ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ ਸਮਰਾਲਾ ਦੀ ਦਾਣਾ ਮੰਡੀ ਵਿਖੇ ਕਰਵਾਈ ਕਿਸਾਨ ਮਹਾਂ ਪੰਚਾਇਤ 'ਚ ਭਾਰਤੀ ਕਿਸਾਨ ਯੂਨੀਅਨਲੱਖੋਵਾਲ ਦੇ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ ਪੰਜਾਬ ਭਰ ਤੋਂ ਵੱਡੀ ਗਿਣਤੀ 'ਚ ਕਿਸਾਨ ਜਥੇ 'ਚ ਆਗੂ ਤੇ ਵਰਕਰ ਸ਼ਾਮਿਲ ਹੋਏ।
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਰੂੜੇਕੇ ਕਲਾਂ ਨੇ ਸਮਰਾਲਾ ਰੈਲੀ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਅਨੇਕਾਂ ਹੋਰ ਮਸਲਿਆਂ ਉਤੇ ਲੈਂਡ ਪੂਲਿੰਗ ਨੀਤੀ ਵਰਗੀ ਜਿੱਤ ਹਾਸਲ ਕਰਨ ਲਈ ਵਿਸ਼ਾਲ ਏਕਤਾ ਅਤੇ ਦ੍ਰਿੜ ਸੰਘਰਸ਼ਾਂ ਲਈ ਲਾਮਬੰਦੀ ਵਧਾਉਣ ਦੀ ਲੋੜ ਹੈ।
ਪੰਜਾਬ ਸਰਕਾਰ ਵੱਲੋਂ ਲੁਧਿਆਣਾ, ਮੋਹਾਲੀ ਅਤੇ ਪੰਜਾਬ ਦੇ ਹੋਰ ਸ਼ਹਿਰਾਂ ਵਿੱਚ ਸ਼ਹਿਰੀ ਵਿਕਾਸ ਦੇ ਨਾਂ ਹੇਠ ਲਿਆਂਦੀ ਲੈਂਡ ਪੂਲਿੰਗ ਪਾਲਿਸੀ ਐਸਕੇਐਮ ਦੀ ਅਗਵਾਈ ਵਿੱਚ ਲੜੇ ਗਏ ਸਾਂਝੇ ਸੰਘਰਸ਼ ਸਦਕਾ ਰੱਦ ਹੋਣ ਦੀ ਖੁਸ਼ੀ ਵਿੱਚ ਰੱਖੀ ਗਈ
ਲੈਂਡ ਪੂਲਿੰਗ ਸਕੀਮ ਖਿਲਾਫ਼ ਸੰਘਰਸ਼ ਦੀ ਜਿੱਤ ਤੇ ਸਯੁੰਕਤ ਕਿਸਾਨ ਮੋਰਚੇ ਵੱਲੋਂ ਸਮਰਾਲਾ ਵਿਖੇ ਰੱਖੀ ਰੈਲੀ 'ਚ ਸ਼ਾਮਿਲ ਹੋਣ ਲਈ ਮਾਜਰੀ ਬਲਾਕ ਤੋਂ ਲੋਕ ਹਿੱਤ ਮਿਸ਼ਨ ਬੀਕੇਯੂ ਪੰਜਾਬ ਦਾ ਵੱਡਾ ਜੱਥਾ ਰਵਾਨਾ ਹੋਇਆ।
ਪੰਜਾਬ ਸਰਕਾਰ ਵਲੋਂ ਲੈਂਡ ਪੂਲਿੰਗ ਪਾਲਿਸੀ ਵਾਪਸ ਲਏ ਜਾਣ ਤੋਂ ਬਾਅਦ ਸੰਯੁਕਤ ਕਿਸਾਨ ਮੋਰਚੇ ਵਲੋਂ 24 ਅਗਸਤ ਨੂੰ ਸਮਰਾਲਾ ਵਿਖੇ ਫ਼ਤਿਹ ਰੈਲੀ ਕੀਤੀ ਜਾ ਰਹੀ ਹੈ
ਸੁਨਾਮ ਬਲਾਕ ਦੇ ਪਿੰਡਾਂ 'ਚ ਰੈਲੀ ਪ੍ਰਤੀ ਭਾਰੀ ਉਤਸ਼ਾਹ : ਮਾਣਕ