ਸ਼ਹੀਦ ਭਾਈ ਪਰਮਜੀਤ ਸਿੰਘ ਪੰਮਾ (ਬਾਬਾ ਨੰਦ) ਦੀ ਸੁਪਤਨੀ ਬੀਬੀ ਕੁਲਵਿੰਦਰ ਕੌਰ ਖਾਲਸਾ (ਸੀਨੀਅਰ ਮੀਤ ਪ੍ਰਧਾਨ ਇਸਤਰੀ ਵਿੰਗ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ) ਅਤੇ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਕੌਮੀ ਪ੍ਰਧਾਨ ਅਤੇ ਖਾਲਿਸਤਾਨੀ ਜਰਨੈਲ ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਵਿਦੇਸ਼ੀ ਦੌਰੇ (ਇੰਗਲੈਂਡ) ਤੋਂ ਮੁੜ ਆਉਣ 'ਤੇ ਉਹਨਾਂ ਵੱਲੋਂ ਸੰਘਰਸ਼ੀ ਪੈਂਡੇ ਕਿਤਾਬ ਜਾਰੀ ਕੀਤੀ ਜਾਵੇਗੀ।