ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਹੇਸ਼ ਕੁਮਾਰ, ਹੈਲਪ ਡੈਸਕ, ਸੇਵਾ ਕੇਂਦਰ, ਨੂਰਮਹਿਲ, ਜ਼ਿਲ੍ਹਾ ਜਲੰਧਰ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ 1 ਜੁਲਾਈ 2026 ਤੋਂ ਜ਼ਿਲ੍ਹਾ ਪਟਿਆਲਾ ਸਮੇਤ ਸੂਬੇ ਦੇ ਸਮੂਹ ਸੇਵਾ ਕੇਂਦਰਾਂ ਦਾ ਕੰਮਕਾਜ ਮੁੜ ਆਮ ਸਮੇਂ ਅਨੁਸਾਰ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਹੋਵੇਗਾ।
ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਹੋਰ ਤੇਜੀ ਨਾਲ ਮੁਕੰਮਲ ਕਰਨ ਲਈ ਜ਼ਿਲ੍ਹੇ ਭਰ ਦੇ ਸੇਵਾ ਕੇਂਦਰਾਂ ਵਿੱਚ ਵੀ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ।
ਕਿਹਾ ਪੁਲਿਸ ਕੱਚੇ ਕਾਮਿਆਂ ਨਾਲ ਕਰ ਰਹੀ ਧੱਕਾਮੁੱਕੀ
ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਵਿੱਚ ‘ਸੇਵਾ ਕੇਂਦਰਾਂ’ ਦੇ ਕੁਝ ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢੇ ਜਾਣ ਦੀ ਤਿੱਖੀ ਆਲੋਚਨਾ ਕੀਤੀ ਹੈ।
ਪੰਜਾਬ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਸੇਵਾ ਕੇਂਦਰਾਂ ਵਿੱਚ ਵੱਖ ਵੱਖ ਕੰਪਨੀਆਂ ਰਾਹੀਂ ਭਰਤੀ ਕੀਤੇ ਗਏ ਮੁਲਾਜ਼ਮ ਇੱਕ ਪਾਸੇ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਹੱਕੀ ਅਤੇ ਜਾਇਜ਼ ਮੰਗਾਂ ਦੀ ਪ੍ਰਾਪਤੀ ਲਈ ਹੜਤਾਲ ਤੇ ਚੱਲ ਰਹੇ ਹਨ ਅਤੇ ਦੂਜੇ ਪਾਸੇ ਪੰਜਾਬ ਦੀ ਹੁਕਮਰਾਨ ਭਗਵੰਤ ਮਾਨ ਸਰਕਾਰ ਵੱਲੋਂ ਆਪਣੀ ਤਾਕਤ ਦੇ ਨਸ਼ੇ ਵਿੱਚ ਇਹਨਾਂ ਮੁਲਾਜ਼ਮਾਂ ਦੀ ਮੰਗਾਂ ਮੰਨਣ ਦੀ ਬਜਾਏ ਇਹਨਾਂ ਦੇ ਸੰਘਰਸ਼ ਨੂੰ ਦਬਾਉਣ ਦੇ ਮਨਸ਼ੇ ਨਾਲ ਹੋਰ ਬੇਰੋਜ਼ਗਾਰ ਨੌਜਵਾਨਾਂ ਨੂੰ ਸੇਵਾ ਕੇਂਦਰਾਂ ਵਿੱਚ ਭਰਤੀ ਕੀਤਾ ਜਾ ਰਿਹਾ ਹੈ।
ਪਾਰਦਰਸ਼ਤਾ, ਸੁਵਿਧਾ ਅਤੇ ਭਰੋਸਾ ਯਕੀਨੀ ਬਣਾਉਣ ਲਈ ਅਸ਼ੀਰਵਾਦ ਆਨਲਾਈਨ ਪੋਰਟਲ ਸੇਵਾ ਕੇਂਦਰਾਂ ਨਾਲ ਜੋੜਿਆ: ਡਾ. ਬਲਜੀਤ ਕੌਰ
ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਮਿਤੀ 4 ਅਗਸਤ ਨੂੰ ਸੇਵਾ ਕੇਂਦਰ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬਲਾਕ-ਡੀ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਕੰਪਿਊਟਰ ਆਪਰੇਟਰ ਦੀਆਂ ਅਸਾਮੀਆਂ ਭਰਨ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।