Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Schools

ਅਸੀਂ ਚੰਗੇ ਸਕੂਲ, ਹਸਪਤਾਲ, ਮੁਫ਼ਤ ਬਿਜਲੀ, ਸਿਹਤ ਬੀਮਾ ਅਤੇ ਔਰਤਾਂ ਲਈ ₹1,000 ਜਾਰੀ ਰੱਖਣ ਲਈ ਵੋਟਾਂ ਮੰਗਾਂਗੇ: ਮਾਨ

ਮੁਫ਼ਤ ਸਕੀਮਾਂ ਬੰਦ ਕਰਨ ਦਾ ਕਾਂਗਰਸ ਦਾ ਐਲਾਨ ਇਹ ਸਾਫ਼ ਕਰਦਾ ਹੈ ਕਿ ਇਸ ਵਾਰ ਉਸ ਨੂੰ ਹੋਰ ਵੀ ਮਾੜੀ ਹਾਰ ਦਾ ਸਾਹਮਣਾ ਕਰਨਾ ਪਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

"ਹਰ ਦਿਨ, ਇਕ ਕਦਮ ਅੱਗੇ": ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਮੈਗਾ ਪੀ.ਟੀ.ਐਮ. ਪ੍ਰੀਖਿਆ ਵਿੱਚ ਅੰਕਾਂ ਤੋਂ ਅੱਗੇ ਵਧ ਕੇ ਹਰੇਕ ਬੱਚੇ ਦੇ ਸਰਬਪੱਖੀ ਵਿਕਾਸ 'ਤੇ ਕੇਂਦਰਿਤ: ਹਰਜੋਤ ਸਿੰਘ ਬੈਂਸ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਖਾਲਿਸਤਾਨ ਸਮਰਥਕਾਂ ਵੱਲੋਂ ਭੇਜੀਆਂ ਦੱਸੀਆਂ ਜਾਂਦੀਆਂ ਈਮੇਲਾਂ ਤੋਂ ਬਾਅਦ ਤੁਰੰਤ ਅਲਰਟ ਜਾਰੀ

ਭਗਵੰਤ ਸਿੰਘ ਮਾਨ ਵੱਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ

ਲਗਭਗ 1100 ਆਦਰਸ਼ ਸਕੂਲ ਅਧਿਆਪਕਾਂ ਨੂੰ ਮਿਲੇਗਾ ਲਾਭ; ਮਹੀਨਾਵਾਰ ਤਨਖਾਹ 10,000 ਰੁਪਏ ਤੋਂ ਵਧ ਕੇ 22,000 ਰੁਪਏ ਹੋਵੇਗੀ: ਭਗਵੰਤ ਸਿੰਘ ਮਾਨ

ਪੰਜਾਬ ਦੇ ਸਕੂਲਾਂ ਵਿੱਚ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਧੀਨ ਕਰਵਾਈਆਂ ਜਾਣਗੀਆਂ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪੰਜਾਬ ਭਰ ਦੇ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਨਸ਼ਾਖੋਰੀ ਦੇ ਜੋਖਮਾਂ ਅਤੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਉਸਾਰੂ ਗਤੀਵਿਧੀਆਂ ਦੀ ਲੜੀ ਸ਼ੁਰੂ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਨੂੰ ਸਿਹਤਮੰਦ, ਨਸ਼ਾ ਮੁਕਤ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕੀਤਾ ਜਾ ਸਕੇ।

ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਜੰਡਿਆਲਾ ਗੁਰੂ ਹਲਕੇ ਦੇ ਸਰਕਾਰੀ ਸਕੂਲਾਂ ਦਾ ਦੌਰਾ

ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਜੰਡਿਆਲਾ ਗੁਰੂ ਵਿਧਾਨ ਸਭਾ ਹਲਕੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਜੰਡਿਆਲਾ ਗੁਰੂ, ਸਰਕਾਰੀ ਹਾਈ ਸਕੂਲ ਟਾਂਗਰਾ ਅਤੇ ਸਰਕਾਰੀ ਹਾਈ ਸਕੂਲ ਮੇਹਰਬਾਨਪੁਰ ਦਾ ਦੌਰਾ ਕੀਤਾ ਗਿਆ।

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬੈਗ ਦੇਣ ਦੀ ਸ਼ੁਰੂਆਤ ਲੌਂਗੋਵਾਲ ਵਿੱਚ 5,710 ਸਕੂਲੀ ਵਿਦਿਆਰਥਣਾਂ ਨੂੰ ਵੰਡੇ ਬੈਗ

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਲੌਂਗੋਵਾਲ ਵਿਖੇ ਸਕੂਲੀ ਸਿੱਖਿਆ ਦੇ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਇਕ ਵਿਸ਼ੇਸ਼ ਉਪਰਾਲੇ ਤਹਿਤ ਅੱਜ 129 ਸਰਕਾਰੀ ਸਕੂਲਾਂ ਵਿੱਚ ਪੜ੍ਹਦੇ 19,886 ਵਿਦਿਆਰਥੀਆਂ ਨੂੰ ਸਕੂਲ ਬੈਗ ਮੁਹੱਈਆ ਕਰਵਾਉਣ ਦੀ ਸ਼ੁਰੂਆਤ 6ਵੀਂ ਤੋਂ 12ਵੀਂ ਜਮਾਤ ਤੱਕ ਦੀਆਂ 5,710 ਵਿਦਿਆਰਥਣਾਂ ਨੂੰ ਸਕੂਲ ਬੈਗ ਵੰਡ ਕੇ ਲੌਂਗੋਵਾਲ ਦੇ ਸ਼ਹੀਦ ਸ. ਭਗਵਾਨ ਸਿੰਘ ਸਰਕਾਰੀ ਸਮਾਰਟ ਸਕੂਲ (ਕੰਨਿਆਂ) ਵਿਖੇ ਕੀਤੀ।

ਆਦਰਸ਼ ਸਕੂਲਾਂ ਦੇ ਟੀਚਰਾਂ ਨੇ ਬੱਚਿਆਂ ਅਤੇ ਮਾਂ ਪਿਓ ਸਮੇਤ ਸੰਗਰੂਰ ਦੇ ਬਾਜ਼ਾਰਾਂ ਵਿੱਚ ਕੀਤਾ ਪ੍ਰਦਰਸ਼ਨ

ਅਤੇ ਆਦਰਸ ਸਕੂਲ ਦੇ ਟੀਚਰਾਂ ਕਰ ਰਹੇ ਪ੍ਰੋਟੈਸਟ ਨੂੰ ਅਸਵਾਸਨ ਦਿੱਤਾ ਕਿ ਮੈਂ ਕੈਬਨਟ ਵਿੱਚ ਨਹੀਂ ਹਾਂ ਪਰ ਆਉਣ ਵਾਲੇ ਸੋਮਵਾਰ ਨੂੰ ਵਿਧਾਨ ਸਭਾ ਸੈਸ਼ਨ ਹੋਵੇਗਾ ਮੈਂ ਤੁਹਾਡਾ ਮੁੱਦਾ ਜਰੂਰ ਚੁਕਾਂਗੀ

ਪੰਜਾਬ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਦੌਰ ਦਾ ਅੰਤ ਹੋਇਆ

ਸੂਬੇ ਵਿੱਚ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਿੱਚ ਕੀਤੇ ਜਾਂਦੇ ਵਾਧੇ ’ਤੇ ਰੋਕ ਲਾਉਂਦਿਆਂ ਪੰਜਾਬ ਵਿਧਾਨ ਸਭਾ ਨੇ ਅੱਜ 'ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਬਿੱਲ, 2026' ਨੂੰ ਜ਼ੁਬਾਨੀ ਵੋਟਾਂ ਰਾਹੀਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ।

ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ ਵੱਖ ਸਕੂਲਾਂ ਦੀ ਗਰੀਨ ਸਕੂਲ ਪ੍ਰੋਗਰਾਮ ਤਹਿਤ ਲਗਾਈ ਗਈ ਇਕ ਰੋਜ਼ਾ ਵਰਕਸ਼ਾਪ

ਵਾਲੇ ਦਿਨਾਂ ਵਿੱਚ ਅਧਿਆਪਕਾਂ ਨੂੰ ਦਿੱਤੀ ਹੋਈ ਜਾਣਕਾਰੀ ਸਕੂਲਾਂ ਦੇ ਵਿਦਿਆਰਥੀਆਂ ਤੱਕ ਪਹੁੰਚਾਈ ਜਾਊਗੀ ਅਤੇ ਆਸ ਕੀਤੀ ਕਿ ਵਿਭਾਗ ਵੱਲੋਂ ਅਜਿਹੇ ਵਰਕਸ਼ਾਪ ਅਤੇ ਸੈਮੀਨਾਰ ਲਗਾਤਾਰ ਲੱਗਣੇ ਚਾਹੀਦੇ ਹਨ।

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮੋਹਾਲੀ ਦੇ ਪ੍ਰਮੁੱਖ ਸਕੂਲਾਂ ਨੇੜੇ ਟਰਾਂਸਪੋਰਟ ਵਿਭਾਗ ਦੀ ਵਿਸ਼ੇਸ਼ ਚੈਕਿੰਗ ਮੁਹਿੰਮ

ਆਰ.ਟੀ.ਓ. ਸ੍ਰੀ ਹਰਪ੍ਰੀਤ ਸਿੰਘ ਅਟਵਾਲ, ਏ.ਆਰ.ਟੀ.ਓ. ਸ੍ਰੀ ਗਗਨਦੀਪ ਸਿੰਘ ਅਤੇ ਸ੍ਰੀ ਰੋਹਿਤ ਗਰਗ ਮੋਹਾਲੀ ਦੇ ਸਕੂਲਾਂ ਨੇੜੇ ਸੇਫ ਸਕੂਲ ਵਹੀਕਲ ਪਾਲਿਸੀ ਤਹਿਤ ਵਿਦਿਆਰਥੀਆਂ ਨੂੰ ਲਿਜਾਣ ਵਾਲੇ ਵਾਹਨਾਂ ਦੀ ਜਾਂਚ ਕਰਦੇ ਹੋਏ।

ਸਪੀਕਰ ਸੰਧਵਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਕੀਤੀ ਗੱਲਬਾਤ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪੰਜਾਬ ਵਿਧਾਨ ਸਭਾ ਕੰਪਲੈਕਸ ਵਿੱਚ ਆਏ ਸਕੂਲੀ ਵਿਦਿਆਰਥੀਆਂ ਨਾਲ ਇੱਕ ਇੰਟਰਐਕਟਿਵ ਸੈਸ਼ਨ ਦੀ ਮੇਜ਼ਬਾਨੀ ਕੀਤੀ।

ਆਜ਼ਾਦੀ ਦਿਹਾੜੇ ਨੂੰ ਸਮਰਪਿਤ ਅੰਤਰ-ਸਕੂਲ ਭਾਸ਼ਣ ਮੁਕਾਬਲੇ ‘ਮੇਰਾ-ਭਾਰਤ, ਮੇਰਾ-ਗੌਰਵ’ ਕਰਾਉਣ ਦਾ ਫੈਸਲਾ

ਭਾਰਤ ਦੀ ਆਜ਼ਾਦੀ ਦੇ 79ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਅਤੇ ਭਾਰਤ ਦੇ ਮਹਾਨ ਸੁਤੰਤਰਤਾ ਸੰਗਰਾਮੀਆਂ ਨੂੰ ਸ਼ਰਧਾਂਜਲੀ ਭੇਟ ਕਰਨ ਦੇ ਮਕਸਦ ਨਾਲ ‘ਮਾਈ ਵੀਜ਼ਾ ਗਾਈਡ’ ਵੱਲੋਂ ਵਿਦਿਆਰਥੀਆਂ ਲਈ ਇੱਕ ਅੰਤਰ-ਸਕੂਲ ਭਾਸ਼ਣ ਮੁਕਾਬਲੇ ‘ਮੇਰਾ-ਭਾਰਤ, ਮੇਰਾ-ਗੌਰਵ’ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਆਜ਼ਾਦੀ ਦਿਹਾੜੇ ਨੂੰ ਸਮਰਪਿਤ ਅੰਤਰ-ਸਕੂਲ ਭਾਸ਼ਣ ਮੁਕਾਬਲੇ ‘ਮੇਰਾ-ਭਾਰਤ, ਮੇਰਾ-ਗੌਰਵ’ ਕਰਾਉਣ ਦਾ ਫੈਸਲਾ

ਪ੍ਰਤੀਯੋਗਤਾ ਵਿੱਚ ਜੇਤੂਆਂ ਦਾ ਐਲਾਨ 17 ਅਗਸਤ, 2026 ਨੂੰ ਕੀਤਾ ਜਾਵੇਗਾ। ਮੁਕਾਬਲੇ ਵਿਚ ਭਾਗ ਲੈਣ ਲਈ ਕੋਈ ਰਜਿਸਟਰੇਸ਼ਨ ਫੀਸ ਨਹੀਂ ਰੱਖੀ ਗਈ ਹੈ। ਇਸ ਪ੍ਰਤੀਯੋਗਤਾ ਵਿੱਚ ਪਹਿਲੇ ਤਿੰਨ ਇਨਾਮ ਕ੍ਰਮਵਾਰ 3,100, 2,100 ਅਤੇ 1,100 ਰੁਪਏ ਨਕਦ ਸਮੇਤ ਟਰਾਫੀਆਂ ਦਿੱਤੇ ਜਾਣਗੇ, ਜਦਕਿ ਹਰੇਕ ਭਾਗੀਦਾਰ ਨੂੰ ਭਾਗੀਦਾਰੀ ਸਰਟੀਫਿਕੇਟ ਨਾਲ ਸਨਮਾਨਿਤ ਕੀਤਾ ਜਾਵੇਗਾ। ਮੁਕਾਬਲੇ ਸੰਬੰਧੀ ਵਧੇਰੇ ਜਾਣਕਾਰੀ ਲਈ ਮੋਬਾਈਲ ਨੰਬਰ 9517800788 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
 

ਸੂਬੇ ਵਿੱਚ ਅੰਤਰਰਾਸ਼ਟਰੀ ਮਾਨਕਾਂ ਅਨੁਸਾਰ ਵਿਕਸਿਤ ਕੀਤੇ ਜਾਣਗੇ 150 ਸਰਕਾਰੀ ਸਕੂਲਾਂ ਦੀਆਂ ਨਵੀਆਂ ਇਮਾਰਤਾਂ : ਮੁੱਖ ਮੰਤਰੀ ਸੈਣੀ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਹੋਈ ਸਕੂਲ ਸਿੱਖਿਆ ਵਿਭਾਗ ਦੀ ਉੱਚ ਪੱਧਰੀ ਸਮੀਖਿਆ ਮੀਟਿੰਗ

ਪੁਲਿਸ ਨੇ ਕੰਪਿਊਟਰ ਟੀਚਰਾਂ ਨੂੰ ਘਰਾਂ 'ਚ ਕੀਤਾ ਨਜ਼ਰਬੰਦ

 ਸੁਨਾਮ ਵਿਖੇ ਅਮਨ ਅਰੋੜਾ ਦੇ ਘਰ ਮੂਹਰੇ ਕਰਨਾ ਸੀ ਪ੍ਰਦਰਸ਼ਨ 
 
 

ਮਾਨ ਸਰਕਾਰ ਦੀ ਸਕੀਮ ਤਹਿਤ ਲਾਡੋਵਾਲ, ਅਯਾਲੀ ਖੁਰਦ ਤੇ ਹੰਬੜਾ ਬੇਟ ਦੇ ਸਕੂਲਾਂ 'ਚ ਵੰਡੇ ਬੈਗ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ ਅੱਜ ਇਲਾਕੇ ਦੇ ਸਰਕਾਰੀ ਸਕੂਲ ਲਾਡੋਵਾਲ, ਅਯਾਲੀ ਖੁਰਦ ਅਤੇ ਹੰਬੜਾ ਬੇਟ ਵਿਖੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ਗਏ।

ਥਰੀਕੇ ਤੇ ਥਰੀਕੇ ਕਲੋਨੀ ਦੇ ਸਰਕਾਰੀ ਸਕੂਲਾਂ ਵਿੱਚ 11ਵੀਂ ਤੇ 12ਵੀਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਵੰਡੇ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਦੇ ਨਾਲ-ਨਾਲ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਚਲਾਈ ਜਾ ਰਹੀ ਮੁਫ਼ਤ ਸਕੂਲ ਬੈਗ ਯੋਜਨਾ ਤਹਿਤ ਆਮ ਆਦਮੀ ਪਾਰਟੀ ਦੇ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਗੋਪੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਰੀਕੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਥਰੀਕੇ ਕਲੋਨੀ ਵਿਖੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲ ਬੈਗ ਵੰਡੇ ਗਏ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਗਏ।

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ "ਮਿਸ਼ਨ ਹਰਿਆਲੀ" ਤਹਿਤ ਵਿਸ਼ਾਲ ਰੁੱਖ ਲਗਾਓ ਮੁਹਿੰਮ ਸ਼ੁਰੂ

ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ "ਮਿਸ਼ਨ ਹਰਿਆਲੀ" ਤਹਿਤ ਵਿਸ਼ਾਲ ਰੁੱਖ ਲਗਾਓ ਮੁਹਿੰਮ ਦਾ ਆਯੋਜਨ ਕੀਤਾ ਗਿਆ।

ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ-ਯੂਜੀ 2026 ਪ੍ਰੀਖਿਆ ਕੀਤੀ ਪਾਸ

ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੈਸ਼ਨਲ ਇਲਜੀਬਿਲਟੀ-ਕਮ-ਐਂਟਰੈਂਸ ਟੈਸਟ (ਨੀਟ-ਯੂਜੀ) 2026 ਪ੍ਰੀਖਿਆ ਪਾਸ ਕਰ ਲਈ ਹੈ।

ਡਾ. ਬੀ.ਐੱਸ. ਸੰਧੂ ਸਕੂਲ ਵਿਖੇ "ਮਿਸ਼ਨ ਹਰਿਆਲੀ" ਤਹਿਤ ਲਗਾਏ ਗਏ ਪੌਦੇ; ਵਾਤਾਵਰਣ ਦੀ ਸੰਭਾਲ ਦਾ ਦਿੱਤਾ ਸੁਨੇਹਾ

ਡਾ. ਬੀ.ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ ਜੁਲਾਹ ਖੇੜੀ ਵਿਖੇ ਵਾਤਾਵਰਣ ਦੀ ਸ਼ੁੱਧਤਾ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ "ਮਿਸ਼ਨ ਹਰਿਆਲੀ" ਤਹਿਤ ਪੌਦੇ ਲਗਾਉਣ ਦਾ ਇੱਕ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।

ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ ’ਤੇ 5 ਫ਼ੀਸਦੀ ਤੋਂ ਵੱਧ ਵਾਧੇ ’ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਕੁਲਦੀਪ ਸਿੰਘ ਧਾਲੀਵਾਲ

ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਧਾਇਕ ਸ. ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ।

ਮਾਨ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੀ ਫੀਸ 'ਤੇ 5 ਫ਼ੀਸਦੀ ਤੋਂ ਵੱਧ ਵਾਧੇ 'ਤੇ ਲਗਾਈ ਰੋਕ ਲੱਖਾਂ ਮਾਪਿਆਂ ਲਈ ਵੱਡੀ ਰਾਹਤ: ਡਿਪਟੀ ਸਪੀਕਰ ਰੌੜੀ

ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ. ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਨੂੰ ਵਪਾਰ ਨਹੀਂ, ਸਗੋਂ ਹਰ ਬੱਚੇ ਦਾ ਅਧਿਕਾਰ ਮੰਨਦੀ ਹੈ।

ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਗੁਰੂ ਅਤੇ ਤਾਰਾਗੜ੍ਹ ਦੇ ਸਰਕਾਰੀ ਸਕੂਲਾਂ ਦਾ ਕੀਤਾ ਦੌਰਾ

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਅਧੀਨ ਸਰਕਾਰੀ ਸਕੂਲਾਂ ਦਾ ਦੌਰਾ ਕਰਦਿਆਂ ਸਰਕਾਰੀ ਸਕੂਲਾਂ ਵਿੱਚ ਉਪਲਬਧ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਸਿੱਖਿਆ ਦੇ ਮਿਆਰ ਦਾ ਜਾਇਜ਼ਾ ਲਿਆ।

ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸ ਵਧਾਉਣ ’ਤੇ ਰੋਕ ਲਾਈ

ਸੂਬੇ ਵਿੱਚ 32 ਲੱਖ ਤੋਂ ਵੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਪੰਜਾਬ ਰੈਗੂਲੇਸ਼ਨ ਆਫ ਫੀਸ ਆਫ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਸੋਧ) ਆਰਡੀਨੈਂਸ, 2026’ ਜਾਰੀ ਕਰਕੇ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਨੂੰ ਸਖ਼ਤ ਰੈਗੂਲੇਟਰੀ ਢਾਂਚੇ ਅਧੀਨ ਲਿਆਂਦਾ ਹੈ।

ਪਟਿਆਲਾ ਦੇ ਸਾਰੇ ਸਕੂਲ ‘ਮਿਸ਼ਨ ਹਰਿਆਲੀ–2026’ ਵਿੱਚ ਭਾਗ ਲੈਣਗੇ : ਭੁਪਿੰਦਰ ਸਿੰਘ

ਵਾਤਾਵਰਨ ਸੰਭਾਲ ਅਤੇ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਆਪਣਾ ਪੰਜਾਬ ਫ਼ਾਊਂਡੇਸ਼ਨ ਅਤੇ ਫ਼ੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (ਫੈਪ) ਨੇ ‘ਮਿਸ਼ਨ ਹਰਿਆਲੀ–2026’ ਦੀ ਸ਼ੁਰੂਆਤ ਕੀਤੀ ਹੈ।

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਮੋਰਚਾ ਬਣੇ

ਗਰਮੀਆਂ ਦੀਆਂ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ ਦੇ ਸਕੂਲ ਮੁੜ ਖੁੱਲ੍ਹੇ ਹਨ, ਹਜ਼ਾਰਾਂ ਅਧਿਆਪਕ ਸੂਬੇ ਨੂੰ ਨਸ਼ਾ-ਮੁਕਤ ਬਣਾਉਣ ਦੀ ਮੁਹਿੰਮ ਵਿੱਚ ਅਹਿਮ ਭੂਮਿਕਾ ਨਿਭਾਉਣ ਵਿੱਚ ਜੁਟ ਗਏ ਹਨ।

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਸਕੂਲ ਫੀਸਾਂ ਵਿੱਚ ਆਪਹੁਦਰੇ ਵਾਧੇ ਉੱਤੇ ਨਕੇਲ, ਵਾਧੇ ਦੀ ਸਾਲਾਨਾ ਹੱਦ ਪੰਜ ਫੀਸਦੀ ਤੈਅ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਵਿਦਿਆਰਥੀਆਂ ਅਤੇ ਮਾਪਿਆਂ ਦੇ ਹਿੱਤਾਂ ਦੀ ਰਾਖੀ ਕਰਨ, ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ, ਡਿਜੀਟਲ ਗਵਰਨੈਂਸ ਨੂੰ ਮਜ਼ਬੂਤ ਕਰਨ ਅਤੇ ਪ੍ਰਸ਼ਾਸਨਿਕ ਪਹੁੰਚ ਵਿੱਚ ਸੁਧਾਰ ਲਿਆਉਣ ਦੇ ਉਦੇਸ਼ ਨਾਲ ਕਈ ਅਹਿਮ ਫੈਸਲੇ ਲਏ ਗਏ।

ਪ੍ਰਾਈਵੇਟ ਸਕੂਲਾਂ ਲਈ ਫੀਸ ਵਾਧੇ ਦੀ ਹੱਦ 5 ਫੀਸਦੀ ਕਰਨ ਦਾ ਫੈਸਲਾ ਸਿੱਖਿਆ ਖੇਤਰ ਲਈ ਹੋਵੇਗਾ ਘਾਤਕ : ਡਾ. ਸੰਜੀਵ ਕੁਮਾਰ ਸੈਣੀ

ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਵਿੱਚ ਸਾਲਾਨਾ ਫੀਸ ਵਾਧੇ ਦੀ ਵੱਧ ਤੋਂ ਵੱਧ ਸੀਮਾ 8 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰਨ ਸਬੰਧੀ ਚੱਲ ਰਹੀਆਂ ਚਰਚਾਵਾਂ ’ਤੇ ਪ੍ਰਤੀਕਿਰਿਆ ਦਿੰਦਿਆਂ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (ਫੈਪ) ਦੇ ਕਨਵੀਨਰ ਡਾ. ਸੰਜੀਵ ਕੁਮਾਰ ਸੈਣੀ ਨੇ ਕਿਹਾ ਕਿ ਇਹ ਕਦਮ ਨਾ ਤਾਂ ਮਾਪਿਆਂ ਦੇ ਹਿੱਤ ਵਿੱਚ ਹੋਵੇਗਾ ਅਤੇ ਨਾ ਹੀ ਸਿੱਖਿਆ ਸੰਸਥਾਵਾਂ ਲਈ ਲਾਭਕਾਰੀ ਸਾਬਤ ਹੋਵੇਗਾ।

ਸੂਬੇ ਦੇ ਛੇ ਜ਼ਿਲ੍ਹਿਆਂ ਦੇ ਸੈਕੰਡਰੀ ਸਕੂਲਾਂ ਦੇ 860 ਵਿਦਿਆਰਥੀਆਂ ਤੋਂ ਪ੍ਰਾਪਤ ਅੰਕੜਿਆਂ 'ਤੇ ਅਧਾਰਿਤ ਹੈ ਅਧਿਐਨ

ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਵਿੱਚ ਹੋਏ ਇੱਕ ਖੋਜ ਕਾਰਜ ਰਾਹੀਂ ਪੰਜਾਬ ਦੇ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਪੜ੍ਹਨ ਦੇ ਹੁਨਰ ਅਤੇ ਇਸ ਨੂੰ ਪ੍ਰਭਾਵਿਤ ਕਰਨ ਵਾਲ਼ੇ ਮੁੱਖ ਕਾਰਕਾਂ 'ਤੇ ਚਾਨਣਾ ਪਾਇਆ ਗਿਆ ਹੈ।

ਪ੍ਰਾਈਵੇਟ ਸਕੂਲਾਂ ਦੀ ਫੀਸ ਸੀਮਾ ਘਟਾਉਣ ਦਾ ਫੈਸਲਾ ਸਿੱਖਿਆ ਖੇਤਰ ਲਈ ਘਾਤਕ: ਭੁਪਿੰਦਰ ਸਿੰਘ

ਪੰਜਾਬ ਸਰਕਾਰ ਵੱਲੋਂ ਅਨਏਡਿਡ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਿੱਚ ਸਾਲਾਨਾ ਵਾਧੇ ਦੀ ਦਰ ਨੂੰ 8 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰਨ ਸਬੰਧੀ ਚੱਲ ਰਹੀਆਂ ਚਰਚਾਵਾਂ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (ਫੈਪ) ਦੇ ਜ਼ਿਲ੍ਹਾ ਪ੍ਰਧਾਨ ਅਤੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਫ਼ੈਸਲਾ ਨਾ ਤਾਂ ਮਾਪਿਆਂ ਦੇ ਹਿੱਤ ਵਿੱਚ ਹੋਵੇਗਾ ਅਤੇ ਨਾ ਹੀ ਵਿਦਿਅਕ ਸੰਸਥਾਵਾਂ ਦੇ 

17000 ਅਧਿਆਪਕ ਸਕੂਲਾਂ ਤੋ ਬਾਹਰ ਰਹਿਣਗੇ ਐੱਸ.ਆਈ.ਆਰ. ਸਰਵੇ ਨੇ ਸਿੱਖਿਆ ਕ੍ਰਾਂਤੀ ਦੀ ਫੂਕ ਕੱਢੀ-ਡੀ. ਟੀ.ਐਫ਼.

ਪੰਜਾਬ ਦੀ ਸਿੱਖਿਆ ਹਾਲਤ ਬਦ ਤੋ ਬਦਤਰ ਹੁੰਦੀ ਜਾ ਰਹੀ ਹੈ। ਅਧਿਆਪਕਾਂ ਨੂੰ ਗੈਰ ਵਿਦਿਅਕ ਕੰਮਾਂ ਵਿੱਚ ਉਲਝਾ ਕੇ ਸਕੂਲਾਂ ਤੋ ਬਾਹਰ ਕਰ ਦਿੱਤਾ ਗਿਆ ਹੈ।

ਪ੍ਰਾਈਵੇਟ ਸਕੂਲਾਂ ਦੀ ਫੀਸ ਸੀਮਾ ਘਟਾਉਣ ਦਾ ਫੈਸਲਾ ਸਿੱਖਿਆ ਖੇਤਰ ਲਈ ਘਾਤਕ: ਭੁਪਿੰਦਰ ਸਿੰਘ

ਪੰਜਾਬ ਸਰਕਾਰ ਵੱਲੋਂ ਅਨਏਡਿਡ ਪ੍ਰਾਈਵੇਟ ਸਕੂਲਾਂ ਦੀਆਂ ਫੀਸਾਂ ਵਿੱਚ ਸਾਲਾਨਾ ਵਾਧੇ ਦੀ ਦਰ ਨੂੰ 8 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰਨ ਸਬੰਧੀ ਚੱਲ ਰਹੀਆਂ ਚਰਚਾਵਾਂ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (ਫੈਪ) ਦੇ ਜ਼ਿਲ੍ਹਾ ਪ੍ਰਧਾਨ ਅਤੇ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਡਾਇਰੈਕਟਰ ਭੁਪਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਫ਼ੈਸਲਾ ਨਾ ਤਾਂ ਮਾਪਿਆਂ ਦੇ ਹਿੱਤ ਵਿੱਚ ਹੋਵੇਗਾ ਅਤੇ ਨਾ ਹੀ ਵਿਦਿਅਕ ਸੰਸਥਾਵਾਂ ਦੇ। 

ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਸਾਫ਼ ਪਾਣੀ ਮੁਹੱਈਆ ਕਰਾਉਣ ਲਈ ਆਰ.ਓ. ਲਗਵਾਏ ਗਏ

ਡਾ. ਰਾਕੇਸ਼ ਸਿੰਗਲਾ ਵੈਟਰਨਰੀ ਅਫ਼ਸਰ ਸਿਵਲ ਪਸ਼ੂ ਹਸਪਤਾਲ ਧਨੌਲਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਹਨਾਂ ਨੇ ਵਿਰਬੈਕ ਐਨਿਮਲ ਹੈਲਥ ਕੰਪਨੀ ਨਾਲ ਗੱਲਬਾਤ ਕਰਕੇ ਧਨੌਲਾ ਦੇ ਚਾਰ ਸਰਕਾਰੀ ਸਕੂਲਾਂ ਜਿੱਥੇ ਕੇ ਬੱਚਿਆਂ ਲਈ ਪੀਣ ਵਾਲੇ ਸਾਫ ਪਾਣੀ ਦੀ ਲੋੜ ਸੀ, ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਲੜਕੀਆਂ ਧਨੌਲਾ, ਸਰਕਾਰੀ ਮਿਡਲ ਸਕੂਲ ਸੰਘਰ ਪੱਤੀ ਧਨੌਲਾ , ਸਰਕਾਰੀ ਪ੍ਰਾਇਮਰੀ ਸਕੂਲ ਬਗੇਹਰ ਪੱਤੀ ਧਨੌਲਾ, ਸਰਕਾਰੀ ਪ੍ਰਾਇਮਰੀ ਸਕੂਲ ਨਵੀਂ ਬਸਤੀ ਧਨੌਲਾ ਵਿਖੇ ਚਾਰ ਆਰ ਓ ਕਮ ਵਾਟਰ ਕੂਲਰ ਲਗਵਾਏ ਗਏ।

ਨਿੱਜੀ ਸਕੂਲਾਂ ਵਲੋਂ ਮਨਮਾਨੇ ਢੰਗ ਨਾਲ ਫ਼ੀਸਾਂ ’ਚ ਵਾਧੇ ਵਿਰੁਧ ਬਣੇਗਾ ਸਖ਼ਤ ਕਾਨੂੰਨ : ਹਰਜੋਤ ਬੈਂਸ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ਨੂੰ ਰੋਕਣ ਲਈ ਵਿਆਪਕ ਸੁਧਾਰਾਂ ਦੇ ਐਲਾਨ ਦੇ 24 ਘੰਟਿਆਂ ਤੋਂ ਵੀ ਘੱਟ ਸਮੇਂ ਅੰਦਰ ਪੰਜਾਬ ਸਰਕਾਰ ਨੇ ਇਸ ਫੈਸਲੇ ਨੂੰ ਕਾਨੂੰਨ ‘ਚ ਬਦਲਣ ਲਈ ਤੇਜ਼ੀ ਨਾਲ ਕਦਮ ਚੁੱਕੇ ਹਨ।

ਭਗਵੰਤ ਮਾਨ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਨਾਲ ਫੀਸਾਂ ਵਧਾਉਣ ਦੇ ਸਿਲਸਿਲੇ ਨੂੰ ਖ਼ਤਮ ਕਰਨ ਅਤੇ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਰਾਹਤ ਦੇਣ ਦੇ ਉਦੇਸ਼ ਨਾਲ ਇਤਿਹਾਸਕ ਕਦਮ ਚੁੱਕਦਿਆਂ ਭਗਵੰਤ ਮਾਨ ਸਰਕਾਰ ਨੇ ਵਿਆਪਕ ਰੈਗੂਲੇਟਰੀ ਢਾਂਚੇ ਦਾ ਐਲਾਨ ਕੀਤਾ ਹੈ।

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ” ਪਹਿਲਕਦਮੀ ਦੀ ਕਾਮਯਾਬੀ ਦੀ ਪ੍ਰਤੱਖ ਤਸਵੀਰ ਪੇਸ਼ ਕਰਦਿਆਂ ਸੂਬੇ ਦੇ ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਭਾਰਤ ਦੀ ਸਭ ਤੋਂ ਔਖੀ ਇੰਜੀਨੀਅਰਿੰਗ ਪ੍ਰਵੇਸ਼ ਪ੍ਰੀਖਿਆ, ਜੇ.ਈ.ਈ. ਐਡਵਾਂਸਡ 2026, ਪਾਸ ਕੀਤੀ ਹੈ।

ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪ੍ਰਾਈਵੇਟ ਸਕੂਲਾਂ ਨੂੰ ਦੇ ਰਹੇ ਟੱਕਰ : ਜਸਮੀਤ ਕੌਰ ਛੀਨਾ

ਪੀਐੱਮ ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਨੇ ਇਸ ਵਾਰ ਬਾਰਵੀਂ ਜਮਾਤ ਦਾ ਨਤੀਜਾ ਬਹੁਤ ਵਧੀਆ ਰੱਖਿਆ ਹੈ।

ਸਮੂਹ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਲਈ ਆਨਲਾਈਨ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ

ਜਿਲ੍ਹਾ ਪ੍ਰੋਗਰਾਮ ਅਫਸਰ ਕਰਨ ਬਰਾੜ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਰਾਜ ਦੇ ਸਮੂਹ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਹੁਣ ਈ.ਸੇਵਾ ਪੋਰਟਲ ਰਾਹੀਂ ਆਨਲਾਈਨ ਕੀਤੀ ਜਾਵੇਗੀ।

123