ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ਼.) ਪੰਜਾਬ ਨੇ ਵਿਦੇਸ਼ ਅਧਾਰਤ ਗੈਂਗਸਟਰ ਨੈੱਟਵਰਕ ਨਾਲ ਸਬੰਧਤ ਕਾਰਕੁਨ ਨੂੰ ਇੱਕ ਦੇਸੀ ਗੈਰ-ਕਾਨੂੰਨੀ .32 ਬੋਰ ਪਿਸਤੌਲ ਅਤੇ ਦੋ ਜ਼ਿੰਦਾ ਰੌਂਦ ਸਮੇਤ ਗ੍ਰਿਫ਼ਤਾਰ ਕੀਤਾ ਹੈ।