ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਹਾਰਾਸ਼ਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਅਬਚਲਨਗਰ ਨਾਂਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਣਾਏ ਜਾਣ ਸਬੰਧੀ ਫੈਸਲੇ ’ਤੇ ਗਹਿਰੀ ਚਿੰਤਾ ਪ੍ਰਗਟਾਈ ਹੈ।