ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਬਹੁ ਪਰਪੰਚ ਕਰਿ ਪਰ ਧਨੁ ਲਿਆਵੈ ॥ ਸੁਤ ਦਾਰਾ ਪਹਿ ਆਨਿ ਲੁਟਾਵੈ ॥੧॥ ਮਨ ਮੇਰੇ ਭੂਲੇ ਕਪਟੁ ਨ ਕੀਜੈ ॥ ਅੰਤਿ ਨਿਬੇਰਾ ਤੇਰੇ ਜੀਅ ਪਹਿ ਲੀਜੈ ॥੧॥ ਰਹਾਉ
ਧਨਾਸਰੀ ਮਹਲਾ ੪ ਘਰੁ ੧ ਚਉਪਦੇ ੴ ਸਤਿਗੁਰ ਪ੍ਰਸਾਦਿ ॥ ਜੋ ਹਰਿ ਸੇਵਹਿ ਸੰਤ ਭਗਤ ਤਿਨ ਕੇ ਸਭਿ ਪਾਪ ਨਿਵਾਰੀ ॥ ਹਮ ਊਪਰਿ ਕਿਰਪਾ ਕਰਿ ਸੁਆਮੀ ਰਖੁ ਸੰਗਤਿ ਤੁਮ ਜੁ ਪਿਆਰੀ ॥੧॥ ਹਰਿ ਗੁਣ ਕਹਿ ਨ ਸਕਉ ਬਨਵਾਰੀ ॥ ਹਮ ਪਾਪੀ ਪਾਥਰ ਨੀਰਿ ਡੁਬਤ ਕਰਿ ਕਿਰਪਾ ਪਾਖਣ ਹਮ ਤਾਰੀ ॥ ਰਹਾਉ
ਧਨਾਸਰੀ ਮਹਲਾ ੪ ॥ ਮੇਰੇ ਸਾਹਾ ਮੈ ਹਰਿ ਦਰਸਨ ਸੁਖੁ ਹੋਇ ॥ ਹਮਰੀ ਬੇਦਨਿ ਤੂ ਜਾਨਤਾ ਸਾਹਾ ਅਵਰੁ ਕਿਆ ਜਾਨੈ ਕੋਇ ॥ ਰਹਾਉ
ਤਿਲੰਗ ਮਃ ੧ ॥ ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥ ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥ ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ
ਜੈਤਸਰੀ ਮਹਲਾ ੯ ੴ ਸਤਿਗੁਰ ਪ੍ਰਸਾਦਿ ॥ ਭੂਲਿਓ ਮਨੁ ਮਾਇਆ ਉਰਝਾਇਓ ॥ ਜੋ ਜੋ ਕਰਮ ਕੀਓ ਲਾਲਚ ਲਗਿ ਤਿਹ ਤਿਹ ਆਪੁ ਬੰਧਾਇਓ ॥੧॥ ਰਹਾਉ