ਪੰਜਾਬ ਸਰਕਾਰ ਦੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ, ਜ਼ਿੰਦਗੀ ਜ਼ਿੰਦਾਬਾਦ ਮਿਸ਼ਨ, ਗਲੋਬਲ ਸਿੱਖਸ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਮਨੋਵਿਗਿਆਨ ਵਿਭਾਗ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੱਥੇ ਯੂਨੀਵਰਸਿਟੀ ਦੇ ਸਾਇੰਸ ਆਡੀਟੋਰੀਅਮ ਵਿਖੇ ਨੌਜਵਾਨਾਂ ਨੂੰ ਨਸ਼ਿਆਂ ਨੂੰ ਨਾਂਹ ਕਹਿਣ ਦਾ ਹੁਨਰ ਸਿਖਾਉਣ ਲਈ ਇੱਕ ਵਿਸ਼ੇਸ਼ ਵਰਕਸ਼ਾਪ ਕਰਵਾਕੇ ਨਸ਼ਿਆਂ ਵਿਰੁੱਧ ਮੁਹਿੰਮ ਵਿੱਢੀ।