ਭਾਰਤੀ ਕਮਿਊਨਿਸਟ ਪਾਰਟੀ ( ਮਾਰਕਸਵਾਦੀ - ਲੈਨਿਨਵਾਦੀ) ਨਿਊ ਡੈਮੋਕਰੇਸੀ ਨੇ ਪੰਜਾਬ ਵਿੱਚ ਸਥਿਤ ਆਰਮੀ ਪਬਲਿਕ ਸਕੂਲਾਂ ਵਿੱਚ ਪੰਜਾਬੀ ਭਾਸ਼ਾ ਦੀ ਪੜ੍ਹਾਈ ਨੂੰ ਹਾਸ਼ੀਏ ’ਤੇ ਧੱਕਣ ਦੇ ਫੈਸਲੇ ਦਾ ਤਿੱਖਾ ਵਿਰੋਧ ਕਰਦਿਆਂ ਆਰਮੀ ਐਜੁਕਸ਼ਨ ਸੁਸਾਇਟੀ ਨੂੰ ਪੰਜਾਬੀ ਨੂੰ ਵਾਧੂ ਵਿਸ਼ੇ ਵਜੋਂ ਅਤੇ ਉਸਦੀ ਥਾਂ ਸੰਸਕ੍ਰਿਤ ਨੂੰ ਲਾਜ਼ਮੀ ਵਿਸ਼ਾ ਵਜੋਂ ਪੜਾਉਣ ਦਾ ਸਰਕੂਲਰ ਵਾਪਸ ਲੈਣ ਦੀ ਮੰਗ ਕੀਤੀ ਹੈ।