ਮੈਡੀਕਲ ਆਕਸੀਜਨ ਸਪਲਾਈ ਨੂੰ ਵਧਾਉਣ ਦੇ ਮੱਦੇਨਜ਼ਰ, ਪੰਜਾਬ ਸਰਕਾਰ ਨੇ ਅੱਜ ਉਦਯੋਗ ਅਤੇ ਵਣਜ ਵਿਭਾਗ ਦੇ ਅਧਿਕਾਰੀਆਂ ਨੂੰ ਬੰਦ ਪਈਆਂ ਆਕਸੀਜਨ ਉਤਪਾਦਨ ਯੂਨਿਟਾਂ ਅਤੇ ਹੋਰ ਮੈਡੀਕਲ ਸਪਲਾਈ ਯੂਨਿਟਾਂ ਦੀ ਪਛਾਣ ਕਰਨ ਲਈ ਨਿਰਦੇਸ਼ ਦਿੱਤੇ। ਇਸ ਸਬੰਧੀ ਵੇਰਵੇ ਦਿੰਦਿਆਂ, ਪੰਜਾਬ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਿਰਵਿਘਨ ਮੈਡੀਕਲ ਸਪਲਾਈ ਵਿਸ਼ੇਸ਼ ਤੌਰ ‘ਤੇ ਮੈਡੀਕਲ ਆਕਸੀਜਨ ਅਤੇ ਟੀਕਿਆਂ ਦੀ ਸਪਲਾਈ ਨੂੰ ਯਕੀਨੀ ਬਣਾਉਣ ਲਈ ਜੰਗੀ ਪੱਧਰ 'ਤੇ ਕੰਮ ਕਰ ਰਹੀ ਹੈ।