ਪੰਜਾਬ ਇੰਚਾਰਜ ਸ਼੍ਰੀ ਵਰਿੰਦਰ ਗੁਪਤਾ ਦੀ ਪ੍ਰਧਾਨਗੀ ਹੇਠ ਹਿੰਦੂ ਯੁਵਾ ਵਾਹਿਨੀ ਦੀ ਮੀਟਿੰਗ ਮੋਰਿੰਡਾ ਵਿੱਚ ਸ਼੍ਰੀ ਰਾਮ ਭਗਤ ਸੁਧੀਰ ਕੱਕੜ ਦੇ ਨਿਵਾਸ ਸਥਾਨ 'ਤੇ ਹੋਈ, ਜਿੱਥੇ ਸੰਗਠਨ ਦੇ ਵਿਸਥਾਰ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।
ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਵਲੋਂ ਯੂਰੀਆ ਖਾਦ ਨਾ ਮਿਲਣ ਸਬੰਧੀ ਇਕੱਤਰਤਾ ਕੀਤੀ।
ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਪੰਜਾਬ ਦੀਆਂ ਔਰਤਾਂ ਲਈ ਆਮ ਆਦਮੀ ਪਾਰਟੀ ਸਰਕਾਰ ਵੱਲੋਂ 1000 ਰੁਪਏ ਮਹੀਨਾਵਾਰ ਨਕਦ ਸਹਾਇਤਾ ਦੇਣ ਦਾ ਐਲਾਨ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਕੀਤਾ ਗਿਆ ਹੈ।
ਸਥਾਨਕ ਵੇਅ ਆਫ ਫੇਥ ਚਰਚ ਰੇਤਗੜ੍ਹ ਵਿੱਚ ਆਉਣ 7 ਜੂਨ ਦਿਨ ਐਤਵਾਰ ਨੂੰ ਇੱਕ ਵੱਡੀ ਮੀਟਿੰਗ ਦੇ ਆਯੋਜਨ ਲਈ ਰੇਤਗੜ੍ਹ ਚਰਚ ਦੇ ਮੁਖੀ ਪਾਸਟਰ ਗੁਰਚਰਨ ਸਿੰਘ ਰੇਤਗੜ੍ਹ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਆਉਣ ਵਾਲੇ ਐਤਵਾਰ ਨੂੰ ਰੇਤਗੜ੍ਹ ਚਰਚ ਵਿੱਚ ਇੱਕ ਵੱਡੀ ਮੀਟਿੰਗ ਹੋਵੇਗੀ
ਰਾਜ ਚੋਣ ਕਮਿਸ਼ਨ, ਪੰਜਾਬ ਨੇ ਦੱਸਿਆ ਕਿ ਨਗਰ ਕੌਂਸਲ ਗੁਰਦਾਸਪੁਰ, ਨਗਰ ਕੌਂਸਲ ਦੀਨਾਨਗਰ, ਨਗਰ ਕੌਂਸਲ ਕਾਦੀਆਂ ਅਤੇ ਨਗਰ ਕੌਂਸਲ ਸ਼ਾਮ ਚੌਰਾਸੀ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਗਨ।
ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਸ਼ਹੀਦ ਸਹਾਇਕ ਸਬ-ਇੰਸਪੈਕਟਰ (ਏਐਸਆਈ) ਜੋਗਾ ਸਿੰਘ ਦੇ ਘਰ ਪਿੰਡ ਘਣੀਏ ਕੇ ਬਾਂਗਰ, ਬਟਾਲਾ ਵਿਖੇ ਜਾ ਕੇ ਬਹਾਦਰ ਮੁਲਾਜ਼ਮ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ।
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਦੇ ਲੀਗਲ ਮੈਟਰੋਲੋਜੀ ਵਿੰਗ ਵਲੋਂ ਇਸ ਸਾਲ ਜਨਵਰੀ ਤੋਂ ਅਪ੍ਰੈਲ ਤੱਕ ਇਕੱਤਰ ਕੀਤੀ ਗਈ ਕੰਪਾਊਂਡਿੰਗ ਫੀਸ, ਨਿਰੀਖਣ ਅਤੇ ਤਸਦੀਕ ਵਰਗੇ ਵੱਖ-ਵੱਖ ਮਾਪਦੰਡਾਂ ਤਹਿਤ ਮਿਸਾਲੀ ਕਾਰਗੁਜ਼ਾਰੀ ਦਿਖਾਈ ਗਈ ਹੈ।
ਸ਼੍ਰੀ ਗੁਲਪ੍ਰੀਤ ਸਿੰਘ ਔਲਖ ਆਈ ਏ ਐਸ ਡਿਪਟੀ ਕਮਿਸ਼ਨਰ, ਸ਼ਹੀਦ ਭਗਤ ਸਿੰਘ ਨਗਰ ਜੀ ਦੀ ਯੋਗ ਅਗਵਾਈ ਹੇਠ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਬਲਾਚੌਰ ਵਿਖੇ ਕਰੀਅਰ ਕਾਊਸਲਿੰਗ ਪ੍ਰੋਗਰਾਮ ਆਯੋਜਿਤ ਕੀਤਾ ਗਿਆ।
ਐਡੀਸ਼ਨਲ ਸੈਸ਼ਨ ਜੱਜ ਮੋਗਾ ਵਲੋਂ ਨਸ਼ੀਲੀ ਗੋਲੀਆਂ ਦੇ ਦੋਸ਼ ਵਿਚ ਵਿਅਕਤੀ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ।
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਵਿੱਚ ਜ਼ਿਲ੍ਹਾ ਬਰਨਾਲਾ ਦੇ 9 ਵਿਦਿਆਰਥੀਆਂ ਨੇ ਮੈਰਿਟ ਸੂਚੀ ਵਿੱਚ ਆਪਣੀ ਜਗ੍ਹਾ ਬਣਾਈ ਹੈ।
ਪੰਜਾਬ ਸਰਕਾਰ ਦੀ ਬਜ਼ੁਰਗਾਂ ਨੂੰ ਸਮਰਪਿਤ 'ਮੁੱਖ ਮੰਤਰੀ ਤੀਰਥ ਯਾਤਰਾ' ਯੋਜਨਾ ਤਹਿਤ ਅੱਜ ਪਿੰਡ ਸਹਿਬਾਜਪੁਰ ਵਿਖੇ ਬੇਹੱਦ ਉਤਸ਼ਾਹ ਅਤੇ ਸ਼ਰਧਾ ਭਰਿਆ ਮਾਹੌਲ ਦੇਖਣ ਨੂੰ ਮਿਲਿਆ।
ਡਾ. ਪ੍ਰਗਿਆ ਜੈਨ ਐਸ.ਐਸ.ਪੀ. ਫਰੀਦਕੋਟ ਵੱਲੋਂ ਪ੍ਰਸ਼ਾਸਨਿਕ ਪਾਰਦਰਸ਼ਤਾ ਅਤੇ ਸੁਚੱਜੇ ਪ੍ਰਬੰਧਨ ਵੱਲ ਦਿਨ–ਪ੍ਰਤੀ ਦਿਨ ਨਵੇਂ ਕਦਮ ਚੁੱਕੇ ਜਾ ਰਹੇ ਹਨ, ਇਸੇ ਦੀ ਲੜੀ ਵਿੱਚ ਫਰੀਦਕੋਟ ਪੁਲਿਸ ਵਿਭਾਗ ਵੱਲੋ ਐਨ.ਡੀ.ਪੀ.ਐਸ. ਮਾਮਲਿਆਂ, ਹੋਰ ਵੱਖ-ਵੱਖ ਮੁਕੱਦਮਿਆ ਅਤੇ ਲਾਵਾਰਿਸ ਮਿਲੇ ਵੱਖ-ਵੱਖ ਥਾਣਿਆ ਦੇ ਕੁੱਲ 161 ਵਾਹਨਾਂ ਨੂੰ ਯੋਗ ਪ੍ਰਣਾਲੀ ਰਾਹੀ ਪੁਲਿਸ ਲਾਈਨ ਫਰੀਦਕੋਟ ਵਿਖੇ ਖੁੱਲ੍ਹੀ ਬੋਲੀ ਕਰਵਾ ਕੇ ਨਿਲਾਮ ਕਰਵਾਇਆ ਗਿਆ।
ਅੱਜ ਸ਼ਾਮ ਲਾਲ ਖਤਰੀ ਤੋਪ ਖਾਨਾ ਵਿਖੇ ਜਿਨਗਰ ਸਮਾਜ ਦੇ ਪਤਵੰਤੇ ਸੱਜਣਾ ਵਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਨਿਯੁਕਤ ਕੀੜੇ ਗਏ ਪੀ ਆਰ ਟੀ ਸੀ ਦੇ ਚੇਅਰਮੈਨ ਸ਼੍ਰੀ ਹਰਪਾਲ ਜੁਨੇਜਾ ਜੀ ਦਾ ਬੜੀ ਗਰਮ ਜੋਸ਼ੀ ਨਾਲ ਸਵਾਗਤ ਕੀਤਾ ਗਿਆ |
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਛਬੀਲ ਦੀ ਸੇਵਾ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਸੇਵਾ ਦੇ ਅਸਲ ਸਿਧਾਂਤ ਨਾਲ ਜੁੜਨ ਦੀ ਅਪੀਲ ਕੀਤੀ।