ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜਸੇਵੀ ਅਰਸ਼ ਸੱਚਰ ਨੇ ਕਿਹਾ ਕਿ ਉਨ੍ਹਾਂ ਦੀ ਰਾਜਨੀਤੀ ਦਾ ਇੱਕੋ ਮਕਸਦ ਹੈ, ਲੋਕਾਂ ਦੀ ਸੇਵਾ, ਇਨਸਾਫ਼ ਅਤੇ ਹਲਕੇ ਦਾ ਸਰਵਪੱਖੀ ਵਿਕਾਸ। ਉਨ੍ਹਾਂ ਕਿਹਾ ਕਿ ਬਿਨਾਂ ਕਿਸੇ ਸਰਕਾਰੀ ਅਹੁਦੇ ਦੇ ਵੀ ਇੱਕ ਆਮ ਵਰਕਰ ਵਜੋਂ ਉਹ ਲੰਬੇ ਸਮੇਂ ਤੋਂ ਫਰੀਦਕੋਟ ਦੇ ਲੋਕਾਂ ਦੇ ਜਨਹਿਤ ਮਸਲੇ ਉਠਾਉਂਦੇ ਆ ਰਹੇ ਹਨ ਅਤੇ ਕਈ ਮਹੱਤਵਪੂਰਨ ਮਾਮਲਿਆਂ ਵਿੱਚ ਪ੍ਰਸ਼ਾਸਨਿਕ ਪੱਧਰ ’ਤੇ ਹੱਲ ਵੀ ਕਰਵਾਏ ਹਨ।