ਪਿਛਲੇ ਦਿਨੀਂ ਇੱਕ ਸੜਕ ਹਾਦਸੇ ਦੌਰਾਨ ਹਲਾਕ ਹੋਏ ਪਿੰਡ ਦਮਦਮਾ ਵਾਸੀ ਕਾਮਰੇਡ ਕੁਲਦੀਪ ਸਿੰਘ ਪੂਨੀਆ (82) ਦਾ ਅੰਤਿਮ ਸੰਸਕਾਰ ਅੱਜ ਭਾਰਤੀ ਕਮਿਊਨਿਸਟ ਪਾਰਟੀ ਵਰਕਰਾਂ,ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਦੀ ਵੱਡੀ ਗਿਣਤੀ ਦੌਰਾਨ ਬਹੁਤ ਹੀ ਗਮਗੀਨ ਮਾਹੌਲ ਵਿੱਚ ਕੀਤਾ ਗਿਆ।
ਖੇਤਰ ਦੇ ਪਿੰਡ ਅਰਨੀਆਂਵਾਲੀ ਵਿੱਚ ਅੱਜ ਰਾਜਸਥਾਨ ਅਤੇ ਹਰਿਆਣਾ ਦੇ ਕਿਸਾਨਾਂ ਨੇ ਕਰਜ਼ੇ ਦੀਆਂ ਕਿਸ਼ਤਾਂ ਨਾ ਭਰਨ ਕਾਰਨ ਇੱਕ ਕੰਪਨੀ ਵੱਲੋਂ ਕਿਸਾਨ ਦੇ ਘਰ ਨੂੰ ਲਗਾਏ ਗਏ ਤਾਲੇ ਲੱਗੇ ਇੱਕ ਘਰ ਦੇ ਤਾਲੇ ਖੋਲ੍ਹਣ ਇੱਕ ਮਹਾਂਪੰਚਾਇਤ ਕੀਤੀ ਗਈ।
ਨੌਜਵਾਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਉਣ ਅਤੇ ਨਸ਼ਾ ਮੁਕਤ ਸਮਾਜ ਦੀ ਉਸਾਰੀ ਲਈ ਅੱਜ ਜ਼ਿਲ੍ਹਾ ਪੁਲੀਸ ਕਪਤਾਨ ਦੀਪਕ ਸਹਾਰਨ ਦੀ ਅਗਵਾਈ ਵਿੱਚ ਸਾਈਕਲ ਰੈਲੀ ਦਾ ਆਯੋਜਨ ਕੀਤਾ। ਐਸਪੀ ਨੇ ਖੁਦ 9 ਪਿੰਡਾਂ ਵਿੱਚ ਕਰੀਬ 20 ਕਿਲੋਮੀਟਰ ਸਾਈਕਲ ਚਲਾਕੇ ਨੌਜਵਾਨਾਂ ਨੂੰ ਨਸ਼ੇ ਦੀ ਬੁਰਾਈ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ
ਸਿਰਸਾ ਜ਼ਿਲ੍ਹਾ ਪਾਵਰ ਲਿਫਟਿੰਗ ਚੈਂਪੀਅਨਸ਼ਿਪ - 2026 ਵਿੱਚ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਖੇਲ ਇੰਡੀਆ ਖੇਲ ਅਜ਼ੀਜ਼ ਪ੍ਰਤਾਪ ਸਿੰਘ ਖੋਸਾ ਸਟੇਡੀਅਮ ਏਲਨਾਬਾਦ ਦੀ ਖਿਡਾਰਨ ਪ੍ਰਵੀਨ ਕੌਰ ਨੇ ਜੂਨੀਅਰ ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਏਲਨਾਬਾਦ ਅਤੇ ਸਿਰਸਾ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ।
ਭਾਰਤੀ ਕਿਸਾਨ ਏਕਤਾ ਦੇ ਪ੍ਰਧਾਨ ਲਖਵਿੰਦਰ ਸਿੰਘ ਔਲਖ ਦੀ ਅਗਵਾਈ ਹੇਠ ਅੱਜ ਪਿੰਡ ਪੋਹੜਕਾ ਦੇ ਕਿਸਾਨਾਂ ਨੇ ਮੇਰੀ ਫਸਲ-ਮੇਰਾ ਬਿਊਰਾ ਪੋਰਟਲ ਵਿੱਚ ਬੇਨਿਯਮੀਆਂ ਕਾਰਨ ਉਨ੍ਹਾਂ ਦੀਆਂ ਫਸਲਾਂ ਨੂੰ ਗਲਤ ਢੰਗ ਨਾਲ ਰਜਿਸਟਰ ਕਰਨ ਵਾਲਿਆਂ ਵਿਰੁੱਧ ਕੇਸ ਦਰਜ ਕਰਨ ਲਈ ਏਲਨਾਬਾਦ ਪੁਲਿਸ ਥਾਣਾ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ ।
ਏਲਨਾਬਾਦ ਸ਼ਹਿਰ ਦੀ ਡੱਬਵਾਲੀ ਬਾਈਪਾਸ ਤੇ ਨਚੀਕੇਤਨ ਪਬਲਿਕ ਸਕੂਲ ਦੇ ਸਾਹਮਣੇ ਅੱਜ ਕਣਕ ਦੀ ਪੱਕੀ ਫਸਲ ਵਿੱਚ ਅੱਗ ਲੱਗ ਗਈ ਜਿਸ ਕਾਰਨ ਕਰੀਬ 7 ਏਕੜ ਵਿੱਚ ਖੜੀ ਕਣਕ ਦੀ ਫਸਲ ਸੜ ਗਈ।