ਸਕੂਲ ਸਿੱਖਿਆ ਵਿਭਾਗ (ਸੈਕੰਡਰੀ ਸਿੱਖਿਆ) ਪੰਜਾਬ ਵੱਲੋਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੋਣਹਾਰ ਵਿਦਿਆਰਥੀਆਂ ਨੂੰ ਪ੍ਰਤੀਯੋਗੀ ਪ੍ਰੀਖਿਆਵਾਂ ਲਈ ਤਿਆਰ ਕਰਨ ਦੇ ਉਦੇਸ਼ ਨਾਲ ਸੂਬਾ ਪੱਧਰ 'ਤੇ ਵਿਸ਼ੇਸ਼ ਰਿਹਾਇਸ਼ੀ ਸਮਰ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।