ਮੌਜੂਦਾ ਸੰਘਰਸ਼ ਦੀ ਮੋਢੀ ਜਥੇਬੰਦੀ ਬੱਬਰ ਖਾਲਸਾ ਇੰਟਰਨੈਸ਼ਨਲ ਦੇ ਮੁੱਖੀ ਜਥੇਦਾਰ ਸੁਖਦੇਵ ਸਿੰਘ ਬੱਬਰ ਦਾ ਸ਼ਹੀਦੀ ਸਮਾਗਮ ਅਤੇ ਉਨ੍ਹਾਂ ਦੇ ਵੱਡੇ ਭਰਾਤਾ ਸੱਚਖੰਡ ਵਾਸੀ ਭਾਈ ਮਹਿਲ ਸਿੰਘ ਬੱਬਰ ਦੀ ਯਾਦ ਨੂੰ ਪੰਥਕ ਜਥੇਬੰਦੀਆਂ ਵਲੋਂ ਸਾਂਝੇ ਰੂਪ ਵਿੱਚ ਬੜੇ ਸਤਿਕਾਰ ਅਤੇ ਸ਼ਰਧਾ ਨਾਲ ਉਨ੍ਹਾਂ ਦੇ ਜੱਦੀ ਪਿੰਡ ਦਾਸੂਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ ।ਅਖੰਡ ਕੀਰਤਨੀ ਜਥੇ ਦੇ ਸਿੰਘਾ ਨੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ।