ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਦੇ ਬਾਹਰ ਇੱਕ ਵਿਸ਼ੇਸ਼ ਸੇਵਾ ਕਾਊਂਟਰ ਸਥਾਪਿਤ ਕੀਤਾ ਗਿਆ ਹੈ, ਜਿਸਦਾ ਉਦੇਸ਼ ਲੋੜਵੰਦ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਨਾਲ ਜੋੜਨਾ ਅਤੇ ਉਨ੍ਹਾਂ ਦੀਆਂ ਮੁੱਢਲੀਆਂ ਵਿਦਿਅਕ ਲੋੜਾਂ ਨੂੰ ਪੂਰਾ ਕਰਨਾ ਹੈ।