ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਖੁਰਾਣਾ ਵਿਖੇ ਸਥਿਤ ਗੁਰਦੁਆਰਾ ਜੋਤੀਸਰ ਸਾਹਿਬ ਵਿਖੇ ਸੰਗਤ ਨਾਲ ਅਰਦਾਸ ਵਿੱਚ ਸ਼ਾਮਲ ਹੋ ਕੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ-2026 ਨੂੰ ਲਾਗੂ ਕਰਨ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਦਾ ਸ਼ੁਕਰਾਨਾ ਕੀਤਾ।
ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਸਖ਼ਤੀ ਨਾਲ ਨਿਪਟਣ ਅਤੇ ਪੰਜਾਬ ਵਿੱਚ ਫਿਰਕੂ ਸਦਭਾਵਨਾ ਵਾਲਾ ਮਾਹੌਲ ਮਹਿਫੂਜ਼ ਰੱਖਣ ਲਈ ਆਪਣੇ ਦ੍ਰਿੜ੍ਹ ਸੰਕਲਪ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਾਰ ਰੋਜ਼ਾ ‘ਸ਼ੁਕਰਾਨਾ ਯਾਤਰਾ’ ਦੌਰਾਨ ਪਿਆਰ, ਸਨੇਹ ਅਤੇ ਅਪਣੱਤ ਦਿਖਾਉਣ ਲਈ ਪੰਜਾਬ ਦੇ ਲੋਕਾਂ ਦਾ ਦਿਲੋਂ ਧੰਨਵਾਦ ਕੀਤਾ।
ਧੰਨ-ਧੰਨ ਸ੍ਰੀ ਗੁਰੂ ਰਾਮਦਾਸ ਜੀ ਦੀ ਪਵਿੱਤਰ ਧਰਤੀ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅੱਜ “ਸ਼ੁਕਰਾਨਾ ਯਾਤਰਾ” ਦੇ ਪੁੱਜਣ ਮੌਕੇ ਗੋਲਡਨ ਗੇਟ ਵਿਖੇ ਆਮ ਆਦਮੀ ਪਾਰਟੀ ਅੰਮ੍ਰਿਤਸਰ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦਾ ਜ਼ਿਲ੍ਹਾ ਪ੍ਰਧਾਨ ਪ੍ਰਭਬੀਰ ਸਿੰਘ ਬਰਾੜ ਦੀ ਅਗਵਾਈ ਹੇਠ ਪਾਰਟੀ ਆਗੂਆਂ, ਵਰਕਰਾਂ ਅਤੇ ਵੱਡੀ ਗਿਣਤੀ ਵਿੱਚ ਪਹੁੰਚੀ ਸੰਗਤ ਵੱਲੋਂ ਭਰਵਾਂ ਤੇ ਜੋਸ਼ੀਲਾ ਸਵਾਗਤ ਕੀਤਾ ਗਿਆ।
ਪੰਜਾਬ ਵਿੱਚ ਜਨਤਕ ਭਾਗੀਦਾਰੀ ਅਤੇ ਭਾਵਨਾਤਮਕ ਧਾਰਮਿਕ ਉਤਸ਼ਾਹ ਦਾ ਅਨੋਖਾ ਦ੍ਰਿਸ਼ ਦੇਖਣ ਨੂੰ ਮਿਲਿਆ ਜਦੋਂ ਮਾਝਾ ਖੇਤਰ ਵਿੱਚ ਹਜ਼ਾਰਾਂ ਲੋਕ ਮੁੱਖ ਮੰਤਰੀ ਸਾਹਿਬ ਦੀ "ਸ਼ੁਕਰਾਨਾ ਯਾਤਰਾ" ਦੇ ਦੂਜੇ ਦਿਨ ਉਨ੍ਹਾਂ ਦੇ ਸਵਾਗਤ ਲਈ ਸੜਕਾਂ 'ਤੇ ਉਤਰ ਆਏ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਸ਼ੁਕਰਾਨਾ ਯਾਤਰਾ` ਦੇ ਦੂਜੇ ਦਿਨ ਐਲਾਨ ਕੀਤਾ ਕਿ ਪੰਜਾਬ ਵਿੱਚ ਬੇਅਦਬੀ ਕਰਨ ਵਾਲੇ ਹੁਣ ਸਜ਼ਾ ਤੋਂ ਨਹੀਂ ਬਚ ਸਕਣਗੇ।
ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਕੋਟਕਪੂਰਾ ਵਿਖੇ ਪਾਰਟੀ ਅਹੁਦੇਦਾਰਾਂ, ਬਲਾਕ ਪ੍ਰਧਾਨਾਂ, ਸਰਪੰਚਾਂ ਅਤੇ ਵੱਖ-ਵੱਖ ਵਿੰਗਾਂ ਦੇ ਆਗੂਆਂ ਨਾਲ ਆਉਣ ਵਾਲੀ ‘ਸ਼ੁਕਰਾਨਾ ਯਾਤਰਾ’ ਦੇ ਪ੍ਰਬੰਧਾਂ ਨੂੰ ਅੰਤਿਮ ਰੂਪ ਦੇਣ ਲਈ ਉੱਚ-ਪੱਧਰੀ ਮੀਟਿੰਗ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਪੂਰੇ ਉਤਸ਼ਾਹ ਨਾਲ ਸ਼ੁਕਰਾਨਾ ਯਾਤਰਾ ਸ਼ੁਰੂ ਕੀਤੀ।
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਮਿਤੀ 7 ਮਈ ਦਿਨ ਵੀਰਵਾਰ ਨੂੰ ਕੋਟਕਪੂਰਾ ਪਹੁੰਚਣਗੇ, ਜਿੱਥੇ ਉਹ ‘ਸ਼ੁਕਰਾਨਾ ਯਾਤਰਾ’ ਤਹਿਤ ਇੱਕ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕਰਨਗੇ।
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ‘ਸ਼ੁਕਰਾਨਾ ਯਾਤਰਾ’ ਦੇ ਸਵਾਗਤ ਲਈ ਕੋਟਕਪੂਰਾ ਵਿਖੇ ਪਾਰਟੀ ਅਹੁਦੇਦਾਰਾਂ, ਬਲਾਕ ਪ੍ਰਧਾਨਾਂ, ਸਰਪੰਚਾਂ ਅਤੇ ਵੱਖ-ਵੱਖ ਵਿੰਗਾਂ ਦੇ ਆਗੂਆਂ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ।
ਪਿਛਲੇ ਦਿਨੀਂ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਕਾਨੂੰਨ ਬਣਾਉਣ ਲਈ ਬੱਲ ਬਖਸ਼ਣ ਤੇ ਅਕਾਲ ਪੁਰਖ ਦਾ ਕੋਟਿਨ ਕੋਟਿ ਸ਼ੁਕਰਾਨਾ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਕੀਤੀ ਗਈ ਹੈ।