ਪੁਲਿਸ ਵਲੋਂ ਕੀਤੀ ਗਈ ਜਾਂਚ ਤੋਂ ਬਾਅਦ ਥਾਣਾ ਚੀਮਾ ਵਿਖੇ ਉਕਤ ਤਿੰਨਾ ਖਿਲਾਫ਼ ਕਤਲ ਦਾ ਮੁਕੱਦਮਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਅਨੁਸਾਰ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਉਨ੍ਹਾਂ ਨੇ ਬਲਜੀਤ ਕੌਰ ਦਾ ਕਤਲ ਕੀਤਾ ਹੈ। ਪੁਲਿਸ ਵਲੋਂ ਤਿੰਨੇ ਮੁਲਜ਼ਮਾਂ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਗਿਆ ਹੈ।