Tuesday, September 29, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

SchoolBag

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੈਗ ਦੇਣ ਦੀ ਸ਼ੁਰੂਆਤ ਲੌਂਗੋਵਾਲ ਵਿੱਚ 5,710 ਸਕੂਲੀ ਵਿਦਿਆਰਥਣਾਂ ਨੂੰ ਵੰਡੇ ਬੈਗ

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਸਕੂਲੀ ਸਿੱਖਿਆ ਦੇ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਇਕ ਵਿਸ਼ੇਸ਼ ਉਪਰਾਲੇ ਤਹਿਤ ਅੱਜ 129 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਮੁਹੱਈਆ ਕਰਵਾਉਣ ਦੀ ਸ਼ੁਰੂਆਤ 6ਵੀਂ ਤੋਂ 12ਵੀਂ ਜਮਾਤ ਤੱਕ ਦੀਆਂ 5,710 ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡ ਕੇ ਲੌਂਗੋਵਾਲ ਦੇ ਸ਼ਹੀਦ ਸ. ਭਗਵਾਨ ਸਿੰਘ ਸਰਕਾਰੀ ਸਮਾਰਟ ਸਕੂਲ (ਕੰਨਿਆਂ) ਵਿਖੇ ਕੀਤੀ।

ਮਾਨ ਸਰਕਾਰ ਦੀ ਸਕੀਮ ਤਹਿਤ ਲਾਡੋਵਾਲ, ਅਯਾਲੀ ਖੁਰਦ ਤੇ ਹੰਬੜਾ ਬੇਟ ਦੇ ਸਕੂਲਾਂ 'ਚ ਵੰਡੇ ਬੈਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਇਲਾਕੇ ਦੇ ਸਰਕਾਰੀ ਸਕੂਲ ਲਾਡੋਵਾਲ, ਅਯਾਲੀ ਖੁਰਦ ਅਤੇ ਹੰਬੜਾ ਬੇਟ ਵਿਖੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ।

ਸਿੱਖਿਆ ਕ੍ਰਾਂਤੀ ਦੇ ਤਹਿਤ ਸੁਰਜੀਤ ਸਿੰਘ ਰੱਖੜਾ ਨੇ ਸਸਸਸ ਗੱਜੂਮਾਜਰਾ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਹੇਠ,ਸੁਰਜੀਤ ਸਿੰਘ ਰੱਖੜਾ ਸਾਬਕਾ ਕੈਬਨਿਟ ਮੰਤਰੀ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਜੂਮਾਜਰਾ ਵਿਖੇ ਗਿਆਰਵੀਂ ਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਸਕੂਲ ਬੈਗ ਵੰਡੇ।

ਥਰੀਕੇ ਤੇ ਥਰੀਕੇ ਕਲੋਨੀ ਦੇ ਸਰਕਾਰੀ ਸਕੂਲਾਂ ਵਿੱਚ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਵੰਡੇ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦੇ ਨਾਲ-ਨਾਲ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਚਲਾਈ ਜਾ ਰਹੀ ਮੁਫ਼ਤ ਸਕੂਲ ਬੈਗ ਯੋਜਨਾ ਤਹਿਤ ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਰੀਕੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਰੀਕੇ ਕਲੋਨੀ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਵੰਡੇ ਗਏ।

ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ

ਇੱਥੇ ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਸਿੱਖਿਆ ਕ੍ਰਾਂਤੀ ਤਹਿਤ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਵੱਲੋਂ ਭੇਜੇ ਗਏ ਸਕੂਲ ਬਸਤਿਆਂ ਦੀ ਵੰਡ ਕਰਨ ਸਬੰਧੀ ਸਮਾਗਮ ਕਰਵਾਇਆ ਗਿਆ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਗਏ।

ਦੇਵੀਗੜ੍ਹ ਦੇ ਸਰਕਾਰੀ ਸਕੂਲ ਵਿੱਚ ਵਿਦਿਆਰਥੀਆਂ ਨੂੰ ਵੰਡੇ ਗਏ ਸਕੂਲੀ ਬੈਗ

ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਭਲਾਈ ਅਤੇ ਸਿੱਖਿਆ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।