ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮਸਤੂਆਣਾ ਸਾਹਿਬ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਦਰਬਾਰ ਵਿੱਚ ਸੰਗਤ ਨਾਲ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦੇ ਮਹਾਨ ਜੀਵਨ, ਫ਼ਲਸਫ਼ੇ ਅਤੇ ਪਵਿੱਤਰ ਸਿੱਖਿਆਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਦੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀਮਤੀ ਪੂਨਮਦੀਪ ਕੌਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ 2026, ਦਿਨ ਵੀਰਵਾਰ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਰਹੇਗੀ।
ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ 2026’ ਸਬੰਧੀ ਮਸ਼ਾਲ ਮਾਰਚ (ਟਾਰਚ ਰੈਲੀ) ਵਾਰ ਹੀਰੋਜ ਸਟੇਡੀਅਮ ਸੰਗਰੂਰ ਤੋਂ ਰਵਾਨਾ ਹੋਇਆ।
ਜਮਹੂਰੀ ਅਧਿਕਾਰ ਸਭਾ ਜ਼ਿਲ੍ਹਾ ਇਕਾਈ ਸੰਗਰੂਰ ਦੇ ਹਾਲੀਆ ਡੈਲੀਗੇਟ ਇਜਲਾਸ ਵਿੱਚ ਨਵੀਂ ਚੁਣੀ ਗਈ ਜ਼ਿਲ੍ਹਾ ਕਮੇਟੀ ਦੀ ਪਹਿਲੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਜਗਜੀਤ ਭੁਟਾਲ ਦੀ ਪ੍ਰਧਾਨਗੀ ਵਿੱਚ ਇੱਥੇ ਗਦਰ ਮੈਮੋਰੀਅਲ ਭਵਨ ਵਿੱਚ ਕੀਤੀ ਗਈ।
ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕਾ ਸੰਗਰੂਰ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਹਲਕੇ ਨਾਲ ਸਬੰਧਤ ਲੋਕ-ਹਿੱਤ ਦੇ ਅਹਿਮ ਮੁੱਦੇ ਪ੍ਰਭਾਵਸ਼ਾਲੀ ਢੰਗ ਨਾਲ ਸਦਨ ਵਿੱਚ ਉਠਾਏ।
ਐਲ. ਏ. ਡੀ. ਸੀ. ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਜ਼ਿਲ੍ਹਾ ਬਾਰ ਸੰਗਰੂਰ ਦੇ ਵਕੀਲਾਂ ਵਲੋਂ 7 ਜੁਲਾਈ ਤੋਂ ਧਰਨਾ ਅਤੇ ਭੁੱਖ ਹੜਤਾਲ ਲਗਾਤਾਰ ਜਾਰੀ ਹੈ।
ਪਿਛਲੇਂ ਹਫਤੇ ਭਾਜਪਾ ਦੇ ਸੰਗਰੂਰ ਦਫ਼ਤਰ ਤੇ ਪੈਟਰੋਲ ਬੰਬ ਸੁੱਟੇ ਜਾਣ ਦੀ ਵਾਰਦਾਤ ਨੂੰ ਲੈ ਕੇ ਦਰਜ ਪੁਲਿਸ ਮਾਮਲੇ ਵਿਚ ਗਿਰਫ਼ਤਾਰ ਦੋ ਵਿਅਕਤੀਆਂ ਨੂੰ ਸੰਗਰੂਰ ਦੀ ਅਦਾਲਤ ਨੇ ਮੁੜ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ਉੱਤੇ ਭੇਜਿਆ ਹੈ।
ਸੰਗਰੂਰ ਜ਼ਿਲ੍ਹਾ ਅਦਾਲਤ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ ਕੀਤਾ ਹੈ।
ਸੰਗਰੂਰ ਜ਼ਿਲ੍ਹੇ ਦੇ ਪਿੰਡ ਨਕਟੇ ਵਿਖੇ ਬੀਤੀ ਰਾਤ ਬਿਜਲੀ ਦਾ ਕਰੰਟ ਲੱਗਣ ਨਾਲ ਕਿਸਾਨ ਪਰਗਟ ਸਿੰਘ ਪੁੱਤਰ ਗੁਰਬਚਨ ਸਿੰਘ ਦੇ 8 ਪਸ਼ੂਆਂ ਦੀ ਮੌਤ ਹੋ ਗਈ।
ਸੰਗਰੂਰ ਪੁਲੀਸ ਨੇ ਭਾਜਪਾ ਦੇ ਜ਼ਿਲ੍ਹਾ ਦਫ਼ਤਰ ਉੱਪਰ ਪੈਟਰੋਲ ਬੰਬ ਨਾਲ ਹੋਏ ਹਮਲੇ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋ ਨੌਜਵਾਨਾਂ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਗ੍ਰਿਫ਼ਤਾਰ ਕਰ ਲਿਆ ਹੈ।
ਭਾਰਤੀ ਜਨਤਾ ਪਾਰਟੀ ਦੇ ਸੰਗਰੂਰ ਦਫ਼ਤਰ ਵਿਖੇ ਬੀਤੀ ਰਾਤ ਕਿਸੇ ਸ਼ਰਾਰਤੀ ਅਨਸਰਾਂ ਵਲੋਂ ਇੱਕ ਬੋਤਲ ਵਿਚ ਕੋਈ ਜਲਨਸ਼ੀਲ ਪਦਾਰਥ ਪਾ ਕੇ ਸੁੱਟੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ।
ਪੰਜਾਬੀ ਟ੍ਰਿਬਿਊਨ ਦੇ ਉਪ ਸੰਪਾਦਕ ਪ੍ਰਕਾਸ਼ ਸਿੰਘ ਸਕਰੌਦੀ ਦੇ ਪੁੱਤਰ ਤਰਕਦੀਪ ਸਿੰਘ (16) ਦਾ ਅਚਾਨਕ ਦੇਹਾਂਤ ਹੋ ਗਿਆ।
ਸੰਗਰੂਰ ਚ ਅੱਜ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਪੁੱਜੇ ਬੇਰੁਜ਼ਗਾਰਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ ਹੋਈ। ਬੇਰੁਜ਼ਗਾਰ ਜਬਰੀ ਮੁੱਖ ਮੰਤਰੀ ਦੀ ਕੋਠੀ ਵੱਲ ਵਧਣਾ ਚਾਹੁੰਦੇ ਸਨ, ਪਰ ਵੱਡੀ ਤਾਦਾਦ ਵਿੱਚ ਤਾਇਨਾਤ ਪੁਲੀਸ ਨੇ ਸਖ਼ਤ ਨਾਕੇਬੰਦੀ ਕਰਕੇ ਉਨ੍ਹਾਂ ਨੂੰ ਰੋਕ ਲਿਆ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਪਾਰਦਰਸ਼ੀ, ਜਵਾਬਦੇਹ ਅਤੇ ਲੋਕ-ਪੱਖੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕਰਵਾਏ ਜਾ ਰਹੇ 'ਲੋਕ ਮਿਲਣੀ' ਪ੍ਰੋਗਰਾਮਾਂ ਦੀ ਲੜੀ ਤਹਿਤ ਪਿੰਡ ਸਲੇਮਪੁਰ ਵਿਖੇ ਲੋਕ ਮਿਲਣੀ ਦਾ ਆਯੋਜਨ ਕੀਤਾ ਗਿਆ।
ਨੀਟ ਪੇਪਰ ਲੀਕ ਮਾਮਲੇ ਵਿੱਚ ਦੇਸ਼ ਦੇ ਲੱਖਾਂ ਵਿਦਿਆਰਥੀਆਂ ਦੇ ਭਵਿੱਖ ਨਾਲ ਹੋਈ ਖਿਲਵਾੜ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਹਰ ਵਰਗ ਲਈ ਬਿਹਤਰ ਜਨਤਕ ਸਹੂਲਤਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਕਾਸ ਕਾਰਜ ਲਗਾਤਾਰ ਜਾਰੀ ਹਨ।
ਭਾਰਤ ਚੋਣ ਕਮਿਸ਼ਨ ਦੇ ਜਾਰੀ ਕੀਤੇ ਸ਼ਡਿਊਲ ਅਨੁਸਾਰ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.) -2026 ਦੀਆਂ ਚੱਲ ਰਹੀਆਂ ਗਤੀਵਿਧੀਆਂ ਤਹਿਤ ਮਿਤੀ 25.06.2026 ਤੋਂ ਬੀ.ਐਲ.ਓਜ਼. ਵੱਲੋਂ ਕੀਤੇ ਜਾ ਰਹੇ ਡੋਰ ਟੂ ਡੋਰ ਸਰਵੇ ਦੌਰਾਨ ਵੋਟਰਾਂ ਨੂੰ ਗਣਨਾ ਫ਼ਾਰਮਾਂ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਵੋਟਰਾਂ ਪਾਸੋਂ ਭਰੇ ਹੋਏ ਫਾਰਮ ਇਕੱਤਰ ਕਰ ਕੇ ਬੀ.ਐਲ.ਓ., ਐਪ ਵਿੱਚ ਡਿਜ਼ੀਟਾਈਜ਼ ਕੀਤੇ ਜਾ ਰਹੇ ਹਨ।
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਲਈ ਕੀਤੇ ਜਾ ਰਹੇ ਸੁਧਾਰਾਂ ਦੇ ਮੱਦੇਨਜ਼ਰ ਅਤੇ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਬਣਾਏ ਗਏ ਹਨ ਤੇ ਲਗਾਤਾਰ ਬਣਾਏ ਜਾ ਰਹੇ ਹਨ ਅਤੇ ਉਹਨਾਂ ਦੀਆਂ ਇਮਾਰਤਾਂ ਵੀ ਮਾਡਰਨ ਤਰੀਕੇ ਨਾਲ ਬਣਾਈਆਂ ਜਾ ਰਹੀਆਂ ਹਨ।
ਵਕੀਲਾਂ ਵੱਲੋਂ ਲੜੀਵਾਰ ਭੁੱਖ ਹੜਤਾਲ ਅੱਜ ਜ਼ਿਲ੍ਹਾ ਬਾਰ ਐਸੋਸੀਏਸ਼ਨ, ਸੰਗਰੂਰ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ। ਮੈਂਬਰਾਂ ਦੁਆਰਾ ਚੱਲ ਰਹੇ ਅੰਦੋਲਨ ਦਾ ਪੁਰਨ ਸਮਰਥਨ ਦਿੱਤਾ ਗਿਆ।
ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਏ ਜਾ ਰਹੇ 'ਲੋਕ ਮਿਲਣੀ' ਪ੍ਰੋਗਰਾਮ ਤਹਿਤ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਨੇ ਮਹਿਲ ਮੁਬਾਰਕ (ਸੰਗਰੂਰ), ਸੰਤ ਸੰਗਰੂਰ, ਵਾਰਡ ਨੰਬਰ-18, ਫਤਿਹਗੜ੍ਹ ਭਾਦਸੋਂ ਅਤੇ ਪਿੰਡ ਦਿੱਤੂਪੁਰ ਵਿਖੇ ਕਰਵਾਏ ਗਏ ਸਮਾਗਮਾਂ ਵਿੱਚ ਸ਼ਿਰਕਤ ਕਰਕੇ ਲੋਕਾਂ ਨਾਲ ਗੱਲਬਾਤ ਕੀਤੀ।
ਭਾਰਤ ਦੇ ਮਾਨਯੋਗ ਕੇਂਦਰੀ ਕਾਨੂੰਨ ਮੰਤਰੀ ਅਤੇ ਬਾਰ ਕੌਂਸਲ ਆਫ਼ ਇੰਡੀਆ ਦੇ ਚੇਅਰਮੈਨ ਨਾਲ ਲੀਗਲ ਏਡ ਡਿਫੈਂਸ ਕੌਂਸਲ ਸਿਸਟਮ (LADCs) ਦੇ ਮੁੱਦੇ ਸੰਬੰਧੀ ਮੀਟਿੰਗ ਸਾਰਥਕ ਅਤੇ ਉਤਸ਼ਾਹਜਨਕ ਸੀ।
ਭਵਾਨੀਗੜ੍ਹ ਨਵੇਂ ਬੱਸ ਸਟੈਂਡ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਟਰਾਲੇ ਦੀ ਲਪੇਟ ਵਿੱਚ ਆਉਣ ਕਾਰਨ ਮੋਟਰਸਾਈਕਲ ਸਵਾਰ ਜਗਤਾਰ ਸਿੰਘ (62) ਵਾਸੀ ਸੇਖਾ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਉਸ ਦੀ ਪਤਨੀ ਰਛਪਾਲ ਕੌਰ (59) ਦੀ ਮੌਕੇ ’ਤੇ ਹੀ ਮੌਤ ਹੋ ਗਈ।
ਮੁੱਖ ਮੰਤਰੀ ਸ: ਭਗਵੰਤ ਸਿੰਘ ਦੀ ਅਗਵਾਈ ਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ (ਪੀਐਸਪੀਸੀਐਲ) ਵਲੋਂ ਸੂਬੇ ਭਰ ਦੇ ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਨਾਲ ਰਜਿਸਟਰਡ ਵਕੀਲਾਂ ਦੇ ਚੈਂਬਰ, ਜੋ ਕੋਰਟ ਕੰਪਲੈਕਸਾਂ ਵਿੱਚ ਸਥਿਤ ਹਨ ਅਤੇ ਸਿਰਫ਼ ਵਕਾਲਤ ਦੇ ਪੇਸ਼ੇ ਲਈ ਵਰਤੇ ਜਾਂਦੇ ਹਨ, ਉਨ੍ਹਾਂ ਨੂੰ ਘਰੇਲੂ ਸਪਲਾਈ ਦੇ ਟੈਰਿਫ ਦਾ ਲਾਭ ਦੇਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ।
ਭਾਰਤੀ ਜਨਤਾ ਪਾਰਟੀ ਨੇ ਆਖਰਕਾਰ ਜ਼ਿਲ੍ਹਾ ਸੰਗਰੂਰ ਨੂੰ ਇੱਕ ਪੱਕਾ ਅਤੇ ਮਜ਼ਬੂਤ ਪ੍ਰਧਾਨ ਦੇ ਕੇ ਸਿਆਸੀ ਹਲਕਿਆਂ ਵਿੱਚ ਇੱਕ ਨਵੀਂ ਚਰਚਾ ਛੇੜ ਦਿੱਤੀ ਹੈ।
ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਨੂੰ ਮੁੜ 'ਰੰਗਲਾ ਪੰਜਾਬ' ਬਣਾਉਣ ਅਤੇ ਸੂਬੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਚੀਮਾ ਨੇ ਅੱਜ ਆਪਣੇ ਵਿਧਾਨ ਸਭਾ ਹਲਕੇ ਦਿੜ੍ਹਬਾ ਦੇ ਦੌਰੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਅਕਾਲ ਕਾਲਜ ਆਫ ਐਜੂਕੇਸ਼ਨ, ਸੰਗਰੂਰ ਵਿਖੇ ਰਾਸ਼ਟਰੀ ਸੇਵਾ ਯੋਜਨਾ ਦੇ ਵਲੰਟੀਅਰਾਂ ਲਈ ਚੱਲ ਰਹੀ ਸੱਤ ਦਿਨਾਂ ਦੀ ਯੁਵਾ ਆਪਦਾ ਮਿੱਤਰ ਯੋਜਨਾ ਦੇ ਸਿਖਲਾਈ ਪ੍ਰੋਗਰਾਮ ਦਾ ਛੇਵਾਂ ਦਿਨ ਸਫਲਤਾਪੂਰਵਕ ਸੰਪੰਨ ਹੋਇਆ।
ਮੁਹਾਲੀ ਵਿਖੇ 8 ਤੋਂ 14 ਜੁਲਾਈ ਤੱਕ ਕਰਵਾਈ ਗਈ ‘61ਵੀਂ ਪੰਜਾਬ ਰਾਜ ਰਾਈਫ਼ਲ ਤੇ ਪਿਸਟਲ ਸ਼ੂਟਿੰਗ ਚੈਂਪੀਅਨਸ਼ਿਪ’ ਵਿੱਚ ਸੰਗਰੂਰ ਜ਼ਿਲ੍ਹੇ ਦੇ ਪਿੰਡ ਫੱਗੂਵਾਲਾ ਦੇ ਹੋਣਹਾਰ ਨਿਸ਼ਾਨੇਬਾਜ਼ ਆਨੰਤਵੀਰ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ, ਇੰਟਰਨੈਸ਼ਨਲ ਪੰਥਕ ਦਲ,ਯੂਨਾਈਟਡ ਅਕਾਲੀ ਦਲ, ਬੇਗਮਪੁਰਾ ਖਾਲਸਾ ਰਾਜ ਪਾਰਟੀ ਤੇ ਪੰਥਕ ਆਜਾਦ ਗਰੁੱਪ ਦੇ ਆਗੂਆਂ ਦੇ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ ਨਾਮ ਵਿਸਥਾਰਪੂਰਵਕ ਮੰਗ ਪੱਤਰ ਜਿਲਾ ਦੇ ਏ.ਡੀ.ਸੀ. ਰਾਹੀਂ ਸੌਂਪਿਆ
ਰਾਸ਼ਟਰੀ ਆਫ਼ਤ ਪ੍ਰਬੰਧਨ ਅਥਾਰਟੀ (NDMA), ਭਾਰਤ ਸਰਕਾਰ ਵੱਲੋਂ ਪੰਜਾਬ ਰਾਜ ਆਫ਼ਤ ਪ੍ਰਬੰਧਨ ਅਥਾਰਟੀ (SDMA), ਪੰਜਾਬ ਦੇ ਸਹਿਯੋਗ ਨਾਲ ਅਤੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (MGSIPA), ਪੰਜਾਬ ਸਰਕਾਰ, ਸੈਕਟਰ-26, ਚੰਡੀਗੜ੍ਹ ਵੱਲੋਂ ਚਲਾਈ ਜਾ ਰਹੀ ਯੁਵਾ ਆਪਦਾ ਮਿੱਤਰ ਯੋਜਨਾ (YAMS) ਤਹਿਤ ਨੈਸ਼ਨਲ ਸਰਵਿਸ ਸਕੀਮ (NSS) ਦੇ ਵਲੰਟੀਅਰਾਂ ਲਈ ਚੱਲ ਰਹੇ ਸੱਤ ਰੋਜ਼ਾ ਆਫ਼ਤ ਪ੍ਰਬੰਧਨ ਸਿਖਲਾਈ ਪ੍ਰੋਗਰਾਮ ਦਾ ਦੂਜਾ ਦਿਨ ਅਕਾਲ ਕਾਲਜ ਆਫ਼ ਐਜੂਕੇਸ਼ਨ, ਸੰਗਰੂਰ ਵਿਖੇ ਸਫਲਤਾਪੂਰਵਕ ਸੰਪੰਨ ਹੋਇਆ।
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਬਰਾਬਰ ਦਾ ਮਾਣ-ਸਤਿਕਾਰ ਅਤੇ ਬਣਦੀ ਨੁਮਾਇੰਦਗੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੇ ਕਾਰਜ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਵੱਲੋਂ ਪ੍ਰਸ਼ੰਸਾ ਪੱਤਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਹਲਕਾ ਨਿਵਾਸੀਆਂ ਨੂੰ ਇੱਕ ਵੱਡੀ ਸੌਗਾਤ ਦਿੰਦਿਆਂ ਸੂਲਰ ਵਿਖੇ ਸਥਿਤ ਇਤਿਹਾਸਕ ਘਰਾਟਾਂ ਦੇ ਨਵੀਨੀਕਰਨ ਅਤੇ ਇੱਕ ਸ਼ਾਨਦਾਰ ਪਾਰਕ ਦਾ ਉਦਘਾਟਨ ਕੀਤਾ।
ਪੰਜਾਬ ਸਰਕਾਰ ਵੱਲੋਂ ਲੋਕਾਂ ਅਤੇ ਸਰਕਾਰ ਦੇ ਆਪਸੀ ਸਿੱਧੇ ਰਾਬਤੇ ਹਿੱਤ ਚਲਾਏ ਗਏ "ਲੋਕ ਮਿਲਣੀ" ਪ੍ਰੋਗਰਾਮਾਂ ਦੇ ਦੌਰਾਨ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਕੁਮਾਰ ਗੋਇਲ ਵੱਲੋਂ ਨਗਰ ਪੰਚਾਇਤ ਮੂਨਕ ਦੇ ਦਫਤਰ ਵਿਖੇ ਲੋਕਾਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਸੁਣਿਆ ਗਿਆ।
ਪੰਜਾਬ ਦੇ ਮੁੱਖ ਚੋਣ ਅਫ਼ਸਰ ਦੀਆਂ ਹਦਾਇਤਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰੀਵਿਜ਼ਨ (ਐਸ.ਆਈ.ਆਰ.) ਮੁਹਿੰਮ ਤਹਿਤ ਅੱਜ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ ਦੋ ਦਿਨਾਂ ਵਿਸ਼ੇਸ਼ ਕੈਂਪਾਂ ਦੀ ਸ਼ੁਰੂਆਤ ਹੋਈ।
ਸੀਨੀਅਰ ਪੁਲਿਸ ਕਪਤਾਨ ਸੰਗਰੂਰ ਡਾ. ਰਵਜੋਤ ਕੌਰ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਕਮਿਊਨਿਟੀ ਪੁਲਿਸਿੰਗ ਨੂੰ ਉਤਸ਼ਾਹਿਤ ਕਰਦਿਆਂ ਲੋਕਾਂ ਦੇ ਗੁੰਮ ਹੋਏ ਮੋਬਾਈਲ ਫੋਨਾਂ ਨੂੰ ਸੀ.ਈ.ਆਈ.ਆਰ. ਪੋਰਟਲ ਦੀ ਮਦਦ ਨਾਲ ਟਰੇਸ ਕਰਕੇ ਅਸਲੀ ਮਾਲਕਾਂ ਦੇ ਹਵਾਲੇ ਕੀਤਾ ਗਿਆ ਹੈ।
ਸਥਾਨਕ ਨਗਰ ਕੌਂਸਲ ਭਵਾਨੀਗੜ੍ਹ ਦੇ ਪ੍ਰਧਾਨ ਅਤੇ ਮੀਤ ਪ੍ਰਧਾਨ ਦੀ ਚੋਣ ਲਈ ਪਿਛਲੀਆਂ ਦੋ ਮੀਟਿੰਗਾਂ ਮੁਲਤਵੀ ਹੋਣ ਤੋਂ ਬਾਅਦ ਅੱਜ ਹੋਈ ਤੀਜੀ ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਵਤਾਰ ਸਿੰਘ ਤਾਰੀ ਨੂੰ ਨਗਰ ਕੌਂਸਲ ਦਾ ਪ੍ਰਧਾਨ ਅਤੇ ਕਰਮਜੀਤ ਕੌਰ ਕਲੇਰ ਨੂੰ ਮੀਤ ਪ੍ਰਧਾਨ ਚੁਣ ਲਿਆ ਗਿਆ।
ਰੁਜ਼ਗਾਰ ਦੀ ਮੰਗ ਕਰਨ ਵਾਲੀਆਂ ਪੰਜਾਬ ਦੀਆਂ ਪੰਜ ਬੇਰੁਜ਼ਗਾਰ ਅਧਿਆਪਕਾਵਾਂ ਨੂੰ ਜਦੋਂ ਸਰਕਾਰ ਨੇ ਜੇਲ੍ਹ ਭੇਜਿਆ ਤਾਂ ਸ਼ਾਇਦ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਹੋਵੇਗਾ ਕਿ ਉਨ੍ਹਾਂ ਦੀ ਜ਼ਿੰਦਗੀ ਦਾ ਸਭ ਤੋਂ ਦਰਦਨਾਕ ਅਤੇ ਕਾਲਾ ਅਧਿਆਇ ਸੰਗਰੂਰ ਜੇਲ੍ਹ ਦੀਆਂ ਬੈਰਕਾਂ ਵਿੱਚ ਲਿਖਿਆ ਜਾਵੇਗਾ।
ਵਕੀਲਾਂ ਦੇ ਮਸਲੇ ਦਾ ਚੌਥੇ ਦਿਨ ਵੀ ਕੋਈ ਹੱਲ ਨਾ ਨਿਕਲਣ ਦੇ ਚਲਦਿਆਂ ਜ਼ਿਲ੍ਹਾ ਬਾਰ ਸੰਗਰੂਰ ਦੇ ਤਿੰਨ ਵਕੀਲਾਂ ਐਡਵੋਕੇਟ ਸਰਜੀਤ ਸਿੰਘ ਗਰੇਵਾਲ, ਐਡਵੋਕੇਟ ਲਲਿਤ ਕੁਮਾਰ ਗਰਗ ਅਤੇ ਐਡਵੋਕੇਟ ਦਲਜੀਤ ਸਿੰਘ ਸੇਖੋ ਨੇ ਕਿਹਾ ਹੈ ਕਿ ਜੇਕਰ ਮਸਲੇ ਦਾ ਹੱਲ ਨਹੀਂ ਹੁੰਦਾ ਤਾਂ ਉਹ ਭੁੱਖ ਹੜਤਾਲ ਤੇ ਬੈਠਣ ਲਈ ਮਜਬੂਰ ਹੋਣਗੇ।
ਜ਼ਿਲਾ ਬਾਰ ਸੰਗਰੂਰ ਦੇ ਪ੍ਰਧਾਨ ਸੁਖਜਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਵਕੀਲਾਂ ਨੇ ਤੀਜੇ ਦਿਨ ਵੀ ਕੰਮਕਾਜ ਠੱਪ ਕਰਨ ਤੋਂ ਬਾਅਦ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ।