ਅੱਜ ਦੇ ਦੌਰ ਵਿੱਚ ਜਿੱਥੇ ਸਮਾਜਿਕ ਚੁਣੌਤੀਆਂ ਲਗਾਤਾਰ ਵਧ ਰਹੀਆਂ ਹਨ, ਉੱਥੇ ’ਗਲੋਬਲ ਸਿੱਖ ਪੰਜਾਬ ਸੇਵਾ ਸਮਿਟ 2026’ ਵਰਗੇ ਮੰਚ ਸਮੇਂ ਦੀ ਬਹੁਤ ਵੱਡੀ ਲੋੜ ਬਣ ਕੇ ਸਾਹਮਣੇ ਆਏ ਹਨ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਨਿਸ਼ਕਾਮ ਸੇਵਾ, ਤਿਆਗ ਅਤੇ ਸਮਰਪਣ ਦੇ ਪ੍ਰਤੀਕ ਪੰਥ ਰਤਨ ਜਥੇਦਾਰ ਬਾਬਾ ਹਰਬੰਸ ਸਿੰਘ ਜੀ ਕਾਰ ਸੇਵਾ ਵਾਲਿਆਂ ਦੀ ਜਥੇਬੰਦੀ ਨੂੰ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਦੀ ਪਵਿੱਤਰ ਕਾਰ ਸੇਵਾ ਸੌਂਪੇ ਜਾਣ