ਰੋਟਰੀ ਕਲੱਬ ਸਮਾਣਾ ਸਿਟੀ ਵੱਲੋਂ ਐਸ.ਆਰ.ਐਸ. ਵਿਦਿਆਪੀਠ, ਸਮਾਣਾ ਵਿਖੇ ਭਾਰਤ ਦਾ 80ਵਾਂ ਆਜ਼ਾਦੀ ਦਿਵਸ ਗੌਰਵਮਈ ਝੰਡਾ ਲਹਿਰਾਉਣ ਸਮਾਰੋਹ ਨਾਲ ਦੇਸ਼ਭਗਤੀ ਅਤੇ ਰਾਸ਼ਟਰ ਮਾਣ ਦੀ ਭਾਵਨਾ ਨਾਲ ਮਨਾਇਆ ਗਿਆ।
ਸੈਂਟ ਥੈਰੇਸਾ ਕਾਨਵੈਂਟ ਸਕੂਲ, ਸਮਾਣਾ ਦੀ ਪ੍ਰਿੰਸੀਪਲ ਸਿਸਟਰ ਰੋਸ਼ਨੀ ਅਤੇ ਸਮੂਹ ਸਟਾਫ ਵੱਲੋਂ ਸਮਾਣਾ ਤੋਂ ਬੰਮਣਾ ਲਿੰਕ ਰੋਡ ਦੇ ਨਿਰਮਾਣ ਕਾਰਜ ਨੂੰ ਕਰਵਾਉਣ ਲਈ ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ।
ਹਲਕਾ ਸਮਾਣਾ ਦੇ ਵਿਕਾਸ ਨੂੰ ਹੋਰ ਗਤੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਪਿੰਡ ਦੋਦੜਾ ਵਿਖੇ 1.24 ਕਰੋੜ ਰੁਪਏ ਦੀ ਲਾਗਤ ਵਾਲੇ ਸੜਕੀ ਵਿਕਾਸ ਪ੍ਰੋਜੈਕਟ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਗਿਆ।
ਸਮਾਜ ਸੇਵੀ ਸੰਸਥਾ ਸ਼ਿਵ ਸ਼ੰਕਰ ਯੂਥ ਸੇਵਾ ਦਲ ਵੱਲੋਂ ਆਪਣੇ ਸਮਾਜ ਸੇਵੀ ਕਾਰਜਾਂ ਨੂੰ ਅੱਗੇ ਵਧਾਉਂਦੇ ਹੋਏ ਰਮੇਸ਼ ਗਰਗ ਦੀ ਸਰਪ੍ਰਸਤੀ ਹੇਠ ਰਾਮਲੀਲਾ ਵਿਖੇ ਤਰੋਦਸ਼ੀ ਦੇ ਮੌਕੇ ’ਤੇ 10ਵਾਂ ਸਲਾਈ ਮਸ਼ੀਨ ਵੰਡ ਸਮਾਰੋਹ ਕਰਵਾਇਆ ਗਿਆ।
ਸਮਾਜ ਸੇਵਾ ਦੀ ਭਾਵਨਾ ਨੂੰ ਅੱਗੇ ਵਧਾਉਂਦਿਆਂ ਬੈਰਾਗੀ ਵੈਲਫੇਅਰ ਬੋਰਡ ਸਮਾਣਾ ਦੀ ਚੇਅਰਮੈਨ ਅਤੇ ਕੌਂਸਲਰ ਕੋਮਲ ਮਹੰਤ ਵੱਲੋਂ ਸ਼ਹੀਦ ਫਲਾਈਟ ਲੈਫ਼ਟੀਨੈਂਟ ਮੋਹਿਤ ਗਰਗ ਇਨਵਾਇਰਮੈਂਟ ਪਾਰਕ ਵਿਖੇ ਸੈਰ ਕਰਨ ਆਉਂਦੇ ਲੋਕਾਂ ਅਤੇ ਸਫ਼ਾਈ ਸੇਵਕਾਂ ਦੀ ਮੰਗ ’ਤੇ ਠੰਢੇ ਪਾਣੀ ਵਾਲਾ ਵਾਟਰ ਕੂਲਰ ਭੇਟ ਕੀਤਾ ਗਿਆ।
ਇੱਕ ਅਹਿਮ ਮੀਟਿੰਗ ਦੌਰਾਨ ਪਾਸਟਰ ਗੁਰਚਰਨ ਸਿੰਘ ਰੇਤਗੜ੍ਹ ਦੇ ਗਲਬਾਤ ਕਰਦਿਆ ਦੱਸਿਆ ਕਿ ਦਾ ਓਪਨ ਡੋਰ ਚਰਚ ਖੋਜੇਵਾਲ ਦੀ ਬ੍ਰਾਂਚ ਵੇਅ ਆਫ ਫੇਥ ਚਰਚ ਰੇਤਗੜ੍ਹ ਵਿਖੇ ਆਉਣ ਵਾਲੀ 23 ਅਗਸਤ ਦਿਨ ਐਤਵਾਰ ਨੂੰ ਇੱਕ ਵੱਡੀ ਮੀਟਿੰਗ (ਪਿਆਰ ਦਾ ਸੁਨੇਹਾ ਪ੍ਰਾਥਨਾ ਸਮਾਗਮ)ਦਾ ਆਯੋਜਨ ਕੀਤਾ ਜਾ ਰਿਹਾ ਹੈ,
ਪਟਿਆਲਾ ਜ਼ਿਲ੍ਹੇ ਦੇ ਸ਼ੈਲਰ ਉਦਯੋਗ ਨਾਲ ਜੁੜੀਆਂ ਗੰਭੀਰ ਮੁਸ਼ਕਲਾਂ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਦੀਆਂ ਤਿਆਰੀਆਂ ਨੂੰ ਲੈ ਕੇ 'ਰਾਈਸ ਮਿੱਲਰਜ਼ ਐਸੋਸੀਏਸ਼ਨ' ਦੀ ਇੱਕ ਵਿਸ਼ੇਸ਼ ਮੀਟਿੰਗ ਅਰੁਸ਼ਾ ਪੈਲੇਸ, ਸਮਾਣਾ ਵਿਖੇ ਆਯੋਜਿਤ ਕੀਤੀ ਗਈ।
ਆਜ਼ਾਦੀ ਦਿਵਸ ਨੂੰ ਲੈ ਕੇ ਸਮਾਣਾ ਪੁਲਿਸ ਨੇ ਸੁਰੱਖਿਆ ਪ੍ਰਬੰਧਾਂ ਨੂੰ ਪੂਰੀ ਤਰ੍ਹਾਂ ਚਾਕ-ਚੌਬੰਦ ਕਰਨਾ ਸ਼ੁਰੂ ਕਰ ਦਿੱਤਾ ਹੈ। ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸਿਟੀ ਥਾਣਾ ਸਮਾਣਾ ਦੇ ਇੰਚਾਰਜ ਇੰਸਪੈਕਟਰ ਜਸਵਿੰਦਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ’ਤੇ ਨਾਕਾਬੰਦੀ ਕਰਕੇ ਆਉਣ-ਜਾਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ।
ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸਮਾਣਾ ਵਿਖੇ ਕਾਰੋਬਾਰੀ ਅਤੇ ਭਾਜਪਾ ਆਗੂ ਨੀਰਜ ਜਿੰਦਲ ਦੇ ਗ੍ਰਹਿ ਵਿਖੇ ਪਹੁੰਚੇ।
ਹਲਕਾ ਸਮਾਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਗੁਰਧਿਆਨ ਸਿੰਘ ਧਨੇਠਾ, ਸਾਬਕਾ ਜ਼ਿਲ੍ਹਾ ਪ੍ਰਧਾਨ ਯੂਥ ਅਕਾਲੀ ਦਲ ਅੰਮ੍ਰਿਤਸਰ ਪਟਿਆਲਾ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਆਗੂ ਅਤੇ ਵਰਕਰ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਏ।
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ।
ਵਾਤਾਵਰਣ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਡੀ.ਏ.ਵੀ. ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕਕਰਾਲਾ ਵਿਖੇ 'ਵਣ ਮਹੋਤਸਵ' ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ।
ਪੰਜਾਬ ਦੇ ਪੇਂਡੂ ਖੇਤਰਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਸਮੇਤ ਆਮ ਲੋਕਾਂ ਨੂੰ ਬਿਹਤਰ ਆਵਾਜਾਈ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦੇ ਪਿੰਡ ਨਮਾਦਾ ਅਤੇ ਗਾਜੇਵਾਸ ਵਿਖੇ ਕਰੀਬ 2.69 ਕਰੋੜ ਰੁਪਏ ਦੀ ਲਾਗਤ ਦੇ ਤਿੰਨ ਪ੍ਰਮੁੱਖ ਸੜਕੀ ਪ੍ਰੋਜੈਕਟਾਂ ਦੇ ਨਿਰਮਾਣ ਕਾਰਜਾਂ ਦੀ ਰਿਬਨ ਕੱਟ ਕੇ ਰਸਮੀ ਸ਼ੁਰੂਆਤ ਕੀਤੀ ਗਈ।
ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਦਫ਼ਤਰ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ।
ਜ਼ਿਲ੍ਹਾ ਕਾਂਗਰਸ ਪਟਿਆਲਾ ਦਿਹਾਤੀ ਦੀ ਪ੍ਰਧਾਨ ਗੁਰਸ਼ਰਨ ਕੌਰ ਰੰਧਾਵਾ ਨੇ ਇੱਕ ਲਿਖਿਤ ਬਿਆਨਾ ਰਾਹੀਂ ਹਲਕਾ ਸਮਾਣਾ ਦੇ ਪਿੰਡ ਪਸਿਆਣਾ ਵਿਖੇ ਅਜੂਬਾ ਪੈਲੇਸ ਹੋਈ ਜ਼ਿਲ੍ਹਾ ਕਾਂਗਰਸ ਪਟਿਆਲਾ ਦੀ ਮੀਟਿੰਗ ਨੂੰ ਰੈਲੀ ਦਾ ਰੂਪ ਧਾਰਨ ਕਰਨ ਤੇ ਜਿੱਥੇ ਕਾਂਗਰਸੀ ਵਰਕਰਾਂ ਤੇ ਅਹੁਦੇਦਾਰਾਂ ਦਾ ਧੰਨਵਾਦ ਕੀਤਾ
ਰੋਟਰੀ ਕਲੱਬ ਸਮਾਣਾ ਸਿਟੀ ਵੱਲੋਂ ਵਾਤਾਵਰਣ ਸੰਰੱਖਣ ਅਤੇ ਟਿਕਾਊ ਸਮਾਜਿਕ ਵਿਕਾਸ ਪ੍ਰਤੀ ਆਪਣੀ ਵਚਨਬੱਧਤਾ ਦੇ ਤਹਿਤ ਤਹਿਸੀਲ ਪਾਰਕ, ਸਮਾਣਾ ਵਿੱਚ ਰੁੱਖ ਲਗਾਉਣ ਦਾ ਇੱਕ ਵਿਸ਼ੇਸ਼ ਅਭਿਆਨ ਆਯੋਜਿਤ ਕੀਤਾ ਗਿਆ।
ਸਮਾਣਾ ਦੇ ਭਵਾਨੀਗੜ੍ਹ ਰੋਡ (ਨੇੜੇ ਮਨਕੂ ਕੰਬਾਈਨ) ਵਿਖੇ ਸਲੀਮ ਖ਼ਾਨ ਵੱਲੋਂ ਲੋਹੇ ਦੀ ਕਟਿੰਗ ਮਸ਼ੀਨ ਦੀ ਨਵੀਂ ਦੁਕਾਨ ਦਾ ਸ਼ੁਭ ਮਹੂਰਤ ਸਮਾਗਮ ਬੜੀ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਅੱਜ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦਾ ਵਿਸ਼ੇਸ਼ ਦੌਰਾ ਕੀਤਾ ਗਿਆ।
ਹਲਕਾ ਸਮਾਣਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਯੂਥ ਕਾਂਗਰਸ ਸਮਾਣਾ ਦੇ ਸਾਬਕਾ ਪ੍ਰਧਾਨ ਮਨੂੰ ਸ਼ਰਮਾ ਨੇ ਕਾਂਗਰਸ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟ (ਆਪ) ਦਾ ਪੱਲਾ ਫੜ ਲਿਆ।
ਰੋਟਰੀ ਕਲੱਬ ਸਮਾਣਾ ਸਿਟੀ ਵੱਲੋਂ ਅੱਜ ਜ਼ਿਲ੍ਹਾ ਫਸਟ ਲੇਡੀ ਰੋਟੇਰੀਅਨ ਸਾਚੀ ਸਿੰਗਲਾ ਦੀ ਵਿਸ਼ੇਸ਼ ਰਹਿਨੁਮਾਈ ਹੇਠ ਦੋ ਅਹਿਮ ਸੇਵਾ ਪ੍ਰੋਜੈਕਟ ਸਫਲਤਾਪੂਰਵਕ ਨੇਪਰੇ ਚਾੜ੍ਹੇ ਗਏ।
ਸਮਾਣਾ ਹਲਕੇ ਦੀ ਸਿਆਸਤ ਵਿੱਚ ਅੱਜ ਉਸ ਵੇਲੇ ਵੱਡਾ ਸਿਆਸੀ ਫੇਰਬਦਲ ਦੇਖਣ ਨੂੰ ਮਿਲਿਆ ਜਦੋਂ ਪਟਿਆਲਾ ਬਲਾਕ ਦੀ ਸਰਪੰਚ ਪੰਚਾਇਤ ਯੂਨੀਅਨ ਦੀਆਂ ਨਵੀਆਂ ਕਾਰਜਕਾਰੀ ਟੀਮਾਂ ਦਾ ਗਠਨ ਕੀਤਾ ਗਿਆ।
ਹਲਕਾ ਸਮਾਣਾ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦਿੰਦਿਆਂ ਹੋਇਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਪਿੰਡ ਨੱਸੂਪੁਰ ਵਿਖੇ 2.58 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਅਹਿਮ ਸੜਕੀ ਪ੍ਰੋਜੈਕਟਾਂ ਦਾ ਰਿਬਨ ਕੱਟ ਕੇ ਉਦਘਾਟਨ ਕੀਤਾ ਗਿਆ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਵਾਤਾਵਰਣ ਨੂੰ ਹਰਾ-ਭਰਾ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਸ਼ਹੀਦ ਭਗਤ ਸਿੰਘ ਹਰਿਆਵਲ ਲਹਿਰ ਤਹਿਤ ਮਾਰਕਿਟ ਕਮੇਟੀ ਸਮਾਣਾ ਦੇ ਦਫ਼ਤਰ ਵਿਖੇ ਛਾਂਦਾਰ ਅਤੇ ਫਲਦਾਰ ਬੂਟੇ ਲਗਾਕੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਨ੍ਹਾਂ ਦੀ ਸੰਭਾਲ ਦੀ ਜਿੰਮੇਵਾਰੀ ਸੌਂਪੀ ਗਈ।
ਸਥਾਨਕ ਰੋਟਰੀ ਭਵਨ ਵਿਚ ਰੋਟਰੀ ਕਲੱਬ ਸਮਾਣਾ ਜਿਲ੍ਹਾ 3090 ਦੀ 2026-27 ਲਈ ਇੰਸਟਾਲੇਸ਼ਨ ਸੈਰੇਮਨੀ ਦਾ ਆਯੋਜਨ ਕੀਤਾ ਗਿਆ। ਸਮਾਗਮ ਵਿਚ ਮੁੱਖ ਮਹਿਮਾਨ ਵਜੋਂ ਐਸ.ਡੀ.ਐਮ. ਰਿਚਾ ਗੋਇਲ ਅਤੇ ਵਿਸ਼ੇਸ਼ ਮਹਿਮਾਨ ਵਜੋਂ ਪ੍ਰਧਾਨ ਕਪੂਰ ਚੰਦ ਬਾਂਸਲ ਨੇ ਸ਼ਮੂਲੀਅਤ ਕੀਤੀ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਸਮਾਣਾ ਦਫ਼ਤਰ ਵਿਖੇ ਆਯੋਜਿਤ 'ਲੋਕ ਮਿਲਣੀ' ਦੌਰਾਨ ਵੱਖ-ਵੱਖ ਪਿੰਡਾਂ ਤੋਂ ਪਹੁੰਚੀਆਂ ਗ੍ਰਾਮ ਪੰਚਾਇਤਾਂ ਅਤੇ ਆਮ ਲੋਕਾਂ ਨੇ ਚੇਅਰਮੈਨ ਨਾਲ ਮੁਲਾਕਾਤ ਕੀਤੀ।
ਸਤਿਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਣੀ ਵਿਚਾਰ ਚੇਤਨਾ ਮੰਚ ਪੰਜਾਬ ਰਜਿ. ਵੱਲੋਂ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ ਸੱਤਵਾਂ ਸੈਮੀਨਾਰ ਮੁੱਖ ਸਰਪ੍ਰਸਤ ਬਲਵਿੰਦਰ ਸਿੰਘ ਜਾਤੀਵਾਲ ਦੀ ਪ੍ਰਧਾਨਗੀ ਤਹਿਤ ਪੇਂਡੂ ਖੇਤਰ ਵਿਚ ਸਮਾਣਾ ਨਜ਼ਦੀਕ ਪਿੰਡ ਢੈਂਠਲ ਵਿਖੇ ਕਰਵਾਇਆ ਗਿਆ।
ਰੋਟਰੀ ਕਲੱਬ ਸਮਾਣਾ ਸਿਟੀ ਵੱਲੋਂ ਰੋਟਰੀ ਵਰ੍ਹਾ 2026-27 ਦੀ ਸ਼ੁਰੂਆਤ ਦ ਲੌਰੀਐਂਟ, ਪਟਿਆਲਾ ਵਿਖੇ ਸ਼ਾਨਦਾਰ 'ਰੌਇਲ ਇੰਸਟਾਲੇਸ਼ਨ' ਸਮਾਰੋਹ ਨਾਲ ਕੀਤੀ ਗਈ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਵੱਲੋਂ ਵਾਤਾਵਰਣ ਨੂੰ ਹਰਾ-ਭਰਾ ਬਣਾਉਣ ਦੇ ਉਦੇਸ਼ ਨਾਲ ਵਿਸ਼ੇਸ਼ ਮੁਹਿੰਮ ਤਹਿਤ ਹਲਕਾ ਸਮਾਣਾ ਦੀ ਤਹਿਸੀਲ ਰੋਡ ਤੇ ਸਥਿਤ ਚਿਲਡਰਨ ਮੈਮੋਰੀਅਲ ਪਾਰਕ ਵਿਖੇ ਫ਼ਲਦਾਰ ਅਤੇ ਛਾਂ ਵਾਲੇ ਬੂਟੇ ਲਗਾਏ ਗਏ।
ਲੀਗਲ ਏਡ ਡਿਫੈਂਸ ਕੌਂਸਲ ਪਾਲਿਸੀ ਨੂੰ ਰੱਦ ਕਰਵਾਉਣ ਲਈ ਸਮਾਣਾ ਬਾਰ ਐਸੋਸੀਏਸ਼ਨ ਵੱਲੋਂ ਵਿੱਢੀ ਗਈ ਭੁੱਖ ਹੜਤਾਲ ਅੱਜ ਚੌਥੇ ਦਿਨ ਵੀ ਲਗਾਤਾਰ ਜਾਰੀ ਰਹੀ। ਇਸ ਦੌਰਾਨ ਵਕੀਲ ਭਾਈਚਾਰੇ ਦੇ ਸੰਘਰਸ਼ ਨੂੰ ਉਸ ਸਮੇਂ ਵੱਡਾ ਬੱਲ ਮਿਲਿਆ, ਜਦੋਂ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਦੇ ਸਾਬਕਾ ਚੇਅਰਮੈਨ ਸ਼੍ਰੀ ਰਾਕੇਸ਼ ਗੁਪਤਾ ਵਿਸ਼ੇਸ਼ ਤੌਰ 'ਤੇ ਇਸ ਧਰਨੇ ਵਿੱਚ ਸ਼ਾਮਲ ਹੋਏ।
ਵਾਤਾਵਰਣ ਨੂੰ ਹਰਿਆ ਭਰਿਆ ਅਤੇ ਪ੍ਰਦੂਸ਼ਣ ਰਹਿਤ ਰੱਖਣ ਦੇ ਉੱਦੇਸ਼ ਨਾਲ ਰੋਟਰੀ ਕਲੱਬ ਸਮਾਣਾ ਸੈਂਟਰਲ ਵੱਲੋਂ ਇੱਕ ਸ਼ਲਾਘਾਯੋਗ ਉਪਰਾਲਾ ਕੀਤਾ ਗਿਆ ਹੈ।
ਦਿੱਲੀ ਦੇ ਜੰਤਰ-ਮੰਤਰ ਵਿਖੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਨੌਜਵਾਨਾਂ ਅਤੇ ਵਿਦਿਆਰਥੀਆਂ 'ਤੇ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ ਅਤੇ ਮਾੜੇ ਵਿਵਹਾਰ ਦੇ ਵਿਰੋਧ ਵਿੱਚ ਅੱਜ ਸਮਾਣਾ ਵਿਖੇ ਪੰਜਾਬ ਕਾਂਗਰਸ ਦੇ ਬੁਲਾਰੇ (ਸਪੋਕਸਮੈਨ) ਸੰਦੀਪ ਸਿੰਗਲਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਵੱਲੋਂ ਇੱਕ ਵਿਸ਼ਾਲ ਕੈਂਡਲ ਮਾਰਚ ਕੱਢਿਆ ਗਿਆ।
ਪੰਜਾਬ ਸਟੇਟ ਸਫ਼ਾਈ ਕਰਮਚਾਰੀ ਯੂਨੀਅਨ ਦੇ ਸੱਦੇ 'ਤੇ ਨਗਰ ਕੌਂਸਲ ਸਮਾਣਾ ਦੇ ਸਫ਼ਾਈ ਕਰਮਚਾਰੀਆਂ ਵੱਲੋਂ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਅੱਜ ਵੀ ਜਾਰੀ ਰਹੀ।
ਸਨਾਤਨ ਯੁਵਾ ਸੰਘ, ਸਮਾਣਾ ਵੱਲੋਂ ਸ਼੍ਰੀ ਸ਼ਿਆਮ ਬਾਬਾ ਜੀ ਦਾ ਵਿਸ਼ਾਲ ਜਾਗਰਣ ਬੜੀ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ।
ਐੱਸਆਰਐੱਸ ਵਿਦਿਆਪੀਠ ਦੀ ਬੈਚ 2026 ਦੀ ਵਿਦਿਆਰਥਣ ਪ੍ਰਾਚੀ ਗੋਯਲ ਨੇ ਨੀਟ 2026 ਵਿੱਚ 653 ਅੰਕ ਪ੍ਰਾਪਤ ਕਰਦੇ ਹੋਏ ਆਲ ਇੰਡੀਆ ਰੈਂਕ 1236 ਹਾਸਲ ਕੀਤੀ ਹੈ।
ਹਰੀ ਪਰਿਵਾਰ ਵੱਲੋਂ ਨਗਰ ਕੌਂਸਲ ਸਮਾਣਾ ਦੇ ਕੌਂਸਲਰਾਂ ਅਤੇ ਪੱਤਰਕਾਰਾਂ ਨੂੰ ਸਨਮਾਨਿਤ ਕਰਨ ਲਈ ਜੋਹਰੀ ਬੇਨਕੁਐਟ ਹਾਲ ਵਿਖੇ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਸ ਹਰਚੰਦ ਸਿੰਘ ਬਰਸਟ ਨੇ ਸਮਾਣਾ ਵਿਖੇ ਜੌਹਰੀ ਪਰਿਵਾਰ ਵੱਲੋਂ ਜੌਹਰੀ ਬੇਨਅਕੁਟ ਵਿਖੇ ਆਯੋਜਿਤ ਮੀਡੀਆ ਮਿਲਣੀ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ।
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਤੋਂ ਆਏ ਡੇਢ ਦਰਜਨ ਸਰਪੰਚਾਂ ਸਮੇਤ ਪਾਰਟੀ ਵਲੰਟੀਅਰਾਂ ਨੇ ਸਮਾਣਾ ਸਥਿਤ ਦਫ਼ਤਰ ਵਿਖੇ ਵਿਸ਼ੇਸ਼ ਮੁਲਾਕਾਤ ਕੀਤੀ।
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਾਰਟੀ ਦੇ ਸੰਗਠਨ ਨੂੰ ਜ਼ਮੀਨੀ ਪੱਧਰ 'ਤੇ ਮਜ਼ਬੂਤ ਕਰਨ ਦੇ ਮੰਤਵ ਨਾਲ ਇੱਕ ਅਹਿਮ ਫੈਸਲਾ ਲੈਂਦਿਆਂ, ਸਮਾਣਾ ਵਿਧਾਨ ਸਭਾ ਹਲਕੇ ਦੀ ਵਾਗਡੋਰ ਸੀਨੀਅਰ ਆਗੂ ਚਰਨਜੀਤ ਸਿੰਘ ਮਵੀ ਨੂੰ ਸੌਂਪੀ ਗਈ ਹੈ।
ਸਮਾਜ ਸੇਵਾ ਪ੍ਰਤੀ ਆਪਣੀ ਵਚਨਬੱਧਤਾ ਨੂੰ ਨਿਭਾਉਂਦਿਆਂ ਰੋਟਰੀ ਕਲੱਬ ਸਮਾਣਾ ਸਿਟੀ ਵੱਲੋਂ ਅੱਜ ਡਾ. ਹਰੀ ਚੰਦ ਪਿੰਗਲਾ ਆਸ਼ਰਮ, ਸਮਾਣਾ ਵਿਖੇ ਭੋਜਨ ਵੰਡ ਕੈਂਪ ਲਗਾਇਆ ਗਿਆ।