਮ ਅਤੇ ਸੀ.ਸੀ.ਟੀ.ਵੀ ਕੈਮਰਿਆ ਵਾਲਾ ਡੀ.ਵੀ.ਆਰ ਲੁੱਟਣ ਵਾਲੇ 05 ਨਾ-ਮਲੂਮ ਵਿਅਕਤੀਆਂ ਵਿੱਚੋਂ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ।

ਮੋਬਾਇਲ ਫੋਨ ਤੇ ਜਾਅਲੀ ਲਿੰਕ ਭੇਜ ਕੇ ਫੋਨ ਹੈਕ ਕਰਨ ਵਾਲੇ ਦੋ ਮੁਲਜ਼ਮ ਗ੍ਰਿਫਤਾਰ

ਥਾਣਾ ਫੇਸ-1 ਮੋਹਾਲੀ ਪੁਲਿਸ ਨੂੰ ਉਸ ਵੇਲ਼ੇ ਬਹੁਤ ਵੱਡੀ ਸਫਲਤਾ ਮਿਲੀ ਜਦੋਂ ਪੁਲਿਸ ਟੀਮ ਵੱਲੋਂ ਮਿਤੀ 13-4-2026 ਨੂੰ ਐਚ.ਐਮ ਕ੍ਰਿਸਟਲ ਹੋਟਲ ਫੇਸ-1 ਮੋਹਾਲੀ ਤੇ ਸਾਹਿਲ ਜਗਦਾ ਪੁੱਤਰ ਸੰਜੀਵ ਕੁਮਾਰ ਵਾਸੀ ਏ-50 ਗਲੀ ਨੰ. 6 ਨਿਉ ਤਹਿਸੀਲਪੁਰਾ ਥਾਣਾ ਰਾਮਬਾਗ ਜਿਲਾ ਅਮ੍ਰਿੰਤਸਰ ਸਾਹਿਬ ਅਤੇ ਅਮਰ ਪੁੱਤਰ ਤਰਸੇਮ ਸਿੰਘ ਵਾਸੀ ਮਕਾਨ ਨੰ. ਸੀ-17 ਗੋਲਡਨ ਐਵੀਨਿਉ ਥਾਣਾ ਰਾਮਬਾਗ ਜਿਲਾ ਅਮ੍ਰਿੰਤਸਰ ਸਾਹਿਬ, ਜੋ ਲੋਕਾ ਦੇ ਮੋਬਾਇਲ ਫੋਨ ਤੇ ਜਾਅਲੀ ਲਿੰਕ ਭੇਜ ਕੇ ਉਹਨਾ ਦੇ ਮੋਬਾਇਲ ਫੋਨ ਹੈਕ ਕਰਕੇ ਪੈਸੇ ਕੱਢ ਲੈਦੇ ਸੀ ਜਾਂ ਉਹਨਾ ਪੈਸਿਆ ਦੀ ਆਨ ਲਾਇਨ ਵੈਬਸਾਇਟ ਤੇ ਸੋਪਿੰਗ ਕਰਕੇ ਫੋਨ ਖਰੀਦ ਕੇ ਅੱਗੇ ਸਸ਼ਤੇ ਰੇਟਾ ਤੇ ਵੇਚ ਦਿੰਦੇ ਸੀ, ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ।