ਭਾਰਤ ਸਰਕਾਰ ਦੇ ਜਨਗਣਨਾ ਵਿਭਾਗ ਵੱਲੋਂ ਜਨਗਣਨਾ 2026-27 ਦੇ ਕਾਰਜਾਂ ਨੂੰ ਡਿਜੀਟਲ ਰੂਪ ਦੇਣ ਲਈ ਅੱਜ ਤੋਂ ਪਟਿਆਲਾ ਸਮੇਤ ਪੂਰੇ ਪੰਜਾਬ ਵਿੱਚ 'ਸਵੈ-ਗਣਨਾ' ਮੁਹਿੰਮ ਦਾ ਆਗਾਜ਼ ਕਰ ਦਿੱਤਾ ਗਿਆ ਹੈ।
ਜਨਗਣਨਾ-2027 ਦੇ ਪਹਿਲੇ ਪੜਾਅ ਤਹਿਤ ਅੱਜ ਅੰਮ੍ਰਿਤਸਰ ਜ਼ਿਲ੍ਹੇ ਵਿਚ ਸਵੈ-ਗਣਨਾ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਨਲਾਈਨ ਸਵੈ-ਗਣਨਾ ਐਸ.ਈ ਪੋਰਟਲ ਉੱਤੇ 30 ਅਪ੍ਰੈਲ ਤੋਂ 14 ਮਈ ਤੱਕ ਕੀਤੀ ਜਾ ਸਕਦੀ ਹੈ।