ਪੰਜਾਬ ਦੇ ਵਿੱਤ ਮੰਤਰੀ ਅਤੇ ਕਰਮਚਾਰੀਆਂ ਦੇ ਮਸਲਿਆਂ ਦੇ ਹੱਲ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਵੱਖ-ਵੱਖ ਆਰਟ ਐਂਡ ਕਰਾਫਟ ਟੀਚਰਜ਼ ਯੂਨੀਅਨਾਂ, ਈ.ਟੀ.ਟੀ. ਟੀ.ਈ.ਟੀ. ਪਾਸ ਅਧਿਆਪਕ ਐਸੋਸੀਏਸ਼ਨ (ਜੈ ਸਿੰਘ ਵਾਲਾ), ਏ.ਆਈ.ਈ. ਕੱਚੇ ਅਧਿਆਪਕ ਯੂਨੀਅਨ, ਐਸੋਸੀਏਟ ਪ੍ਰੀ ਪ੍ਰਾਇਮਰੀ ਅਧਿਆਪਕ ਯੂਨੀਅਨ, ਆਲ ਪੰਜਾਬ ਡੀ.ਐਸ.ਟੀ./ਸੀ.ਟੀ.ਐਸ. ਕੰਟਰੈਕਟ ਇੰਸਟ੍ਰਕਟਰ ਯੂਨੀਅਨ ਅਤੇ ਬੇਰੂਜ਼ਗਰ ਮਲਟੀਪਰਪਜ਼ ਹੈਲਥ ਵਰਕਰ ਯੂਨੀਅਨ ਦੇ ਵਫ਼ਦਾਂ ਨਾਲ ਮੁਲਾਕਾਤ ਕੀਤੀ।