ਸ੍ਰੋਮਣੀ ਅਕਾਲੀ ਦਲ ਹਲਕਾ ਖਰੜ ਦੇ ਲੋਕਾਂ ਨਾਲ ਸਿੱਧਾ ਸੰਵਾਦ ਅਤੇ ਇਲਕਾ ਦੇ ਵਿਕਾਸ, ਲੋਕ ਮੁੱਦਿਆਂ ਅਤੇ ਮੁਸ਼ਕਿਲਾਂ ਨੂੰ ਜਾਣਨ ਦੇ ਉਦੇਸ਼ ਨਾਲ ‘ਬੋਲੇਗਾ ਖਰੜ-ਬਦਲੇਗਾ ਖਰੜ’ ਦੇ ਬੈਨਰ ਥੱਲੇ ਪੈਦਲ ਮਾਰਚ ਦੀ ਸ਼ੁਰੂਆਤ 12 ਜੁਲਾਈ, ਦਿਨ ਐਤਵਾਰ ਨੂੰ ਦੁਪਹਿਰ 1 ਵਜੇ ਕੀਤੀ ਜਾ ਰਹੀ ਹੈ।
ਸ਼੍ਰੋਮਣੀ ਅਕਾਲੀ ਦਲ ਨੂੰ ਹਲਕਾ ਨਵਾਂਸ਼ਹਿਰ ਅੰਦਰ ਜ਼ਮੀਨੀ ਪੱਧਰ 'ਤੇ ਹੋਰ ਸਰਗਰਮ ਅਤੇ ਮਜ਼ਬੂਤ ਕਰਨ ਦੇ ਮਕਸਦ ਨਾਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਨਿਯੁਕਤ ਕੀਤੇ ਗਏ ਵੱਖ-ਵੱਖ ਵਿੰਗਾਂ ਦੇ ਚਾਰ ਨਵੇਂ ਹਲਕਾ ਪ੍ਰਧਾਨਾਂ ਦਾ ਅੱਜ ਵਿਸ਼ੇਸ਼ ਸਨਮਾਨ ਕੀਤਾ ਗਿਆ।
ਸ਼੍ਰੋਮਣੀ ਅਕਾਲੀ ਦਲ ਦਾ ਹਲਕਾ ਗਿੱਲ ਦੇ ਇੰਚਾਰਜ ਹਰਪ੍ਰੀਤ ਸਿੰਘ ਸਿਮਕ ਵੱਲੋਂ ਅਮਲਤਾਸ ਇਨਕਲੇਵ, ਪਿੰਡ ਭੱਟੀਆਂ ਬੇਟ ਵਿਖੇ ਆਪਣੇ ਘਰ ਘਰ ਮਿਲਣੀ ਪ੍ਰੋਗਰਾਮ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ।
ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਦੀ ਪ੍ਰਵਾਨਗੀ ਅਤੇ ਵਿਧਾਨ ਸਭਾ ਹਲਕਾ ਖਰੜ ਤੋਂ ਸ੍ਰੋਮਣੀ ਅਕਾਲੀ ਦਲ ਦੇ ਇੰਚਾਰਜ਼ ਰਵਿੰਦਰ ਸਿੰਘ ਖੇੜਾ ਦੇ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਬਲਵਿੰਦਰ ਸਿੰਘ ਪਟਵਾਰੀ ਨੂੰ ਸ੍ਰੋਮਣੀ ਅਕਾਲੀ ਦਲ ਸ਼ਹਿਰੀ ਖਰੜ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਅੱਜ ਸ਼੍ਰੋਮਣੀ ਅਕਾਲੀ ਦਲ ਜ਼ਿਲਾ ਮੋਗਾ ਨੂੰ ਉਸ ਵੇਲੇ ਵੱਡਾ ਬਲ ਮਿਲਿਆ ਜਦੋਂ ਨੌਜਵਾਨ ਪੂਰਨ ਸਿੰਘ ਪੱਤੋ ਦੀ ਪ੍ਰੇਰਨਾ ਸਦਕਾ ਵੱਡੀ ਗਿਣਤੀ ਵਿੱਚ ਨੌਜਵਾਨ ਸ਼੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਗਏ।